ਆਈ ਤਾਜਾ ਵੱਡੀ ਖਬਰ
ਦੇਸ਼ ਵਿੱਚ ਫੈਲੀ ਹੋਈ ਕਰੋਨਾ ਨੇ ਬਹੁਤ ਸਾਰੇ ਸੂਬਿਆਂ ਨੂੰ ਇਸ ਵਕਤ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰੋਨਾ ਸਥਿਤੀ ਉਪਰ ਵਿਚਾਰ-ਚਰਚਾ ਕੀਤੇ ਜਾਣ ਤੋਂ ਬਾਅਦ ਸਥਿਤੀਆਂ ਦੇ ਅਨੁਸਾਰ ਉਨ੍ਹਾਂ ਨੂੰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਉਥੇ ਹੀ ਸਾਰੇ ਸੂਬਿਆਂ ਵਿੱਚ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾ ਦਿੱਤੇ ਜਾਣ ਉਪਰ ਵੀ ਜੋਰ ਦਿੱਤਾ ਗਿਆ ਸੀ। ਪੰਜਾਬ ਵਿੱਚ ਜਿੱਥੇ ਕਰੋਨਾ ਟੀਕਾਕਰਨ ਦੀ ਕਮੀਂ ਦੱਸੀ ਜਾ ਰਹੀ ਹੈ।
ਓਥੇ ਹੀ ਨਿੱਜੀ ਹਸਪਤਾਲਾਂ ਨੂੰ ਦਵਾਈਆਂ ਵੇਚਣ ਉੱਪਰ ਵੀ ਵਿਰੋਧੀ ਧਿਰ ਵੱਲੋਂ ਰੋਸ ਜ਼ਾਹਿਰ ਕੀਤਾ ਗਿਆ ਹੈ। ਅਗਲੇ ਸਾਲ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ।ਹੁਣ 15 ਜੂਨ ਨੂੰ ਉਨ੍ਹਾਂ ਵੱਲੋਂ ਇਹ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਉਪਰ ਵੈਕਸੀਨ ਦੇ ਘਪਲੇ ਨੂੰ ਲੈ ਕੇ 15 ਜੂਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਤੇ ਧਰਨਾ ਪ੍ਰਦਰਸ਼ਨ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਉਥੇ ਹੀ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਵੀ ਬਰਖ਼ਾਸਤ ਕਰਨ ਅਤੇ ਇਸ ਵੈਕਸੀਨ ਤੇ ਫਤਿਹ ਕਿੱਟ ਘੋਟਾਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਜਾਵੇਗੀ। ਪਾਰਟੀ ਦੇ ਬੁਲਾਰੇ ਨੇ ਕਿਹਾ ਕਿ ਵੈਕਸੀਨ ਘੁਟਾਲੇ ਅਤੇ ਫ਼ਤਹਿ ਕਿੱਟ ਘੁਟਾਲੇ ਨੇ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਸਰਕਾਰ ਵੱਲੋਂ ਲੋਕਾਂ ਦੀਆਂ ਤਕਲੀਫ਼ਾਂ ਤੋਂ ਮੁਨਾਫਾ ਕਮਾਇਆ ਜਾ ਰਿਹਾ ਹੈ।
ਪਾਰਟੀ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 15 ਜੂਨ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕੋਰ ਕਮੇਟੀ ਅਤੇ ਪੀ ਏ ਸੀ ਮੈਂਬਰਾਂ ਵਿਧਾਇਕਾਂ ਜ਼ਿਲ੍ਹਾ ਪ੍ਰਧਾਨਾਂ ਅਤੇ ਅਹੁਦੇਦਾਰਾਂ ਸਮੇਤ ਸੀਨੀਅਰ ਆਗੂ ਇਸ ਧਰਨੇ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਐਕਸਪ੍ਰੈੱਸ-ਵੇਅ ਪ੍ਰਾਜੈਕਟਾਂ ਲਈ ਜ਼ਮੀਨ ਐਕੁਵਾਇਰ ਕਰਨ ਲਈ ਵੀ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੀ ਨੀਤੀ ਉਪਰ ਵੀ ਕਾਂਗਰਸ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …