ਆਈ ਤਾਜਾ ਵੱਡੀ ਖਬਰ
ਪੰਜਾਬ ਨੂੰ ਮੇਲਿਆਂ ਅਤੇ ਤਿਉਹਾਰਾਂ ਦੀ ਧਰਤੀ ਕਿਹਾ ਜਾਂਦਾ ਹੈ ਕਿਉਂਕਿ ਇਥੇ 12 ਮਹੀਨੇ 30 ਦਿਨ ਕੋਈ ਨਾ ਕੋਈ ਤਿਉਹਾਰ ਜੋ ਕਿਸੇ ਖ਼ਾਸ ਦਿਨ ਦੀ ਮਹੱਤਤਾ ਦੱਸਦਾ ਹੋਵੇ ਉਸ ਨੂੰ ਮਨਾਉਣ ਦਾ ਰਿਵਾਜ਼ ਪਾਇਆ ਜਾਂਦਾ ਹੈ। ਇਨ੍ਹਾਂ ਤਿਉਹਾਰਾਂ ਦਾ ਸਬੰਧ ਇਤਿਹਾਸ ਦੇ ਗੂੜ੍ਹੇ ਅੱਖਰਾਂ ਦੇ ਵਿੱਚ ਵੀ ਸੰਜੋਇਆ ਹੁੰਦਾ ਹੈ ਜੋ ਪੀੜ੍ਹੀ ਦਰ ਪੀੜ੍ਹੀ ਅੱਗੇ ਵੱਧਦਾ ਰਹਿੰਦਾ ਹੈ। ਅਜਿਹਾ ਹੀ ਇਕ ਇਤਿਹਾਸ ਪੰਜਾਬ ਦੇ ਮੁਕਤਸਰ ਜਿਲੇ ਦੇ ਨਾਲ ਵੀ ਸਬੰਧਤ ਹੈ। ਜਿੱਥੇ ਹਰ ਸਾਲ ਮਾਘ ਮਹੀਨੇ ਦੀ ਪਹਿਲੀ ਸੰਗਰਾਂਦ ਨੂੰ ਬਹੁਤ ਵੱਡਾ ਮੇਲਾ ਲੱਗਦਾ ਹੈ
ਜਿਸ ਨੂੰ ਅਸੀਂ ਸਾਰੇ ਮਾਘੀਂ ਦੇ ਮੇਲੇ ਦੇ ਨਾਮ ਨਾਲ ਜਾਣਦੇ ਹਾਂ। ਇਸ ਮੇਲੇ ਦੇ ਸਬੰਧ ਵਿਚ ਹੁਣ ਪੰਜਾਬ ਸਰਕਾਰ ਵੱਲੋਂ ਇੱਕ ਅਹਿਮ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸੂਬੇ ਦੀ ਸਰਕਾਰ ਨੇ ਇਹ ਐਲਾਨ ਕਰਦੇ ਹੋਏ ਆਖਿਆ ਕਿ 14 ਜਨਵਰੀ 2021 ਦਿਨ ਵੀਰਵਾਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿਚ ਇਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ। ਇਸ ਦੇ ਸਬੰਧੀ ਵਿਸਤਾਰ ਵਿਚ ਜਾਣਕਾਰੀ ਦਿੰਦੇ ਹੋਏ ਪੰਜਾਬ ਸਰਕਾਰ ਦੇ ਇਕ ਨੁਮਾਇੰਦੇ ਨੇ ਆਖਿਆ ਕਿ ਸੂਬਾ ਸਰਕਾਰ ਦੇ ਹੁਕਮਾਂ ਅਧੀਨ
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਆਉਂਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਦੇ ਵਿੱਚ 14 ਜਨਵਰੀ 2021 ਦਿਨ ਵੀਰਵਾਰ ਵਾਲੇ ਦਿਨ ਛੁੱਟੀ ਦਾ ਐਲਾਨ ਮਾਘੀ ਮੇਲੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਕੀਤਾ ਗਿਆ ਹੈ। ਇਸ ਦੇ ਸਬੰਧ ਵਿਚ ਪੰਜਾਬ ਦੇ ਪ੍ਰਸੋਨਲ ਵਿਭਾਗ ਵੱਲੋਂ ਅਧਿਕਾਰਿਤ ਸੂਚਨਾ ਵੀ ਜਾਰੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀ ਧਰਤੀ ਗੁਰੂਆਂ ਅਤੇ ਪੀਰਾਂ ਦੀ ਧਰਤੀ ਹੈ ਅਤੇ ਇਸੇ ਹੀ ਧਰਤੀ ਦਾ ਇੱਕ ਹਿੱਸਾ ਸ੍ਰੀ ਮੁਕਤਸਰ ਸਾਹਿਬ ਹੈ
ਖਾਲੀ ਜੋ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਹੈ। ਇਹ ਉਹ ਅਸਥਾਨ ਹੈ ਜਿਥੇ ਗੁਰੂ ਜੀ ਨੇ ਬੇਦਾਵਾ ਪਾੜ ਕੇ 40 ਸਿੰਘਾਂ ਨੂੰ ਮੁਕਤੀ ਦਾ ਦਰ ਪ੍ਰਦਾਨ ਕੀਤਾ ਸੀ। ਜਿਸ ਤੋਂ ਬਾਅਦ ਇਨ੍ਹਾਂ 40 ਸਿੰਘਾਂ ਨੂੰ ਚਾਲੀ ਮੁਕਤਿਆਂ ਦੇ ਨਾਮ ਨਾਲ ਸੰਬੋਧਤ ਕੀਤਾ ਜਾਣ ਲੱਗਾ ਅਤੇ ਇਨ੍ਹਾਂ ਦੇ ਨਾਮ ਉੱਪਰ ਹੀ ਇਸ ਸ਼ਹਿਰ ਦਾ ਨਾਮ ਸ਼੍ਰੀ ਮੁਕਤਸਰ ਸਾਹਿਬ ਰੱਖਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …