Breaking News

ਪੰਜਾਬ ਚ 3 ਅਤੇ 4 ਅਗਸਤ ਲਈ ਇਹਨਾਂ ਵਲੋਂ ਹੋ ਗਿਆ ਹੁਣ ਇਹ ਐਲਾਨ ਸੋਚਾਂ ਚ ਪਈ ਸਰਕਾਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਨਿਭਾਇਆ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨ ਮਾਨਸਿਕ ਤਣਾਅ ਦੇ ਸ਼ਿਕਾਰ ਹੋ ਰਹੇ ਹਨ। ਜਿੱਥੇ ਪੰਜਾਬ ਦੇ ਇੱਕ ਲੱਖ ਨੌਜਵਾਨਾਂ ਨੂੰ ਨੌਕਰੀ ਦਿਤੇ ਜਾਣ ਦਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ ਉਥੇ ਹੀ ਕਰੋਨਾ ਦੇ ਕਾਰਨ ਬਹੁਤ ਸਾਰੇ ਨੌਜਵਾਨ ਬੇਰੁਜ਼ਗਾਰ ਹੋ ਚੁੱਕੇ ਹਨ ਕਿਉਂਕਿ ਕਰੋਨਾ ਦੌਰਾਨ ਕੀਤੀ ਗਈ ਤਾਲਾਬੰਦੀ ਸਮੇਂ ਬਹੁਤ ਸਾਰੇ ਰੋਜ਼ਗਾਰ ਬੰਦ ਹੋ ਚੁੱਕੇ ਹਨ। ਜਿਸ ਕਾਰਨ ਬਹੁਤ ਸਾਰੇ ਲੋਕ ਭਾਰੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਉੱਥੇ ਹੀ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਦੇਖਦੇ ਹੋਏ ਵੱਖ-ਵੱਖ ਵਿਭਾਗਾਂ ਵਿਚ ਠੇਕੇ ਤੇ ਤੈਨਾਤ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਹੁਣ ਪੰਜਾਬ ਵਿੱਚ 3 ਅਤੇ 4 ਅਗਸਤ ਤੋਂ ਇਨ੍ਹਾਂ ਵੱਲੋਂ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਕਾਰਨ ਸਰਕਾਰ ਚਿੰਤਾ ਵਿੱਚ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਹੁਣ ਠੇਕੇ ਅਤੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 3 ਅਤੇ 4 ਅਗਸਤ ਨੂੰ ਮੁਕੰਮਲ ਤੌਰ ਤੇ ਆਪਣੇ ਕੰਮ ਦਾ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ ਹੈ। ਜਿਸ ਬਾਰੇ ਇਹਨਾ ਸਮੂਹਿਕ ਕਾਮਿਆਂ ਵੱਲੋਂ ਛੁੱਟੀ ਸਹਾਇਕ ਕਾਰਜਕਾਰੀ ਇੰਜੀਨੀਅਰ ਨੂੰ ਸੌਂਪ ਦਿੱਤੀ ਗਈ ਹੈ। ਕਿਉਂਕਿ ਸਰਕਾਰ ਹੁਣ ਆਪਣੇ ਵਾਅਦੇ ਤੋਂ ਭੱਜਦੀ ਹੋਈ ਨਜ਼ਰ ਆ ਰਹੀ ਹੈ। ਏਸ ਲਈ ਇੰਨਾਂ ਠੇਕੇ ਤੇ ਰੱਖੇ ਹੋਏ ਕਾਮਿਆਂ ਵੱਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ।

ਜਿਸ ਵਿੱਚ ਇਨ੍ਹਾਂ ਵੱਲੋਂ ਕੁਝ ਮੰਗਾਂ ਰੱਖੀਆਂ ਗਈਆਂ ਹਨ ਜਿਸ ਵਿਚ ਠੇਕੇ ਵਾਲੇ ਕਾਮਿਆਂ ਨੂੰ ਵਿਭਾਗ ਵਿੱਚ ਪੱਕੇ ਕਰਨਾ, ਕਰੰਟ ਦੌਰਾਨ ਹਾਦਸਾ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ ਦੇਣਾ, ਕਾਮਿਆਂ ਦੀ ਗਿਣਤੀ ਨੂੰ ਹੋਰ ਵਧਾਉਣਾ, ਕੱਢੇ ਗਏ ਕਾਮਿਆਂ ਨੂੰ ਬਿਨਾਂ ਸ਼ਰਤ ਬਹਾਲ ਕਰਨ। ਏਰੀਅਲ ਬੋਨਸ ਜਾਰੀ ਕਰਨ, ਵਰਕਓਡਰ ਨੂੰ ਪੂਰੇ ਇੱਕ ਸਾਲ ਦਾ ਕਾਰਨ ਅਤੇ ਪਿਛਲੇ ਸਮੇਂ ਦੇ ਵਿੱਚ 1-6-21 ਅਤੇ ਹੋਰ ਕੀਤੀ ਗਈ ਤਨਖਾਹ ਕਟੌਤੀ ਨੂੰ ਵਾਪਸ ਦਿਵਾਉਣਾ ਦੀ ਮੰਗ ਕੀਤੀ ਜਾ ਰਹੀ ਹੈ।

5 ਅਗਸਤ ਨੂੰ ਸਾਰੇ ਠੇਕਾ ਮੁਲਾਜ਼ਮਾਂ ਵੱਲੋਂ ਪਟਿਆਲਾ ਵੱਲ ਕੂਚ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ ਜਿੱਥੇ ਸਾਰੇ ਸ਼ਹਿਰਾਂ ਦੇ ਠੇਕਾ ਕਾਮਿਆਂ ਨੂੰ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਵਿਧਾਇਕਾਂ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ 10 -15 ਦਿਨਾਂ ਵਿੱਚ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਜਿਸ ਬਾਰੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਵਾਉਣ ਦਾ ਵੀ ਭਰੋਸਾ ਦਿੱਤਾ ਗਿਆ ਸੀ। ਉਸ ਸਮੇਂ ਤੱਕ ਇਸ ਸੰਘਰਸ਼ ਨੂੰ ਇਸੇ ਤਰ੍ਹਾਂ ਜਾਰੀ ਰੱਖੇ ਜਾਣ ਦਾ ਵੀ ਵੱਲੋਂ ਐਲਾਨ ਕੀਤਾ ਗਿਆ ਹੈ। ਚੱਲ ਰਹੇ ਸੰਘਰਸ਼ ਦੌਰਾਨ ਹੀ ਅੱਜ ਚੀਫ਼ ਇੰਜੀਨੀਅਰ ਜੋਨ ਪਟਿਆਲਾ ਅਤੇ ਪਟਿਆਲਾ ਅਧੀਨ ਸਮੂਹ ਨਿਗਰਾਨ ਇੰਜੀਨੀਅਰ ਨਾਲ ਜਥੇਬੰਦੀ ਆਗੂਆਂ ਦੀ ਬੈਠਕ ਹੋਈ ਹੈ।

Check Also

ਕੰਪਨੀ ਦਾ ਵਿਗਿਆਪਨ ਦੇਖ ਹਰੇਕ ਹੋ ਰਿਹਾ ਹੈਰਾਨ , ਦਰੱਖਤ ਨੂੰ ਗਲੇ ਲਗਾਉਣ ਦੇ 1500 ਰੁਪਏ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕੰਮ ਨੂੰ ਪ੍ਰਫੁੱਲਤ ਕਰਨ ਦੇ ਲਈ ਵਿਗਿਆਪਨ ਦਾ ਪ੍ਰਚਾਰ …