ਆਈ ਤਾਜਾ ਵੱਡੀ ਖਬਰ
ਕਰੋਨਾ ਨਾ ਦੀ ਮਹਾਮਾਰੀ ਨੇ ਸਾਰੇ ਵਿਸ਼ਵ ਦੇ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਤ ਕੀਤਾ ਹੋਇਆ ਹੈ। ਸਾਲ 2019 ਦੇ ਅਖੀਰ ਵਿੱਚ ਚੀਨ ਤੋਂ ਸ਼ੁਰੂ ਹੋਣ ਵਾਲੀ ਇਹ ਕਰੋਨਾ ਸਾਰੇ ਦੇਸ਼ਾਂ ਵਿੱਚ ਫੈਲ ਚੁੱਕੀ ਹੈ। ਕਰੋਨਾ ਦੀ ਦੂਜੀ ਲਹਿਰ ਨੇ ਮੁੜ ਤੋਂ ਕਈ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ। ਭਾਰਤ ਵਿਚ ਜਿਥੇ ਕਰੋਨਾ ਟੈਸਟ ਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ ਉਥੇ ਹੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਭਾਰਤ ਵਿੱਚ ਸਭ ਤੋਂ ਵਧੇਰੇ ਮਹਾਰਾਸ਼ਟਰ ਪ੍ਰਭਾਵਿਤ ਹੋਇਆ ਹੈ ਉੱਥੇ ਹੀ ਹੋਰ ਬਹੁਤ ਸਾਰੇ ਸੂਬੇ ਵੀ ਕਰੋਨਾ ਕਾਰਨ ਵਧੇਰੇ ਪ੍ਰਭਾਵਿਤ ਹੋਏ ਹਨ ਜਿੱਥੇ ਤਾਲਾਬੰਦੀ ਵੀ ਕੀਤੀ ਗਈ ਹੈ। ਪੰਜਾਬ ਦੇ ਵਿੱਚ ਵੀ ਦਿਨ-ਬ-ਦਿਨ ਕੇਸਾਂ ਵਿੱਚ ਇਜ਼ਾਫਾ ਦਰਜ ਕੀਤਾ ਜਾ ਰਿਹਾ ਹੈ।
ਪੰਜਾਬ ਵਿੱਚ 13 ਦਿਨ ਪਹਿਲਾਂ ਵਿਆਹ ਹੋਏ ਮੁੰਡੇ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫ਼ੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਥੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਰੋਨਾ ਦੇ ਕੇਸ ਵਧੇਰੇ ਵਧ ਰਹੇ ਹਨ ਉਥੇ ਹੀ ਬਠਿੰਡਾ ਤੋਂ ਸਾਹਮਣੇ ਆਈ ਖਬਰ ਅਨੁਸਾਰ 13 ਦਿਨ ਪਹਿਲਾਂ ਇਕ 27 ਸਾਲਾ ਨੌਜਵਾਨ ਦਾ ਵਿਆਹ ਕੀਤਾ ਗਿਆ ਸੀ। ਜੋ ਕਰੋਨਾ ਦੀ ਚਪੇਟ ਵਿਚ ਆ ਗਿਆ। ਕੁਝ ਦਿਨ ਪਹਿਲਾਂ ਹੀ ਸਾਰੇ ਪਰਿਵਾਰ ਦੇ ਮੈਂਬਰ ਬਿਮਾਰ ਹੋਣ ਕਾਰਨ ਉਨ੍ਹਾਂ ਦਾ ਟੈਸਟ ਕਰਵਾਇਆ ਗਿਆ ਸੀ। ਉਸ ਸਮੇਂ ਇਹ ਨੌਜਵਾਨ ਨੈਗਟਿਵ ਆਇਆ ਸੀ।
ਉੱਥੇ ਹੀ ਨੌਜਵਾਨ ਦੀ ਭੈਣ ਅਤੇ ਪਿਤਾ ਦੇ ਕਰੋਨਾ ਪਾਜ਼ਿਟਿਵ ਆਉਣ ਉਪਰੰਤ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਸੀ। ਇਸ ਨੌਜਵਾਨ ਨੇ ਆਪਣੇ ਆਪ ਨੂੰ ਕਰੋਨਾ ਸੰਕਰਮਿਤ ਦੀ ਚਪੇਟ ਵਿੱਚ ਨਾ ਆਇਆ ਹੋਣ ਕਾਰਨ ਇਲਾਜ ਨਹੀਂ ਕਰਾਇਆ । ਜਿਸ ਕਾਰਨ ਇਸ ਨੌਜਵਾਨ ਦੀ ਮੌਤ ਹੋ ਗਈ ਹੈ। ਉੱਥੇ ਹੀ ਇਸ ਨੌਜਵਾਨ ਦੇ ਪਿਤਾ ਹਸਪਤਾਲ ਵਿਚ ਜੇਰੇ ਇਲਾਜ ਹਨ ਜੋ ਗੰਭੀਰ ਹਾਲਤ ਵਿਚ ਏਮਜ਼ ਹਸਪਤਾਲ ਬਠਿੰਡਾ ਵਿਖੇ ਵੇਂਟੀਲੇਟਰ ਤੇ ਹਨ।
ਉਥੇ ਹੀ ਮ੍ਰਿਤਕ ਨੌਜਵਾਨ ਦੀ ਭੈਣ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਬਠਿੰਡਾ ਸ਼ਹਿਰ ਵਿੱਚ ਕਰੋਨਾ ਕਾਰਨ ਹੋਈਆਂ 7 ਮੌਤਾਂ ਦੇ ਮ੍ਰਿਤਕਾਂ ਦਾ ਸੰਸਕਾਰ ਪੀ ਪੀ ਈ ਕਿੱਟਾ ਪਾ ਕੇ ਕੀਤਾ ਗਿਆ। ਬਠਿੰਡਾ ਸ਼ਹਿਰ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …