Breaking News

ਪੰਜਾਬ ਚ ਹੁਣ ਇਥੇ ਵਜੀ ਇਹ ਖਤਰੇ ਦੀ ਘੰਟੀ – ਕੈਪਟਨ ਸਰਕਾਰ ਪਈ ਚਿੰਤਾ ਚ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਕਰੋਨਾ ਦਾ ਖਤਰਾ ਅਜੇ ਪੂਰੀ ਤਰ੍ਹਾਂ ਟਲਿਆ ਨਹੀਂ ਹੈ, ਉਥੇ ਹੀ ਕੋਈ ਨਾ ਕੋਈ ਹੋਰ ਕੁਦਰਤੀ ਆਫ਼ਤ ਦਸਤਕ ਦੇ ਦਿੰਦੀ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਪੰਜਾਬ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਰਾਹਤ ਦਿੱਤੀ ਗਈ ਹੈ। ਉਥੇ ਹੀ ਲੋਕਾਂ ਨੂੰ ਅਜੇ ਵੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ ਇਸ ਕਰੋਨਾ ਨੂੰ ਖ਼ਤਮ ਹੋਇਆ ਨਾ ਸਮਝਿਆ ਜਾਵੇ। ਪੰਜਾਬ ਵਿੱਚ ਵਧਣ ਵਾਲੇ ਹੋਰ ਕਈ ਅਜਿਹੇ ਕੇਸ ਲੋਕਾਂ ਨੇ ਚਿੰਤਾ ਦਾ ਕਾਰਨ ਬਣ ਰਹੇ ਹਨ। ਜਿਸ ਬਾਰੇ ਕਿਸੇ ਵੱਲੋਂ ਸੋਚਿਆ ਨਹੀਂ ਗਿਆ ਸੀ।

ਪੰਜਾਬ ਵਿਚ ਹੁਣ ਇੱਥੇ ਖਤਰੇ ਦੀ ਘੰਟੀ ਵੱਜ ਗਈ ਹੈ,ਜਿੱਥੇ ਕੈਪਟਨ ਸਰਕਾਰ ਵੀ ਚਿੰਤਾ ਵਿੱਚ ਪੈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪਿਛਲੇ ਦਿਨੀਂ ਲੁਧਿਆਣਾ ਮਹਾਂਨਗਰ ਵਿੱਚ ਵਿਚ ਸਵਾਇਨ ਫ਼ਲੂ ਦੀ ਪੁਸ਼ਟੀ ਹੋਣ ਤੇ ਉਸ ਇਲਾਕੇ ਵਿੱਚ ਪੂਰੀ ਤਰ੍ਹਾਂ ਚੌਕਸੀ ਵਰਤੀ ਗਈ ਸੀ ਅਤੇ ਅਲਰਟ ਜਾਰੀ ਕੀਤਾ ਗਿਆ ਸੀ। ਉਸ ਰਾਹੀ ਹੁਣ ਅੰਮ੍ਰਿਤਸਰ ਦੇ ਵਿੱਚ ਵੀ ਦੋ ਸਵਾਇਨ ਫਲੂ ਦੇ ਕੇਸ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਅੰਮ੍ਰਿਤਸਰ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਡਾਟੇ ਵਿਚ 2 ਵਿਅਕਤੀਆਂ ਦੇ ਸਹਿਯੋਗ ਦੀ ਚਪੇਟ ਵਿੱਚ ਆਉਣ ਦੀ ਪੁਸ਼ਟੀ ਕੀਤੀ ਗਈ ਹੈ ਦੱਸਿਆ ਗਿਆ ਹੈ ਕਿ ਨਿੱਜੀ ਅਤੇ ਸਰਕਾਰੀ ਮੈਡੀਕਲ ਕਾਲਜ ਵਿੱਚ ਦਾਖਲ ਸਵਾਇਨ ਫ਼ਲੂ ਲਈ ਭੇਜੇ ਗਏ ਸਨ।

ਉਥੇ ਹੀ ਦੋ ਮਰੀਜ਼ਾਂ ਦੇ ਸਵਾਈਨ ਫਲੂ ਦੀ ਚਪੇਟ ਵਿੱਚ ਆਉਣ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ਸਾਰੇ ਮਰੀਜ਼ਾਂ ਦਾ ਪਹਿਲਾ ਕਰੋਨਾ ਟੈਸਟ ਵੀ ਕੀਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ਦੀ ਕਰੋਨਾ ਰਿਪੋਰਟ ਨੈਗੇਟਿਵ ਆਈ ਸੀ। ਜਿਸ ਤੋਂ ਬਾਅਦ ਹੀ ਉਹਨਾਂ ਦਾ ਸਵਾਇਨ-ਫਲੂ ਟੈਸਟ ਕੀਤਾ ਗਿਆ ਸੀ। ਇਸ ਦੀ ਪੁਸ਼ਟੀ ਹੋਣ ਉਪਰੰਤ ਹੀ ਸਿਵਲ ਸਰਜਨ ਵੱਲੋਂ ਸਾਰੇ ਬਲਾਕਾਂ ਦੇ ਸੀਨੀਅਰ ਮੈਡੀਕਲ ਅਧਿਕਾਰੀਆਂ ਨੂੰ ਇਹ ਆਦੇਸ਼ ਜਾਰੀ ਕੀਤੇ ਗਏ ਹਨ ਕਿ ਜਿਸ ਵੀ ਮਰੀਜ਼ ਵਿਚ ਬੁਖਾਰ, ਖੰਘ ਅਤੇ ਜ਼ੁਕਾਮ ਵਰਗੇ ਲੱਛਣ ਪਾਏ ਜਾਂਦੇ ਹਨ।

ਉਨ੍ਹਾਂ ਦਾ ਕਰੋਨਾ ਅਤੇ ਸਵਾਇਨ ਫ਼ਲੂ ਟੈਸਟ ਕਰਵਾਇਆ ਜਾਣਾ ਲਾਜ਼ਮੀ ਕੀਤਾ ਜਾਵੇ। ਜਿਨ੍ਹਾਂ ਮਰੀਜ਼ਾਂ ਦੀ ਸਵਾਇਨ ਫ਼ਲੂ ਦੀ ਪੁਸ਼ਟੀ ਕੀਤੀ ਗਈ ਹੈ। ਉਨ੍ਹਾਂ ਵਿਚ ਇਕ 61 ਸਾਲਾ ਇਕ ਬਜ਼ੁਰਗ ਵਿਅਕਤੀ ਨਿੱਜੀ ਹਸਪਤਾਲ ਵਿਚ ਅਤੇ ਇਕ 60 ਸਾਲਾ ਔਰਤ ਰਣਜੀਤ ਐਵੇਨਿਊ ਦੀ ਰਹਿਣ ਵਾਲੀ ਹੈ ਜਿਨ੍ਹਾਂ ਵਿਚ ਸਵਾਇਨ ਫ਼ਲੂ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …