ਹੁਣੇ ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਵਿੱਚ ਆਏ ਦਿਨ ਹੀ ਕੋਈ ਨਾ ਕੋਈ ਘਟਨਾ ਸਾਹਮਣੇ ਆ ਜਾਂਦੀ ਹੈ ,ਜਿਸ ਵਿੱਚ ਜਾਨੀ ਤੇ ਮਾਲੀ ਨੁਕਸਾਨ ਹੋ ਜਾਣ ਦੀ ਖਬਰ ਸਾਹਮਣੇ ਆਉਂਦੀ ਹੈ। ਕੁਝ ਲੋਕਾਂ ਵੱਲੋ ਆਪਣੀ ਹੀ ਅਣਗਹਿਲੀ ਕਾਰਨ ਹਾਦਸਿਆਂ ਨੂੰ ਸੱਦਾ ਦਿੱਤਾ ਜਾਂਦਾ ਹੈ। ਇਸ ਤਰ੍ਹਾਂ ਦੇ ਵਾਪਰਨ ਵਾਲੇ ਹਾਦਸੇ ਵਿੱਚ ਹੋਰ ਲੋਕ ਵੀ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਅੱਜ ਕਲ ਲੋਕਾਂ ਵੱਲੋਂ ਜਲਦ ਪੈਸਾ ਕਮਾਉਣ ਦੇ ਚੱਕਰ ਵਿੱਚ ਗੈਰ ਕਾ-ਨੂੰ-ਨੀ ਕੰਮ ਕੀਤੇ ਜਾਂਦੇ ਹਨ।
ਇਨ੍ਹਾਂ ਕੰਮਾਂ ਨੂੰ ਅੰਜਾਮ ਦਿੰਦੇ ਹੀ ਅਜਿਹੇ ਹਾਦਸੇ ਵਾਪਰ ਜਾਂਦੇ ਹਨ। ਜਿਨ੍ਹਾਂ ਦੀ ਭਾਰੀ ਕੀਮਤ ਚੁਕਾਉਣੀ ਪੈਂਦੀ ਹੈ। ਅੱਜ ਚੰਡੀਗੜ੍ਹ ਵਿੱਚ ਇੱਕ ਅਜਿਹਾ ਹਾਦਸਾ ਸਾਹਮਣੇ ਆਇਆ ਹੈ । ਜਿੱਥੇ ਕਈ ਲੋਕਾਂ ਦੀ ਮੌਤ ਹੋ ਗਈ ਤੇ ਬਹੁਤ ਸਾਰੇ ਜਖ਼ਮੀ ਹੋ ਗਏ ਹਨ। ਮੁਹਾਲੀ ਜ਼ਿਲ੍ਹੇ ਦੇ ਡੇਰਾ ਬੱਸੀ ਵਿਚ ਤੇਲ ਦਾ ਇੱਕ ਟੈਂਕਰ ਉਸ ਸਮੇਂ ਦੁਰਘਟਨਾ ਗ੍ਰਸਤ ਹੋ ਗਿਆ । ਜਦੋਂ ਉਸ ਟੈਂਕਰ ਵਿੱਚੋਂ ਤੇਲ ਚੋਰੀ ਕੀਤਾ ਜਾ ਰਿਹਾ ਸੀ। ਇਸ ਤੇਲ ਟੈਂਕਰ ਵਿਚ ਇਹ। ਧ-ਮਾ- ਕਾ। ਡੇਰਾਬੱਸੀ ਤੋਂ ਥੋੜ੍ਹੀ ਦੂਰੀ ਤੇ ਮੁਬਾਰਕਪੁਰ ਨੇੜੇ ਪਿੰਡ ਸਰੇਸਨੀ ਵਿਖੇ ਹੋਇਆ ਦੱਸਿਆ ਗਿਆ ਹੈ।
ਇਹ। ਧ-ਮਾ- ਕਾ। ਇਕ ਸਟੀਲ ਦੇ ਟੈਂਕਰ ਵਿਚ ਹੋਇਆ ਹੈ ,ਤੇ ਇਸ ਦੀ ਆਵਾਜ਼ ਕਈ ਕਿਲੋਮੀਟਰ ਤੱਕ ਸੁਣਾਈ ਦਿੱਤੀ ਗਈ ਹੈ। ਘਟਨਾ ਦੀ ਖਬਰ ਮਿਲਦੇ ਸਾਰ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਮੌਕੇ ਤੇ ਪਹੁੰਚ ਗਈ ,ਜਿਨ੍ਹਾਂ ਨੇ ਅੱਗ ਤੇ ਕਾਬੂ ਪਾਇਆ। ਪੁਲਿਸ ਅਤੇ ਫਾਇਰ ਬਿਗ੍ਰੇਡ ਦੀਆਂ ਟੀਮਾਂ ਅਜੇ ਵੀ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁੱਟੀਆਂ ਹੋਈਆਂ ਹਨ। ਜਿਨ੍ਹਾਂ ਵੱਲੋਂ ਜ਼ਖ਼ਮੀਆਂ ਨੂੰ ਪੀ ਜੀ ਆਈ ਹਸਪਤਾਲ ਚੰਡੀਗੜ੍ਹ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਸ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਜਸਵਿੰਦਰ ਸਿੰਘ ,ਬੱਬਲੂ ,ਅਤੇ ਵਿਕਰਮ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਹੈ। ਜਿਨ੍ਹਾਂ ਦੀ ਉਮਰ 35 ,20 ਤੇ 24 ਸਾਲ ਦੱਸੀ ਗਈ ਹੈ। ਦਸਿਆ ਗਿਆ ਹੈ ਕਿ ਇਸ ਸੜਕ ਦੇ ਕਿਨਾਰਿਆਂ ਤੇ ਇਸ ਤਰ੍ਹਾਂ ਹੀ ਤੇਲ ਟੈਂਕਰਾਂ ਵਿੱਚ ਗ਼ੈਰ ਕਾਨੂੰਨੀ ਢੰਗ ਨਾਲ ਤੇਲ ਚੋਰੀ ਕੀਤਾ ਜਾ ਰਿਹਾ ਹੈ। ਇਸਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ, ਕਿ ਇਹ ਹਾਦਸਾ ਤੇਲ ਕੱਢਣ ਵੇਲੇ ਹੋਇਆ ਹੈ ਜਾਂ ਕਿਸੇ ਹੋਰ ਕਾਰਨ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਐਸ ਐਸ ਪੀ ਅਤੇ ਐਸ ਡੀ ਐਮ ਘਟਨਾ ਸਥਾਨ ਤੇ ਪਹੁੰਚੇ ਅਤੇ ਉਨ੍ਹਾਂ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰਨ ਦੇ ਆਦੇਸ਼ ਦੇ ਦਿੱਤੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …