ਆਈ ਤਾਜ਼ਾ ਵੱਡੀ ਖਬਰ
ਪੰਜਾਬ ਭਰ ਵਿੱਚ ਅਜਿਹੀਆਂ ਬਹੁਤ ਸਾਰੀਆਂ ਹਸਤੀਆਂ ਹਨ ਜੋ ਪੰਜਾਬ ਦੇ ਵੱਖ ਵੱਖ ਮੁੱਦਿਆਂ ‘ਤੇ ਹਮੇਸ਼ਾਂ ਹੀ ਆਪਣੀ ਬੁਲੰਦ ਆਵਾਜ਼ ਬੁਲੰਦ ਕਰਦੀਆਂ ਨਜ਼ਰ ਆਉਂਦੀਆਂ ਹਨ । ਇਸੇ ਵਿਚਾਲੇ ਪੰਜਾਬ ਦੇ ਮੁੱਦਿਆਂ ਤੇ ਆਵਾਜ਼ ਬੁਲੰਦ ਕਰਨ ਵਾਲੇ ਇਕ ਮਹਾਨ ਸ਼ਖ਼ਸੀਅਤ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਪ੍ਰਾਪਤ ਹੋਈ ਹੈ । ਪੰਜਾਬ ਦੇ ਦਰਿਆਵਾਂ ਦੇ ਪਾਣੀ ਦੇ ਮੁੱਦੇ ਤੇ ਨਾਲ ਹੀ ਰਿਪੇਰੀਅਨ ਅਧਿਕਾਰਾਂ ਬਾਰੇ ਅਥਾਰਿਟੀ ਵਜੋਂ ਜਾਣੇ ਪ੍ਰੀਤਮ ਸਿੰਘ ਕੁਮੇਦਾਨ ਦਾ ਕੱਲ੍ਹ ਮੁਹਾਲੀ ਵਿਖੇ ਬਿਮਾਰੀ ਕਾਰਨ ਦੇਹਾਂਤ ਹੋ ਗਿਆ । ਉਨ੍ਹਾਂ ਦੇ ਦੇਹਾਂਤ ਕਾਰਨ ਪੰਜਾਬੀਆਂ ਨੂੰ ਅਜਿਹਾ ਘਾਟਾ ਹੋਇਆ ਜਿਸਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।
ਉਥੇ ਹੀ ਉਨ੍ਹਾਂ ਦੇ ਦੇਹਾਂਤ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ । ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਬਾਬਤ ਟਵੀਟ ਕੀਤਾ ਗਿਆ ਤੇ ਟਵੀਟ ਕਰਕੇ ਭਗਵੰਤ ਮਾਨ ਨੇ ਲਿਖਿਆ ਕਿ ਸਾਬਕਾ PCS ਅਫ਼ਸਰ ਸ. ਪ੍ਰੀਤਮ ਸਿੰਘ ਕੁਮੇਦਾਨ ਜੀ ਪੰਜਾਬ ਦੇ ਸੱਚੇ ਸਪੂਤ ਸਨ। ਉਨ੍ਹਾਂ ਲਿਖਿਆ ਕਿ ਆਪਣੀ ਧਰਤੀ ਅਤੇ ਦਰਿਆਈ ਪਾਣੀਆਂ ਦੇ ਹੱਕਾਂ ਲਈ ਆਖ਼ਰੀ ਸਾਹ ਤੱਕ ਲੜਨ ਵਾਲੇ ਇਸ ਯੋਧੇ ਦੇ ਸਦੀਵੀਂ ਵਿਛੋੜੇ ਬਾਰੇ ਸੁਣ ਕੇ ਡੂੰਘਾ ਧੱਕਾ ਲੱਗਾ।
ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਿਸ਼ ਕਰਨ-ਅਲਵਿਦਾ ਪ੍ਰੀਤਮ ਜੀ। ਉਥੇ ਹੀ ਇਸ ਮਹਾਨ ਹਸਤੀ ਦੇ ਦੇਹਾਂਤ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਵੀ ਟਵੀਟ ਕੀਤਾ ਗਿਆ । ਟਵੀਟ ਕਰ ਕੇ ਸੁਖਬੀਰ ਬਾਦਲ ਨੇ ਲਿਖਿਆ ਕਿ ਪ੍ਰੀਤਮ ਸਿੰਘ ਕੁੰਮੇਦਾਨ ਦੇ ਦੇਹਾਂਤ ਨਾਲ ਭਾਰਤ ਨੇ ਆਪਣਾ ਦਰਿਆਈ ਪਾਣੀ ਮਾਹਰ ਅਤੇ ਜਨਸੰਖਿਆ ਵਿਸ਼ਲੇਸ਼ਕ ਗੁਆ ਦਿੱਤਾ ਹੈ।
ਕੁਮੇਦਾਨ ਜੀ ਦੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਅਥਾਹ ਵਫ਼ਾਦਾਰੀ ਅਤੇ ਰਿਪੇਰੀਅਨ ਸਿਧਾਂਤ ਪ੍ਰਤੀ ਉਨ੍ਹਾਂ ਦੀ ਬੇਮਿਸਾਲ ਵਚਨਬੱਧਤਾ ਅਜਿਹੇ ਸੰਪੱਤੀ ਹਨ, ਜਿਨ੍ਹਾਂ ਨੂੰ ਸਦਾ ਹੀ ਯਾਦ ਕੀਤਾ ਜਾਵੇਗਾ। ਇਸ ਮਹਾਨ ਸ਼ਖ਼ਸੀਅਤ ਦੇ ਦੇਹਾਂਤ ਪੰਜਾਬੀਆਂ ਨੂੰ ਅਜਿਹਾ ਘਾਟਾ ਪੂਰਾ ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …