ਆਈ ਤਾਜ਼ਾ ਵੱਡੀ ਖਬਰ
ਪਿਛਲੇ ਕਾਫੀ ਸਮੇਂ ਤੋਂ ਕਿਸਾਨਾਂ ਵੱਲੋਂ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ ਵਿੱਚ ਧਰਨਾ ਲਗਾਇਆ ਗਿਆ ਹੈ ਉਥੇ ਹੀ ਪੰਜਾਬ ਦੇ ਵੱਖ ਵੱਖ ਥਾਵਾਂ ਉੱਤੇ ਆਏ ਦਿਨ ਕਿਸਾਨਾਂ ਵੱਲੋਂ ਸਰਕਾਰ ਪ੍ਰਤੀ ਰੋਸ ਪ੍ਰਦਰਸ਼ਨ ਕੀਤੇ ਜਾਣ ਦੀਆਂ ਖ਼ਬਰਾਂ ਹੁਣ ਆਮ ਹੀ ਵੇਖਣ ਨੂੰ ਮਿਲ ਰਹੀਆਂ ਹਨ। ਉਥੇ ਹੀ ਦੂਜੇ ਪਾਸੇ ਪੰਜਾਬ ਦੀ ਸਿਆਸਤ ਵਿੱਚ ਉਥਲ-ਪੁਥਲ ਮਚੀ ਹੋਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਕਾਂਗਰਸ ਸਰਕਾਰ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੀ ਵਾਗਡੋਰ ਸੌਂਪੀ ਗਈ ਹੈ ਜਿਸ ਦੇ ਚਲਦਿਆਂ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਤੇ ਕਈ ਤਰਾਂ ਦੇ ਪਲਟਵਾਰ ਕੀਤੇ ਜਾ ਰਹੇ ਹਨ ਜਿਸ ਦੇ ਚਲਦਿਆਂ ਉਹਨਾਂ ਨੂੰ ਕਈ ਮੁਸ਼ਕਲਾਂ ਪੇਸ਼ ਆ ਰਹੀਆਂ ਹਨ।
ਹੁਣੇ ਜਿਹੇ ਇਕ ਵੱਡੀ ਤਾਜਾ ਜਾਣਕਾਰੀ ਸਾਹਮਣੇ ਆਈ ਹੈ ਜਿਸ ਦੇ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਕਿਸਾਨਾਂ ਲਈ ਕਈ ਮੰਗਾਂ ਕੀਤੀਆਂ ਗਈਆਂ ਹਨ। ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਮਾਨਸਾ ਅਤੇ ਬਠਿੰਡਾ ਦੇ ਵੱਖ ਵੱਖ ਪਿੰਡਾਂ ਤੇ ਮਾਲਵਾ ਬੈਲਟ ਵਿਚ ਕਿਸਾਨਾਂ ਦੀ ਲੱਖਾਂ ਏਕੜ ਕਪਾਹ ਦੀ ਫਸਲ ਗੁਲਾਬੀ ਸੁੰਡੀ ਕਾਰਨ ਬਰਬਾਦ ਹੋ ਗਈ ਹੈ ਜਿਸ ਦੇ ਮੁਆਵਜ਼ੇ ਵਜੋਂ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕਿਸਾਨਾਂ ਨੂੰ ਆਪਣੇ ਸਾਰੇ ਕੰਮਾਂ ਨੂੰ ਇੱਕ ਪਾਸੇ ਰੱਖ ਕੇ ਸਭ ਤੋਂ ਪਹਿਲਾਂ ਇਕ ਵਿਸ਼ੇਸ਼ ਟੀਮ ਬਣਾ ਕੇ ਨਕਲੀ ਬੀਟੀ ਕਪਾਹ ਦੇ ਬੀਜਾਂ ਦੀ ਸਪਲਾਈ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ
ਅਤੇ ਨਾਲ ਹੀ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜ਼ਾ ਪਰਦਾਨ ਕਰਨ ਲਈ ਆਖਿਆ ਹੈ। ਸੁਖਬੀਰ ਸਿੰਘ ਬਾਦਲ ਨੇ ਫਸਲ ਬਰਬਾਦ ਹੋਣ ਕਾਰਨ ਪ੍ਰਭਾਵਿਤ-ਹੋਏ ਮਜਦੂਰਾਂ ਨੂੰ ਅਲਗ ਤੋਂ 15 ਹਜ਼ਾਰ ਰੁਪਏ ਦਾ ਹਰਜਾਨਾ ਦੇਣ ਦੀ ਮੰਗ ਕੀਤੀ ਹੈ।
ਇਸਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਪਾਰਟੀ ਦੁਆਰਾ ਵੀ ਕਿਸਾਨਾਂ ਦੀ ਪੂਰੀ ਮਦਦ ਕਰਨ ਦੀ ਪੇਸ਼ਕਸ਼ ਕੀਤੀ ਹੈ ਉਨ੍ਹਾਂ ਨੇ 3 ਅਕਤੂਬਰ ਨੂੰ ਬਠਿੰਡਾ ਵਿੱਚ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਵੱਖ-ਵੱਖ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ ਅਤੇ ਕਿਸਾਨਾਂ ਦੀ ਸੌ ਫੀਸਦੀ ਫਸਲ ਦਾ ਬੀਮਾ ਕਰਵਾਉਣ ਦਾ ਵਾਅਦਾ ਕੀਤਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …