ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਮਹਿੰਗਾਈ ਦੇ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰੋਨਾ ਦੇ ਚਲਦੇ ਹੋਏ ਜਿਥੇ ਪਿਛਲੇ ਸਾਲ ਦੇਸ਼ ਅੰਦਰ ਤਾਲਾਬੰਦੀ ਕਰ ਦਿੱਤੀ ਗਈ ਸੀ। ਜਿਸ ਕਾਰਨ ਬਹੁਤ ਸਾਰੇ ਕੰਮਕਾਜ ਠੱਪ ਹੋਣ ਨਾਲ ਕਈ ਲੋਕਾਂ ਦੇ ਰੁਜ਼ਗਾਰ ਵੀ ਚਲੇ ਗਏ ਸਨ। ਜਿਸ ਨਾਲ ਬਹੁਤ ਸਾਰੇ ਲੋਕਾਂ ਨੂੰ ਭਾਰੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਲੋਕਾਂ ਵਲੋ ਆਪਣੇ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਕਿ ਕਰੋਨਾ ਦੀ ਦੂਜੀ ਲਹਿਰ ਨੇ ਲੋਕਾਂ ਨੂੰ ਫਿਰ ਤੋਂ ਉਨ੍ਹਾਂ ਹਾਲਾਤਾਂ ਵਿਚ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਨੇ ਲੋਕਾਂ ਦੇ ਰਸੋਈ ਦੇ ਖਰਚੇ ਨੂੰ ਵੀ ਵਧਾ ਦਿੱਤਾ ਹੈ।
ਪੰਜਾਬ ਵਿਚ ਹੁਣ ਗੋਹੇ ਤੋਂ ਹੋਵੇਗੀ ਕਮਾਈ, ਬਣੇਗੀ ਬਿਜਲੀ ਅਤੇ ਗੈਸ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਲੰਧਰ ਜ਼ਿਲ੍ਹੇ ਅਧੀਨ ਆਉਂਦੇ ਜਮਸ਼ੇਰ ਵਿਚ ਕਈ ਸਾਲਾਂ ਤੋਂ ਲਟਕਿਆ ਹੋਇਆ ਪ੍ਰਾਜੈਕਟ ਮੁੜ ਸ਼ੁਰੂ ਹੋਣ ਦੀ ਉਮੀਦ ਜਾਗੀ ਹੈ। ਜਿੱਥੇ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਉਥੇ ਹੀ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਵੀ ਮਿਲ ਸਕਣਗੀਆਂ। ਜਮਸ਼ੇਰ ਡੇਅਰੀ ਕੰਪਲੈਕਸ ਵਿੱਚ ਗੋਹੇ ਤੋਂ ਬਿਜਲੀ ਪੈਦਾ ਕਰਨ ਲਈ ਬਾਇਓਗੈਸ ਪਲਾਂਟ ਲਗਾਉਣ ਦੀ ਤਿਆਰੀ ਹੈ।
ਬਾਇਓ ਗੈਸ ਪਲਾਂਟ ਲਗਾਉਣ ਵਿਚ ਜਰਮਨ ਤਕਨੀਕ ਦਾ ਇਸਤੇਮਾਲ ਕੀਤਾ ਜਾਵੇਗਾ। ਜਮਸ਼ੇਰ ਵਿਚ 17 ਹਜ਼ਾਰ ਦੇ ਕਰੀਬ ਪਸ਼ੂ ਹਨ ਅਤੇ ਕੰਪਨੀ ਵੱਲੋਂ ਡੇਅਰੀ ਮਾਲਕਾਂ ਤੋਂ ਜਿੱਥੇ ਗੋਹਾ ਖਰੀਦਿਆ ਜਾਵੇਗਾ ਉਥੇ ਹੀ ਡੇਅਰੀ ਮਾਲਕਾਂ ਨੂੰ ਇਸ ਤੋਂ ਇਨਕਮ ਹੋਵੇਗੀ। ਤੇ ਪ੍ਰੋਜੈਕਟ 31 ਦਸੰਬਰ 2020 ਤੋਂ ਸ਼ੁਰੂ ਕੀਤਾ ਜਾਣਾ ਸੀ, ਪਰ ਠੇਕੇਦਾਰ ਕੰਮ ਪ੍ਰਤੀ ਗੰਭੀਰ ਨਾ ਹੋਣ ਕਾਰਨ ਇਸ ਕੰਮ ਵਿੱਚ ਦੇਰੀ ਹੋਈ ਹੈ। ਠੇਕਾ ਲੈਣ ਵਾਲੀ ਕੰਪਨੀ ਇਸ ਤੇ 20 ਕਰੋੜ ਰੁਪਏ ਖਰਚ ਕਰੇਗੀ।
ਐਗਰੀਮੈਂਟ ਦੇ ਹਿਸਾਬ ਨਾਲ ਕੰਪਨੀ ਨੇ 23 ਸਾਲ ਲਈ ਡੇਢ ਲੱਖ ਰੁਪਏ ਸਲਾਨਾ ਕਿਰਾਇਆ ਤੈਅ ਕੀਤਾ ਹੈ। ਇਸ ਕੰਮ ਲਈ ਜ਼ਮੀਨ ਠੇਕੇਦਾਰਾਂ ਨੂੰ ਪਾਸ ਕਰ ਕਰ ਦਿੱਤੀ ਗਈ ਹੈ। ਕੰਪਨੀ ਵੱਲੋਂ ਹੁਣ ਗੋਹੇ ਨਾਲ ਇਕ ਮੈਗਾਵਾਟ ਬਿਜਲੀ ਤਿਆਰ ਕਰਨ ਦਾ ਪਾਵਰ ਪਲਾਂਟ ਲਗਾਇਆ ਜਾਵੇਗਾ ,ਉਥੇ ਹੀ ਗੋਬਰ ਤੋਂ ਗੈਸ ਵੀ ਤਿਆਰ ਕੀਤੀ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …