Breaking News

ਪੰਜਾਬ ਚ 2 ਫਰਵਰੀ ਤੋਂ 9 ਫਰਵਰੀ ਤੱਕ ਲਈ ਹੋਇਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਵਾਸੀਆਂ ਦਾ ਢਿੱਡ ਭਰਨ ਦੇ ਵਾਸਤੇ ਫ਼ਸਲਾਂ ਨੂੰ ਉਗਾਇਆ ਜਾਂਦਾ ਹੈ। ਇਨ੍ਹਾਂ ਫ਼ਸਲਾਂ ਨੂੰ ਬਿਜਾਈ ਤੋਂ ਲੈ ਕੇ ਪੱਕਣ ਤਕ ਕਈ ਤਰ੍ਹਾਂ ਦੇ ਤੱਤਾਂ ਦੀ ਜ਼ਰੂਰਤ ਹੁੰਦੀ ਹੈ। ਇਨ੍ਹਾਂ ਤੱਤਾਂ ਦੇ ਵਿੱਚੋਂ ਸਭ ਤੋਂ ਜ਼ਰੂਰੀ ਤੱਤ ਪਾਣੀ ਹੈ। ਜਿਸਦੇ ਬਿਨਾ ਕਿਸੇ ਵੀ ਫ਼ਸਲ ਨੂੰ ਉਗਾਇਆ ਨਹੀਂ ਜਾ ਸਕਦਾ। ਕਣਕ ਦੀ ਖੇਤੀ ਨੂੰ ਸਹੀ ਮਾਤਰਾ ਵਿੱਚ ਸਿੰਜਾਈ ਲਈ ਪਾਣੀ ਉਪਲਬਧ ਕਰਵਾਉਣ ਵਾਸਤੇ ਪੰਜਾਬ ਦੇ ਜਲ ਸ੍ਰੋਤ ਮਹਿਕਮੇ ਵੱਲੋਂ ਨਵੇਂ ਸਾਲ ਮੌਕੇ ਨਹਿਰੀ ਪਾਣੀ ਛੱਡਣ ਦਾ ਫੈਸਲਾ ਕੀਤਾ ਸੀ।

ਜਿਸ ਦੌਰਾਨ ਫਰਵਰੀ ਮਹੀਨੇ ਦੇ ਵਿਚ 2 ਫਰਵਰੀ ਤੋਂ 9 ਫਰਵਰੀ ਤੱਕ ਨਹਿਰੀ ਪਾਣੀ ਛੱਡਿਆ ਜਾ ਰਿਹਾ ਹੈ। ਅਤੇ ਹੁਣ 2 ਫਰਵਰੀ ਤੋਂ 9 ਫਰਵਰੀ ਤੱਕ ਨਹਿਰੀ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਇਨ੍ਹਾਂ ਨਹਿਰਾਂ ਵਿੱਚ ਸਰਹਿੰਦ ਕੈਨਾਲ ਸਿਸਟਮ, ਬਿਸਤ ਦੁਆਬ ਕੈਨਾਲ, ਸਿੱਧਵਾਂ ਬਰਾਂਚ, ਬਠਿੰਡਾ ਬਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬਰਾਂਚ ਅਧੀਨ ਪੈਂਦੀਆਂ ਨਹਿਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਹੋਇਆ ਨਹਿਰਾਂ ਸੰਬੰਧੀ ਦੱਸਦੇ ਹੋਏ ਜਲ ਸਰੋਤ ਵਿਭਾਗ ਦੇ ਇੱਕ ਅਧਿਕਾਰੀ ਨੇ ਆਖਿਆ ਕਿ

ਜੋ ਨਹਿਰਾਂ ਗਰੁੱਪ ਏ ਦੇ ਵਿੱਚ ਆਉਂਦੀਆਂ ਹਨ ਉਨ੍ਹਾਂ ਨੂੰ ਪਹਿਲ ਦੇ ਅਧਾਰ ‘ਤੇ ਪਾਣੀ ਦਿੱਤਾ ਜਾਵੇਗਾ। ਗਰੁੱਪ ਏ ਦੇ ਅਧੀਨ ਹਰੀਕੇ ਸਿਸਟਮ ਦੇ ਰਾਜਬਾਹੇ ਵੀ ਆਉਂਦੇ ਹਨ ਜਿਨ੍ਹਾਂ ਨੂੰ ਪਹਿਲ ਦੇ ਅਧਾਰ ਉਪਰ ਹੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਇਨ੍ਹਾਂ ਤੋਂ ਇਲਾਵਾ ਅੱਪਰ ਬਾਰੀ ਦੁਆਬ ਵਿੱਚੋਂ ਨਿਕਲਦੀ ਸਰਾਭਾ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਵੀ ਪਾਣੀ ਦੀ ਸਪਲਾਈ ਪਹਿਲੀ ਤਰਜੀਹ ਦੇ ਅਧਾਰ ਉਪਰ ਕੀਤੀ ਜਾਵੇਗੀ। ਜਦਕਿ ਗਰੁੱਪ ਬੀ ਦੇ ਵਿੱਚ ਆਉਂਦੀ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ

ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਨੂੰ ਦੂਸਰੀ ਤਰਜੀਹ ਦੇ ਉਪਰ ਬਾਕੀ ਬਚਦਾ ਹੋਇਆ ਪਾਣੀ ਦਿੱਤਾ ਜਾਵੇਗਾ। ਇਸ ਲੜੀ ਤਹਿਤ ਗਰੁੱਪ ਬੀ ਦੇ ਰਾਜਬਾਹਿਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਕਸੂਰ ਬ੍ਰਾਂਚ ਲੋਅਰ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਾਜਬਾਹਿਆਂ ਅਤੇ ਲਾਹੌਰ ਬ੍ਰਾਂਚ ਨੂੰ ਦੂਜੇ ਦਰਜੇ ਵਿੱਚ ਬਚਦਾ ਹੋਇਆ ਪਾਣੀ ਦਿੱਤਾ ਜਾਵੇਗਾ। ਖੇਤੀ ਮਾਹਰਾਂ ਅਨੁਸਾਰ ਇਸ ਵੇਲੇ ਦੀ ਸਿੰਚਾਈ ਫਸਲਾਂ ਦੇ ਲਈ ਕਾਫੀ ਅਹਿਮ ਸਥਾਨ ਰੱਖਦੀ ਹੈ,ਇਸ ਲਈ ਜਲ ਸਰੋਤ ਵਿਭਾਗ ਵੱਲੋਂ ਮੌਸਮ ਦੇ ਹਿਸਾਬ ਨਾਲ ਪਾਣੀ ਛੱਡਿਆ ਜਾ ਰਿਹਾ ਹੈ।

Check Also

ਸ਼੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਆਈ ਵੱਡੀ ਖਬਰ , ਏਨੀ ਤਰੀਕ ਤੋਂ ਖੁੱਲਣ ਜਾ ਰਹੇ ਕਿਵਾੜ

ਆਈ ਤਾਜਾ ਵੱਡੀ ਖਬਰ  ਜਿਸ ਤਰੀਕੇ ਦੇ ਨਾਲ ਮੌਸਮ ਕਾਫੀ ਸੁਹਾਵਨਾ ਹੁੰਦਾ ਜਾ ਰਿਹਾ ਹੈ, …