ਆਈ ਤਾਜਾ ਵੱਡੀ ਖਬਰ
ਸਾਲ 2019 ਦੇ ਅਖੀਰ ਵਿੱਚ ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਨੂੰ ਮੰਦਹਾਲੀ ਦੇ ਦੌਰ ਹੇਠ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਇਸ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਬਹੁਤ ਸਾਰੇ ਦੇਸ਼ਾਂ ਵੱਲੋਂ ਕੀਤੀ ਗਈ ਤਾਲਾਬੰਦੀ ਕਾਰਨ ਕਈ ਦੇਸ਼ ਆਰਥਿਕ ਤੌਰ ਉੱਤੇ ਬਹੁਤ ਜ਼ਿਆਦਾ ਕਮਜ਼ੋਰ ਹੋ ਗਏ ਹਨ। ਉਥੇ ਹੀ ਭਾਰਤ ਦੇ ਵਿੱਚ ਵੀ ਕਰੋਨਾ ਕੇਸਾਂ ਦੇ ਕਾਰਨ ਬਹੁਤ ਸਾਰੇ ਸੂਬੇ ਵਧੇਰੇ ਪ੍ਰਭਾਵਿਤ ਹੋਏ ਹਨ। ਜਿੱਥੇ ਮਹਾਰਾਸ਼ਟਰ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਇਆ ਹੈ, ਉਥੇ ਹੀ ਪੰਜਾਬ ਦੇ ਵਿੱਚ ਕਰੋਨਾ ਦਾ ਕਹਿਰ ਵੇਖਿਆ ਗਿਆ ਹੈ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਕਾਰਨ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਵੀ ਕਮੀ ਕੀਤੀ ਜਾ ਰਹੀ ਹੈ।
ਹੁਣ ਪੰਜਾਬ ਵਿੱਚ 24 ਘੰਟਿਆਂ ਚ ਆਏ ਏਨੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਵਿਚ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾਏ ਜਾਣ ਤੋਂ ਬਾਅਦ ਕਰੋਨਾ ਕੇਸਾਂ ਵਿੱਚ ਲਗਾਤਾਰ ਕਮੀ ਦਰਜ ਕੀਤੀ ਜਾ ਰਹੀ ਹੈ। ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਵੀ ਛੋਟ ਦਿੱਤੀ ਜਾ ਰਹੀ ਹੈ। ਜਿਸ ਕਾਰਨ ਪੰਜਾਬ ਦੀ ਸਥਿਤੀ ਆਮ ਵਾਂਗ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ 18 ਸਾਲ ਤੋਂ ਉੱਪਰ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ।
ਤਾਂ ਜੋ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 31 ਮੌਤਾਂ ਹੋਈਆਂ ਹਨ। ਜਦੋਂ ਕਿ 600 ਨਵੇਂ ਕੇਸ ਆਏ ਸਾਹਮਣੇ ਹਨ, ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 8077 ਹੋ ਗਈ ਹੈ।
ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 591762 ਹੋ ਗਈ ਹੈ ਜਦੋਂ ਕਿ 567883 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਪੰਜਾਬ ਅੰਦਰ ਕਰੋਨਾ ਕੇਸਾਂ ਦੀ ਗਿਣਤੀ ਘਟਣ ਨਾਲ ਲੋਕਾਂ ਨੇ ਵੀ ਰਾਹਤ ਦੀ ਸਾਹ ਲਈ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਅਜੇ ਵੀ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …