Breaking News

ਪੰਜਾਬ ਚ 30 ਜੂਨ ਤੱਕ ਕੈਪਟਨ ਸਰਕਾਰ ਨੇ ਲਗਾਤੀ ਇਹ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਦੀ ਭਿਆਨਕ ਹੁੰਦੀ ਸਥਿਤੀ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ਜਿਸਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਨੂੰ ਕੁਝ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਰੋਨਾ ਦੇ ਵਧੇ ਕੇਸਾਂ ਕਾਰਨ ਹੀ ਕਈ ਅਦਾਰਿਆਂ ਨੂੰ ਬੰਦ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਜੋ ਇਨ੍ਹਾਂ ਅਦਾਰਿਆਂ ਨਾਲ ਜੁੜੇ ਹੋਏ ਹਨ। ਇਸ ਲਈ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਵੀ ਅਣਮਿਥੇ ਸਮੇਂ ਲਈ ਬੰਦ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ।

ਪੰਜਾਬ ਵਿੱਚ 30 ਜੂਨ ਤੱਕ ਕੈਪਟਨ ਸਰਕਾਰ ਨੇ ਇਹ ਪਾਬੰਦੀ ਲਗਾ ਦਿੱਤੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਕਰੋਨਾ ਦੇ ਵਧੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ, ਉੱਥੇ ਹੀ ਪੰਜਾਬ ਦੇ ਸਾਰੇ ਆਂਗਨਵਾੜੀ ਕੇਂਦਰਾਂ ਨੂੰ ਵੀ ਸਰਕਾਰ ਵੱਲੋਂ ਬੰਦ ਰੱਖਿਆ ਗਿਆ ਹੈ। ਤਾਂ ਜੋ ਛੋਟੇ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਤੋਂ ਬਚਾਇਆ ਜਾ ਸਕੇ। ਕਿਉਂਕਿ ਇਹ ਵਾਇਰਸ ਛੋਟੇ ਬੱਚਿਆਂ ਲਈ ਬਹੁਤ ਹੀ ਜ਼ਿਆਦਾ ਖਤਰਨਾਕ ਹੈ। ਏਸ ਲਈ ਆਂਗਨਵਾੜੀ ਕੇਂਦਰਾਂ ਨੂੰ 30 ਜੂਨ ਤੱਕ ਬੰਦ ਰੱਖੇ ਜਾਣ ਦਾ ਐਲਾਨ ਸਰਕਾਰ ਵੱਲੋਂ ਕੀਤਾ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਦੀ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਦੱਸਿਆ ਹੈ ਕਿ ਕਰੋਨਾ ਦੇ ਦੌਰ ਵਿਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਮੁਹਈਆ ਕਰਵਾਈ ਜਾਣ ਵਾਲੀ ਰਾਸ਼ਨ ਸਮੱਗਰੀ ਉਨ੍ਹਾਂ ਦੇ ਘਰ ਘਰ ਵਿੱਚ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਦਿੱਤੀ ਜਾਵੇਗੀ। ਤਾਂ ਜੋ ਇਸ ਯੋਜਨਾ ਦੇ ਲਾਭਪਾਤਰੀਆਂ ਨੂੰ ਇਸ ਕਰੋਨਾ ਦੇ ਕਾਰਨ ਮੁਸ਼ਕਲਾਂ ਪੇਸ਼ ਨਾ ਆ ਸਕਣ।

ਉਥੇ ਹੀ ਇਹ ਰਾਸ਼ੀ ਮੁਹਇਆ ਕਰਵਾਏ ਜਾਣ ਲਈ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਕੀਤੀ ਗਈ ਹੈ। ਸਰਕਾਰ ਵੱਲੋਂ ਪਹਿਲਾਂ ਹੀ ਵਰਕਰਾਂ ਅਤੇ ਹੈਲਪਰਾਂ ਨੂੰ ਆਂਗਣਵਾੜੀ ਕੇਂਦਰਾਂ ਵਿਚ ਆਉਣ ਤੋਂ ਮਨ੍ਹਾ ਨਹੀਂ ਕੀਤਾ ਗਿਆ ਸੀ। ਪਰ ਹੁਣ 30 ਜੂਨ ਤੱਕ ਜਿੱਥੇ ਆਂਗਨਵਾੜੀ ਕੇਂਦਰਾਂ ਨੂੰ ਬੱਚਿਆਂ ਲਈ ਬੰਦ ਰੱਖੇ ਜਾਣ ਦੇ ਆਦੇਸ਼ ਦਿੱਤੇ ਗਏ ਹਨ, ਉਥੇ ਹੀ ਹੁਣ 30 ਜੂਨ ਤੱਕ ਸਟਾਫ ਲਈ ਵੀ ਇਨ੍ਹਾਂ ਆਂਗਨਵਾੜੀ ਕੇਂਦਰਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

Check Also

ਮਸ਼ਹੂਰ ਪੰਜਾਬੀ ਐਕਟਰ ਦੇ ਘਰ ਲੱਗੀ ਭਿਆਨਕ ਅੱਗ , ਖੁਦ ਪੋਸਟ ਪਾ ਦਿੱਤੀ ਜਾਣਕਾਰੀ

ਆਈ ਤਾਜਾ ਵੱਡੀ ਖਬਰ  ਪੰਜਾਬੀ ਇੰਡਸਟਰੀ ਦੇ ਵਿੱਚ ਅਜਿਹੇ ਬਹੁਤ ਸਾਰੇ ਕਲਾਕਾਰ ਹਨ ਜਿਨ੍ਹਾਂ ਵੱਲੋਂ …