ਆਈ ਤਾਜਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਅੰਦਰ ਵੱਖ-ਵੱਖ ਹਾਦਸੇ ਹੋਣ ਦੀਆਂ ਖ਼ਬਰਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜਿੱਥੇ ਕੁਝ ਹਾਦਸੇ ਇਨਸਾਨ ਦੀ ਗਲਤੀ ਨਾਲ ਵਾਪਰ ਜਾਂਦੇ ਹਨ, ਤੇ ਕੁਝ ਕੁਦਰਤੀ ਕਰੋਪੀ ਨਾਲ। ਉਥੇ ਹੀ ਕੁਝ ਅਜਿਹੇ ਹਾਦਸੇ ਵੀ ਹੁੰਦੇ ਹਨ ਜੋ ਘਰਾਂ ਦੀਆਂ ਆਰਥਿਕ ਹਾਲਤਾਂ ਕਾਰਨ ਵਾਪਰਦੇ ਹਨ। ਪਿਛਲੇ ਕੁਝ ਮਹੀਨਿਆਂ ਦੌਰਾਨ ਹੁਣ ਤੱਕ ਬਹੁਤ ਸਾਰੇ ਵੱਖ-ਵੱਖ ਹਾਦਸਿਆਂ ਵਿੱਚ ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਦੁਨੀਆਂ ਤੋਂ ਜਾਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਵਾਪਰਨ ਵਾਲੇ ਅਜਿਹੇ ਹਾਦਸਿਆਂ ਦਾ ਦੇਸ਼ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਪੈਂਦਾ ਹੈ।
ਪੰਜਾਬ ਵਿਚ ਹੁਣ ਖੇਤਾਂ ਵਿੱਚ ਕਹਿਰ ਵਾਪਰਿਆ ਹੈ ਜਿੱਥੇ ਮੌਤਾਂ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਮਾਲਸਰ ਤੋਂ ਇੱਕ ਦੁੱਖ ਭਰੀ ਖਬਰ ਸਾਹਮਣੇ ਆਈ ਹੈ। ਜਿਥੇ ਕਣਕ ਦੀ ਕਟਾਈ ਹੋ ਚੁੱਕੀ ਹੈ ਉੱਥੇ ਹੀ ਇਨ੍ਹੀਂ ਦਿਨੀਂ ਕਿਸਾਨਾਂ ਵੱਲੋਂ ਖੇਤਾਂ ਵਿੱਚ ਤੂੜੀ ਬਣਾਈ ਜਾ ਰਹੀ ਹੈ। ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਕਿਸਾਨਾਂ ਵੱਲੋਂ ਤੂੜੀ ਬਣਾ ਕੇ ਸੰਭਾਲੀ ਜਾ ਰਹੀ ਹੈ।
ਪ੍ਰਾਪਤ ਹੋਈ ਖ਼ਬਰ ਦੇ ਅਨੁਸਾਰ ਸਮਾਲਸਰ ਦੇ ਚ 2 ਵਿਅਕਤੀਆਂ ਵੱਲੋਂ ਟਰੈਕਟਰ ਟਰਾਲੀ ਨਾਲ ਖੇਤਾਂ ਵਿੱਚ ਤੂੜੀ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਸੀ।ਜਦੋਂ ਤੂੜੀ ਬਣਾ ਰਹੇ ਸਨ ਤਾਂ ਉਸ ਸਮੇਂ ਹੀ ਕਾਫੀ ਉੱਚੀ ਟਰਾਲੀ ਅਚਾਨਕ ਹੀ 11000 ਕਿਲੋਵਾਟ ਦੀਆਂ ਤਾਰਾਂ ਨਾਲ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਟਰੈਕਟਰ ਚਾਲਕ ਅਤੇ ਨਾਲ ਸਵਾਰ ਇਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ।
ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਨਾਇਬ ਤਸੀਲਦਾਰ ਗੁਰਵਿੰਦਰ ਸਿੰਘ, ਮੁੱਖ ਅਫ਼ਸਰ ਸਬ ਇੰਸਪੈਕਟਰ ਬਲਰਾਜ ਸਿੰਘ ਘਟਨਾ ਸਥਾਨ ਤੇ ਪਹੁੰਚੇ ਅਤੇ ਦੋਹਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਹਿਚਾਣ ਜਗਸੀਰ ਸਿੰਘ 35 ਸਾਲਾ ਪੁੱਤਰ ਮਲਕੀਤ ਸਿੰਘ, ਨਛੱਤਰ ਸਿੰਘ 47 ਸਾਲਾ ਪੁੱਤਰ ਜਰਨੈਲ ਸਿੰਘ ਦੋਨੋਂ ਵਾਸੀ ਸਮਾਲਸਰ ਵਜੋਂ ਹੋਈ ਹੈ। ਜੋ ਆਪਣੇ ਪਿੰਡ ਦੇ ਹੀ ਬਲਵੀਰ ਸਿੰਘ ਪੁੱਤਰ ਜਰਨੈਲ ਸਿੰਘ ਦੇ ਖੇਤਾਂ ਵਿੱਚ ਤੂੜੀ ਬਣਾ ਰਹੇ ਸਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …