ਆਈ ਤਾਜਾ ਵੱਡੀ ਖਬਰ
ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਆਪਣੇ ਕੰਮਕਾਰ ਨੂੰ ਬਿਹਤਰ ਢੰਗ ਨਾਲ ਚਲਾਉਣ ਵਾਸਤੇ ਬਹੁਤ ਸਾਰੇ ਕੰਮ ਕਰਨ ਲਈ ਆਪਣੇ ਨਾਲ ਵਿਅਕਤੀ ਰੱਖ ਲੈਂਦੇ ਹਨ। ਜਿੱਥੇ ਮਾਲਕ ਵੱਲੋਂ ਉਨ੍ਹਾਂ ਨੂੰ ਆਪਣੇ ਘਰ ਦੇ ਮੈਂਬਰ ਵੀ ਸਮਝ ਲਿਆ ਜਾਂਦਾ ਹੈ। ਪਰ ਉਹਨਾਂ ਵਿੱਚ ਕੁਝ ਲੋਕ ਅਜਿਹੇ ਵੀ ਸ਼ਾਮਲ ਹੁੰਦੇ ਹਨ ਜੋ ਗੈਰ ਸਮਾਜਿਕ ਘਟਨਾ ਨੂੰ ਅੰਜਾਮ ਦੇ ਕੇ ਪੈਸੇ ਦੇ ਲਾਲਚ ਵੱਸ ਲੁੱਟ-ਖੋਹ ਦੇ ਮਕਸਦ ਨਾਲ ਆਪਣੇ ਹੀ ਮਾਲਕ ਨੂੰ ਮੌਤ ਦੇ ਘਾਟ ਉਤਾਰ ਦਿੰਦੇ ਹਨ। ਆਰਥਿਕ ਸਾਹਮਣੇ ਆਉਣ ਵਾਲੇ ਅਜਿਹੇ ਕਈ ਮਾਮਲੇ ਦੇ ਲੋਕਾਂ ਨੇ ਝੰਜੋੜ ਕੇ ਰੱਖ ਦਿੱਤਾ ਹੈ ਜਿਨ੍ਹਾਂ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ ਕਿ ਅਜਿਹੀ ਘਟਨਾ ਵੀ ਵਾਪਰ ਸਕਦੀ ਹੈ।
ਪੰਜਾਬ ਵਿੱਚ ਇਕ ਮਾਲਕ ਅਤੇ ਨੌਕਰ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਅਧੀਨ ਆਉਣ ਵਾਲੇ ਪਿੰਡ ਬੁਲਾਰਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਡੇਅਰੀ ਮਾਲਕ ਦਾ ਬੇਰਹਿਮੀ ਨਾਲ ਕਤਲ ਉਸਦੇ ਨੌਕਰ ਵੱਲੋਂ ਕੀਤਾ ਗਿਆ ਹੈ। ਇਸ ਘਟਨਾ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਸਾਰੇ ਉੱਠ ਗਏ ਤਾਂ ਦੇਖਿਆ ਕਿ ਮਾਲਕ ਜੋਤਰਾਮ ਖੂਨ ਨਾਲ ਲੱਥਪੱਥ ਪਿਆ ਸੀ ਅਤੇ ਨਜ਼ਦੀਕੀ ਪਸ਼ੂਆਂ ਦੇ ਸ਼ੈੱਡ ਦੇ ਕੋਲ ਉਨ੍ਹਾਂ ਦੇ ਨੌਕਰ ਭਗਵੰਤ ਸਿੰਘ ਦੀ ਲਾਸ਼ ਵੀ ਮੌਜੂਦ ਸੀ।
ਮਾਲਕ ਅਤੇ ਨੌਕਰ ਦਾ ਕਤਲ ਜਿੱਥੇ ਉਨ੍ਹਾਂ ਦੀ ਧੌਣ ਉਪਰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕੀਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿੱਥੇ ਮ੍ਰਿਤਕ ਦੇ ਪੁੱਤਰ ਵੱਲੋਂ ਤੁਰੰਤ ਉਥੇ ਪਹੁੰਚ ਕੀਤੀ ਗਈ ਅਤੇ ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ। ਜਿਸ ਨੇ ਦੱਸਿਆ ਹੈ ਕਿ ਉਨਾਂ ਦੇ ਪਿਤਾ ਜੀ ਦੇ 4500 ਰੁਪਏ ਚੋਰੀ ਕੀਤੇ ਗਏ ਸਨ ਜੋ ਕਿ ਉਨ੍ਹਾਂ ਦੇ ਕੋਲ ਨਹੀਂ ਹਨ ਅਤੇ ਕਾਤਲ ਵੱਲੋਂ ਚੋਰੀ ਕੀਤੇ ਗਏ ਹਨ।
ਪੀੜਤ ਪਰਿਵਾਰ ਵੱਲੋਂ ਕੁਝ ਸਮਾਂ ਪਹਿਲਾਂ ਤਰਸ ਦੇ ਅਧਾਰ ਤੇ ਰੱਖੇ ਗਏ ਇਕ ਵਿਅਕਤੀ ਦਾ ਨਾਮ ਇਸ ਘਟਨਾ ਵਿਚ ਲਿਆ ਜਾ ਰਿਹਾ ਹੈ। ਪੁਲਿਸ ਵੱਲੋਂ ਜਿੱਥੇ ਦੋਸ਼ੀ ਗਿਰਧਾਰੀ ਲਾਲ ਦੀ ਭਾਲ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …