ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਮਾਨ ਸਰਕਾਰ ਵੱਲੋਂ ਹਰ ਰੋਜ਼ ਕਈ ਤਰ੍ਹਾਂ ਦੇ ਵੱਡੇ ਵੱਡੇ ਐਲਾਨ ਅਤੇ ਵਾਅਦੇ ਕੀਤੇ ਜਾ ਰਹੇ ਹਨ । ਇਸੇ ਵਿਚਕਾਰ ਹੁਣ ਪੰਜਾਬ ਦੀ ਮਾਨ ਸਰਕਾਰ ਦੇ ਵੱਲੋਂ ਪੰਜਾਬ ਦੇ ਵਾਹਨਾਂ ਨੂੰ ਲੈ ਕੇ ਇਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਨੂੰ ਲੈ ਕੇ ਨਵੇਂ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ । ਦਰਅਸਲ ਹੁਣ ਪੰਜਾਬ ਦੇ ਵਿਚ ਗੱਡੀਆਂ ਤੇ ਫੈਂਸੀ ਨੰਬਰ ਲਾਉਣ ਵਾਲਿਆਂ ਦੇ ਚਲਾਨ ਕੱਟਣ ਸਬੰਧੀ ਨਿਰਦੇਸ਼ ਜਾਰੀ ਹੋ ਚੁੱਕੇ ਨੇ ਤੇ ਨਾਲ ਹੀ ਮਾਪਦੰਡਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਨੂੰ ਜ਼ਬਤ ਵੀ ਕਰ ਲਿਆ ਗਿਆ । ਫੈਂਸੀ ਨੰਬਰ ਲੈਣ ਦੇ ਚਾਹਵਨ ਨਵੇਂ ਨੋਟੀਫਿਕੇਸ਼ਨ ਮੁਤਾਬਕ ਇਨ੍ਹਾਂ ਨੂੰ ਪ੍ਰਾਪਤ ਕਰ ਸਕਣਗੇ।
ਪੰਜਾਬ ਸਰਕਾਰ ਨੇ ਵੀਰਵਾਰ ਨੂੰ ਰਜਿਸਟ੍ਰੇਸ਼ਨ ਮਾਰਕ ਸਟੇਟ ਘੋੜ ਪੀਵੀ ਦੇ ਮਾਪਦੰਡਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਨੂੰ ਜ਼ਬਤ ਕਰਨ ਤੋਂ ਇਲਾਵਾ ਚਨਾਲ ਕੱਟਣ ਦਾ ਫ਼ੈਸਲਾ ਕੀਤਾ ਹੈ । ਪੰਜਾਬ ਦੀ ਮਾਨ ਸਰਕਾਰ ਦੇ ਵੱਲੋਂ ਇਨ੍ਹਾਂ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅਜਿਹੇ ਫੈਂਸੀ ਨੰਬਰ ਰੱਖਣ ਵਾਲੇ ਪੰਜਾਬ ਮੋਟਰ ਵਹੀਕਲ ਐਕਟ ਦੇ ਨਿਯਮ 42-ਏ ਅਧੀਨ 10-12-2020 ਨੂੰ ਰਾਜ ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਨਵੇਂ ਫੈਂਸੀ ਨੰਬਰ ਪ੍ਰਾਪਤ ਕਰ ਸਕਦੇ ਹਨ।
ਖੇਤਰੀ ਟਰਾਂਸਪੋਰਟ ਅਥਾਰਟੀਆਂ ਨੂੰ ਵਿਸ਼ੇਸ਼ ਨਾਕੇ ਲਗਾਉਣ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਇਨ੍ਹਾਂ ਨੰਬਰਾਂ ਦੀ ਜਾਂਚ ਕੀਤੀ ਜਾ ਸਕੇ ਅਤੇ ਅਜਿਹੇ ਵਾਹਨਾਂ ਨੂੰ ਜ਼ਬਤ ਕੀਤਾ ਜਾ ਸਕੇ ਜੋ ਨਿਯਮਾਂ ਦੀ ਉਲੰਘਣਾ ਕਰਦੇ ਹਨ। ਜ਼ਿਕਰਯੋਗ ਹੈ ਕਿ ਸਮੇਂ ਸਮੇਂ ਤੇ ਪੰਜਾਬ ਸਰਕਾਰ ਦੇ ਵੱਲੋਂ ਟਰਾਂਸਪੋਰਟ ਵਿਭਾਗ ਵਿੱਚ ਸੁਧਾਰ ਕਰਨ ਦੇ ਲਈ ਕਈ ਤਰ੍ਹਾਂ ਦੇ ਵਾਅਦੇ ਕੀਤੇ ਜਾ ਰਹੇ ਹਨ ,
ਨਵੀਂਆਂ ਬੱਸਾਂ ਚਲਾਈਆਂ ਜਾ ਰਹੀਆਂ ਹਨ । ਮੁਲਾਜ਼ਮਾਂ ਨੂੰ ਹਰ ਸਹੂਲਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਸੇ ਵਿਚਕਾਰ ਹਨ ਪੰਜਾਬ ਦੀ ਮਾਨ ਸਰਕਾਰ ਦੇ ਵੱਲੋਂ ਇਹ ਜੋ ਨਵਾਂ ਫੈਸਲਾ ਲਿਆ ਗਿਆ ਹੈ ਉਸ ਬਾਬਤ ਤੁਹਾਡੀ ਕੀ ਰਾਇ ਹੈ , ਸਾਡੇ ਕੁਮੈਂਟ ਬਾਕਸ ਵਿੱਚ ਜ਼ਰੂਰ ਲਿਖ ਕੇ ਭੇਜੋ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …