ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਸੱਤਾ ਵਿੱਚ ਆਉਂਦੇ ਹੀ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰੇ ਕੀਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਰਕਾਰ ਨੂੰ ਜਿਥੇ ਪੰਜਾਬ ਵਿੱਚ ਬਹੁਤ ਸਾਰੀਆਂ ਚੀਜ਼ਾਂ ਵਿਚ ਬਦਲਾਅ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਭਗਵੰਤ ਮਾਨ ਵੱਲੋਂ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦਿੱਤੇ ਜਾਣ ਦਾ ਐਲਾਨ ਵੀ ਕੀਤਾ ਗਿਆ ਹੈ ਅਤੇ ਵੱਖ ਵੱਖ ਵਿਭਾਗਾਂ ਵਿੱਚ ਨੌਕਰੀਆਂ ਵੀ ਕੱਢੀਆਂ ਗਈਆਂ ਹਨ। ਪਰ ਵੱਖ-ਵੱਖ ਵਿਭਾਗਾਂ ਵਿੱਚ ਕਾਫੀ ਲੰਮੇ ਸਮੇਂ ਤੋਂ ਤੈਨਾਤ ਕੀਤੇ ਗਏ ਕੱਚੇ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਲਈ ਜਿੱਥੇ ਸਰਕਾਰ ਦੇ ਖਿਲਾਫ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰੇ ਕੀਤੇ ਜਾਣ ਦਾ ਭਰੋਸਾ ਵੀ ਦਵਾਇਆ ਜਾ ਰਿਹਾ ਹੈ।
ਹੁਣ ਪੰਜਾਬ ਵਿੱਚ ਸਫਰ ਕਰਨ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹਨਾਂ ਵੱਲੋਂ ਤਿੰਨ ਦਿਨਾਂ ਦੀ ਹੜਤਾਲ ਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਨਬਸ, ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਠੇਕੇ ਤੇ ਤੈਨਾਤ ਕਰਮਚਾਰੀਆਂ ਵੱਲੋਂ ਜਿੱਥੇ ਪਹਿਲਾਂ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਕਈ ਵਾਰ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਉਥੇ ਹੀ ਉਨ੍ਹਾਂ ਵੱਲੋਂ ਪਿਛਲੇ ਮਹੀਨੇ ਇਕ ਮਈ ਨੂੰ ਪੰਜਾਬ ਸਰਕਾਰ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਜਾਰੀ ਕੀਤਾ ਗਿਆ।
ਅਤੇ ਇਸ ਦੇ ਨਾਲ ਹੀ ਉਨ੍ਹਾ ਠੇਕੇ ਤੇ ਤੈਨਾਤ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਵਾਸਤੇ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ। ਜਿੱਥੇ ਪੰਜਾਬ ਸਰਕਾਰ ਦੇ ਨਾਲ ਟ੍ਰਾਂਸਪੋਰਟ ਅਧਿਕਾਰੀਆਂ ,ਟਰਾਂਸਪੋਰਟ ਮੰਤਰੀ ਦੇ ਨਾਲ ਵੀ ਗੱਲਬਾਤ ਕੀਤੀ ਗਈ। ਉੱਥੇ ਹੀ ਅਜੇ ਤੱਕ ਇਸ ਮਸਲੇ ਦਾ ਕੋਈ ਵੀ ਹੱਲ ਨਿਕਲਦਾ ਨਜ਼ਰ ਨਹੀਂ ਆਇਆ ਹੈ। ਜਿੱਥੇ ਹੁਣ ਆਪਣੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਤੇ ਹੜਤਾਲ ਕੀਤੀ ਜਾਵੇਗੀ।
ਉਥੇ ਹੀ ਠੇਕੇ ਤੇ ਤੈਨਾਤ ਇਨ੍ਹਾਂ ਮੁਲਾਜ਼ਮਾਂ ਵੱਲੋਂ ਪੰਜਾਬ ਵਿੱਚ 8, 9 ਅਤੇ 10 ਜੂਨ ਨੂੰ ਪੀਆਰਟੀਸੀ ਅਤੇ ਪਨਬੱਸ ਦਾ ਮੁਕੰਮਲ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਆਖਿਆ ਗਿਆ ਹੈ ਕਿ ਅਗਰ ਇਸ ਦੌਰਾਨ ਕੋਈ ਵੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਉਥੇ ਹੀ ਸੂਬਾ ਪੱਧਰੀ ਰੋਸ ਧਰਨਾ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਅੱਗੇ ਦਿੱਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …