Breaking News

ਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਖਬਰ – ਹੁਣ ਹੋ ਗਿਆ ਇਹਨਾਂ ਵਲੋਂ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ 

6 ਸਤੰਬਰ 2021 ਤੋਂ ਲੈ ਕੇ ਲਗਾਤਾਰ ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਦੇ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਗਈ ਹੋਈ ਹੈ। ਜਿਥੇ ਇਸ ਹੜਤਾਲ ਦੇ ਕਾਰਨ ਆਮ ਲੋਕਾਂ ਨੂੰ ਵੀ ਕਈ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਥੇ ਹੀ ਹੜਤਾਲ ਦੇ ਚਲਦਿਆਂ ਕੁਝ ਦਿਨਾਂ ਬਾਅਦ ਹੀ ਵਿਰੋਧ ਕਰ ਰਹੇ ਮੁਲਾਜ਼ਮਾਂ ਦੀ ਸਰਕਾਰ ਨਾਲ ਇਕ ਮੀਟਿੰਗ ਕੀਤੀ ਗਈ ਸੀ ਪਰ ਇਹ ਮੀਟਿੰਗ ਬੇਸਿੱਟਾ ਰਹੀ ਸੀ ਜਿਸ ਤੋਂ ਬਾਅਦ ਕੱਚੇ ਮੁਲਾਜ਼ਮਾਂ ਦੇ ਵੱਲੋਂ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਸੀ।

ਇਸ ਦੌਰਾਨ ਹੀ 14 ਸਤੰਬਰ ਯਾਨੀ ਕਿ ਅੱਜ ਵਿਰੋਧ ਕਰ ਰਹੇ ਕੱਚੇ ਮੁਲਾਜ਼ਮਾਂ ਦੀ ਮੀਟਿੰਗ ਮੁੱਖ ਮੰਤਰੀ ਦੇ ਰਾਜਨੀਤਿਕ ਸਕੱਤਰ ਕੈਪਟਨ ਸੰਦੀਪ ਸੰਧੂ ਨਾਲ ਰੱਖੀ ਗਈ ਸੀ। ਪਰ ਹੁਣ ਇਸ ਮੀਟਿੰਗ ਤੋਂ ਬਾਅਦ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦੇ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ। ਜੇਕਰ ਤੁਸੀਂ ਵੀ ਬੱਸਾਂ ਦੇ ਵਿੱਚ ਸਫ਼ਰ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਅਹਿਮ ਹੋਵੇਗੀ। ਦਰਅਸਲ ਮੁੱਖ ਮੰਤਰੀ ਦੇ ਰਾਜਨੀਤਿਕ ਸਕੱਤਰ ਕੈਪਟਨ ਸੰਦੀਪ ਸੰਧੂ ਨਾਲ ਹੋਈ ਮੀਟਿੰਗ ਤੋਂ ਬਾਅਦ ਕੱਚੇ ਮੁਲਾਜ਼ਮਾਂ ਦੇ ਵੱਲੋਂ ਅਣਮਿੱਥੇ ਸਮੇਂ ਲਈ ਕੀਤੀ ਹਡ਼ਤਾਲ ਨੂੰ ਖ਼ਤਮ ਕਰਨ ਦਾ ਫ਼ੈਸਲਾ ਲਿਆ ਹੈ। ਦੱਸ ਦੇਈਏ ਕਿ ਹੁਣ ਕਰਮਚਾਰੀਆਂ ਦੇ ਵੱਲੋਂ ਦੋ ਹਫਤਿਆਂ ਦੇ ਲਈ ਹਡ਼ਤਾਲ ਖ਼ਤਮ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਜੋ ਸਿਸਵਾਂ ਫਾਰਮ ਹਾਊਸ ਦੇ ਨਜ਼ਦੀਕ ਧਰਨਾ ਲਗਾਇਆ ਗਿਆ ਸੀ ਉਸ ਨੂੰ ਵੀ ਖ਼ਤਮ ਕਰਨ ਦਾ ਫ਼ੈਸਲਾ ਲਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਸੰਦੀਪ ਸੰਧੂ ਦੇ ਵੱਲੋਂ ਇਹ ਵਿਸਵਾਸ਼ ਦਿਵਾਇਆ ਗਿਆ ਹੈ ਕਿ ਅਗਲੇ ਮਹੀਨੇ ਤੋਂ ਸਾਰੇ ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਦੀ ਤਨਖਾਹ ਵਿੱਚ ਤੀਹ ਫ਼ੀਸਦੀ ਵਾਧਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜ ਫ਼ੀਸਦੀ ਵਾਧਾ ਹਰ ਸਾਲ ਕੀਤਾ ਜਾਵੇਗਾ। ਉਨ੍ਹਾਂ ਜਾਣਕਾਰੀ ਦਿੱਤੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਸੰਬੰਧੀ ਕੈਪਟਨ ਸੰਦੀਪ ਸੰਧੂ ਦੇ ਵੱਲੋਂ ਇਕ ਹਫ਼ਤੇ ਦਾ ਸਮਾਂ ਮੰਗਿਆ ਗਿਆ ਹੈ ਜਿਸ ਸਬੰਧੀ ਉਹ ਮੁੱਖ ਮੰਤਰੀ ਨਾਲ ਮੀਟਿੰਗ ਕਰਨਗੇ।

ਇਸ ਤੋਂ ਇਲਾਵਾ ਜੋ ਉਨ੍ਹਾਂ ਦੀ ਨਵੀਂਆਂ ਬੱਸਾਂ ਨੂੰ ਲੈ ਕੇ ਮੰਗ ਸੀ ਉਸ ਸਬੰਧੀ ਸਰਕਾਰ ਦੇ ਵੱਲੋਂ ਅੱਠ ਸੌ ਬੱਸਾਂ ਖਰੀਦਣ ਦਾ ਭਰੋਸਾ ਦਿਵਾਇਆ ਗਿਆ ਹੈ। ਪਰ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਪੱਕਾ ਕਰਨ ਦੀ ਮੰਗ ਸੰਬੰਧੀ ਕੋਈ ਜਵਾਬ ਨਹੀਂ ਆਵੇਗਾ ਤਾਂ ਉਹ ਮੁੜ ਹੜਤਾਲ ਕਰ ਸਕਦੇ ਹਨ।

Check Also

ਕੰਪਨੀ ਦਾ ਵਿਗਿਆਪਨ ਦੇਖ ਹਰੇਕ ਹੋ ਰਿਹਾ ਹੈਰਾਨ , ਦਰੱਖਤ ਨੂੰ ਗਲੇ ਲਗਾਉਣ ਦੇ 1500 ਰੁਪਏ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕੰਮ ਨੂੰ ਪ੍ਰਫੁੱਲਤ ਕਰਨ ਦੇ ਲਈ ਵਿਗਿਆਪਨ ਦਾ ਪ੍ਰਚਾਰ …