Breaking News

ਪੰਜਾਬ ਦੀਆਂ ਬੱਸਾਂ ਬਾਰੇ ਕੈਪਟਨ ਤੋਂ ਬਾਅਦ ਹੁਣ ਚੰਨੀ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਹਾਈਕਮਾਂਡ ਵੱਲੋਂ ਜਿੱਥੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁਖ ਮੰਤਰੀ ਨਿਯੁਕਤ ਕਰ ਦਿੱਤਾ ਗਿਆ ਸੀ। ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਅਹੁਦੇ ਤੇ ਸਹੁੰ ਚੁੱਕਣ ਤੋਂ ਬਾਅਦ ਆਪਣੇ ਕਾਰਜ ਨੂੰ ਕਰਨਾ ਅਰੰਭ ਕਰ ਦਿੱਤਾ ਗਿਆ ਸੀ। ਜਿੱਥੇ ਉਨ੍ਹਾਂ ਵੱਲੋਂ ਵੱਖ-ਵੱਖ ਜਗਾ ਤੇ ਜਾ ਕੇ ਨਤਮਸਤਕ ਹੋਇਆ ਗਿਆ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਐਲਾਣ ਵੀ ਕੀਤੇ ਗਏ ਹਨ। ਉਥੇ ਹੀ ਪੰਜਾਬ ਵਿੱਚ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸਾਰੇ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।

ਇਨ੍ਹੀਂ ਦਿਨੀਂ ਆਪਣੇ ਪੁੱਤਰ ਦੇ ਵਿਆਹ ਦੇ ਸਮਾਗਮ ਨੂੰ ਛੱਡ ਕੇ ਵੀ ਉਹ ਕਿਸਾਨੀ ਸੰਘਰਸ਼ ਦੇ ਸਮਰਥਨ ਵਿਚ ਸ਼ਾਮਲ ਹੋ ਰਹੇ ਹਨ। ਪੰਜਾਬ ਦੀਆਂ ਬੱਸਾਂ ਬਾਰੇ ਕੈਪਟਨ ਤੋਂ ਬਾਅਦ ਹੁਣ ਚਰਨਜੀਤ ਚੰਨੀ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਦੀਆਂ ਸਾਰੀਆਂ ਸਰਕਾਰੀ ਬੱਸਾਂ ਉਪਰ ਲਗਾਈਆਂ ਗਈਆਂ ਕੈਪਟਨ ਅਮਰਿੰਦਰ ਸਿੰਘ ਦੀਆਂ ਤਸਵੀਰਾਂ ਨੂੰ ਹਟਾ ਦਿੱਤਾ ਗਿਆ ਹੈ। ਸ਼ਹਿਰਾਂ ਅੰਦਰ ਵੀ ਲਗਾਏ ਗਏ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਵਾਲੇ ਫਲੈਕਸ ਬੋਰਡ ਵੀ ਹਟਾਏ ਗਏ ਹਨ।

ਉਥੇ ਹੀ ਹੁਣ ਪੰਜਾਬ ਦੀਆਂ ਸਾਰੀਆਂ ਸਰਕਾਰੀ ਬਸਾਂ ਅਤੇ ਹੋਰ ਬੱਸਾਂ ਉਪਰ ਉਪ ਮੁੱਖ ਮੰਤਰੀ ਦੀਆਂ ਤਸਵੀਰਾਂ ਲਗਾਈਆਂ ਜਾ ਰਹੀਆਂ ਹਨ। ਉਥੇ ਹੀ ਕੁਝ ਸਮੇਂ ਦੇ ਵਿੱਚ ਉਨ੍ਹਾਂ ਵੱਲੋਂ ਕੀਤੇ ਗਏ ਕਾਰਜਾਂ ਦੀਆਂ ਉਪਲਬਧੀਆਂ ਅਤੇ ਕਾਰਗੁਜਾਰੀਆਂ ਨੂੰ ਦਰਸਾਇਆ ਜਾ ਰਿਹਾ ਹੈ। ਕਿਉਂਕਿ ਕੁਝ ਹੀ ਸਮੇਂ ਦੇ ਵਿੱਚ ਉਨ੍ਹਾਂ ਵੱਲੋਂ ਬਹੁਤ ਸਾਰੇ ਵਿਕਾਸ ਦੇ ਕਾਰਜਾਂ ਨੂੰ ਆਰੰਭ ਕਰ ਦਿੱਤਾ ਗਿਆ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਕੀਤੇ ਗਏ ਕੰਮਾਂ ਦੀ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।

ਉਥੇ ਹੀ ਲੋਕਾਂ ਵੱਲੋਂ ਉਨ੍ਹਾਂ ਨੂੰ ਲੋਕਾਂ ਦੀਆਂ ਮੁਸ਼ਕਲਾਂ ਕਰਨ ਵਾਲਾ ਮੁੱਖ ਮੰਤਰੀ ਦੱਸਿਆ ਜਾ ਰਿਹਾ ਹੈ। ਜਿਸ ਨੂੰ ਦਰਸ਼ਾਉਂਦੀਆਂ ਹੋਈਆਂ ਤਸਵੀਰਾਂ ਸਰਕਾਰੀ ਬੱਸਾਂ ਉਪਰ ਬਹੁਤ ਜਲਦੀ ਵੇਖੀਆ ਜਾ ਸਕਣਗੀਆਂ। ਕਿਉਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕੀਤੇ ਹੋਏ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਹੋਈਆ ਬਹੁਤ ਸਾਰੀਆਂ ਤਸਵੀਰਾਂ ਪੰਜਾਬ ਦੀਆਂ ਸਰਕਾਰੀ ਬੱਸਾਂ ਉਪਰ ਲਗਾ ਦਿੱਤੀਆਂ ਗਈਆਂ ਹਨ। ਜਿਨ੍ਹਾਂ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦੇ ਲੋਕਾਂ ਦੇ ਮਸਲੇ ਹੱਲ ਕਰਨ ਵਾਲਾ ਅਤੇ ਕਿਸਾਨਾਂ ਦਾ ਹਿਤੈਸ਼ੀ ਦਰਸਾਇਆ ਗਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …