ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਸ ਸਮੇਂ ਤੋਂ ਲੈ ਕੇ ਹੀ ਇਸ ਸਰਕਾਰ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ ਹਨ ਅਤੇ ਉਨ੍ਹਾਂ ਐਲਾਨਾਂ ਦੇ ਅਨੁਸਾਰ ਕੰਮ ਵੀ ਕੀਤੇ ਜਾ ਚੁੱਕੇ ਹਨ। ਜਿੱਥੇ ਹੁਣ ਤੱਕ ਇਸ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਉਪਰ ਬਹੁਤ ਸਾਰੇ ਲੋਕ ਪ੍ਰਸੰਸਾਂ ਕਰਦੇ ਹੋਏ ਦਿਖਾਈ ਦੇ ਰਹੇ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਸਰਕਾਰ ਉਪਰ ਸਵਾਲ ਵੀ ਚੁੱਕੇ ਗਏ ਹਨ। ਇਨ੍ਹਾਂ ਸਭ ਦੇ ਦਰਮਿਆਨ ਹੁਣ ਪੰਜਾਬ ਸਰਕਾਰ ਵੱਲੋਂ ਇਕ ਹੋਰ ਵੱਡਾ ਹੁਕਮ ਜਾਰੀ ਕਰ ਦਿੱਤਾ ਹੈ ਜਿਸ ਦਾ ਸਬੰਧ ਪੰਜਾਬ ਅੰਦਰ ਪੈਂਦੇ ਕਈ ਡੇਰਾ ਮੁਖੀਆਂ ਦੇ ਨਾਲ ਜੁੜਿਆ ਹੋਇਆ ਹੈ।
ਸੁਰੱਖਿਆ ਨੂੰ ਲੈ ਕੇ ਜਿੱਥੇ ਆਮ ਆਦਮੀ ਪਾਰਟੀ ਨੇ ਕਈ ਵਿਧਾਇਕਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਸੀ ਉੱਥੇ ਹੀ ਹੁਣ ਪੰਜਾਬ ਦੇ ਕਈ ਡੇਰਾ ਮੁਖੀਆਂ ਸਮੇਤ 424 ਲੋਕਾਂ ਦੀ ਸੁਰੱਖਿਆ ਵਿਚ ਕਟੌਤੀ ਕੀਤੀ ਗਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਅੱਜ ਇਕ ਵਾਰ ਫਿਰ ਸਾਬਕਾ ਵਿਧਾਇਕਾਂ, ਸਾਬਕਾ ਮੈਂਬਰ ਪਾਰਲੀਮੈਂਟ, ਸਾਬਕਾ ਪੁਲਿਸ ਅਫਸਰ ਅਤੇ ਡੇਰਾ ਮੁਖੀਆਂ ਦੀ ਸੁਰੱਖਿਆ ਉਪਰ ਕੈਂਚੀ ਚਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਪੰਜਾਬ ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਦੀ ਗਾਜ਼ 424 ਵਿਅਕਤੀਆਂ ਉੱਪਰ ਡਿਗਣ ਜਾ ਰਹੀ ਹੈ ਅਤੇ ਇਸੇ ਫ਼ੈਸਲੇ ਤਹਿਤ ਪੰਜਾਬ ਸਰਕਾਰ ਨੇ ਹੁਕਮ ਜਾਰੀ ਕੀਤਾ ਹੈ ਕਿ ਅੱਜ ਯਾਨੀ ਕਿ 28 ਮਈ ਨੂੰ ਸਬੰਧਤ ਮੁਲਾਜ਼ਮ ਆਪਣੀ ਰਿਪੋਰਟ ਕਰਨਗੇ।
ਪੰਜਾਬ ਸਰਕਾਰ ਵੱਲੋਂ ਜਿਨ੍ਹਾਂ 424 ਲੋਕਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ ਹੈ ਉਨ੍ਹਾਂ ਦੇ ਵਿੱਚੋਂ ਹਰਮਿੰਦਰ ਸਿੰਘ ਗਿੱਲ, ਸ਼ਮਸ਼ੇਰ ਸਿੰਘ ਦੂਲੋ, ਜਗਦੇਵ ਸਿੰਘ ਕਮਾਲੂ, ਰੰਜੀਵ ਸ਼ੁਕਲਾ, ਬਲਵਿੰਦਰ ਸਿੰਘ ਲਾਡੀ, ਮਦਨ ਲਾਲ ਜਲਾਲਪੁਰ, ਸਿੱਧੂ ਮੂਸੇਵਾਲਾ, ਕੁਲਜੀਤ ਸਿੰਘ ਨਾਗਰਾ, ਸੰਤ ਨਿਰੰਜਨ ਦਾਸ ਬੱਲਾਂ, ਡੇਰਾ ਰਾਧਾ ਸੁਆਮੀ ਬਿਆਸ, ਸੁਖਦੇਵ ਸਿੰਘ ਢੀਂਡਸਾ, ਬਾਬਾ ਹਰਜੋਤ ਸਿੰਘ, ਰਾਣਾ ਕੇ ਪੀ, ਕਸ਼ਮੀਰਾ ਸਿੰਘ ਅਤੇ ਗਨੀਵ ਕੌਰ ਮਜੀਠੀਆ ਸਮੇਤ ਕਈ ਲੋਕਾਂ ਤੋਂ ਸੁਰੱਖਿਆ ਵਾਪਸ ਲਈ ਗਈ ਹੈ। ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਉੱਪਰ ਲੋਕਾਂ ਦੀ ਰਲੀ ਮਿਲੀ ਪ੍ਰਤੀਕਿਰਿਆ ਆਉਣੀ ਸ਼ੁਰੂ ਹੋ ਗਈ ਹੈ। ਕੁਝ ਲੋਕ ਸਰਕਾਰ ਦੇ ਇਸ ਫੈਸਲੇ ਨੂੰ ਸਹੀ ਠਹਿਰਾ ਰਹੇ ਹਨ ਜਦਕਿ ਕੁਝ ਨੁਕਤਾਚੀਨੀ ਕਰ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …