Breaking News

ਪੰਜਾਬ ਦੀ ਸਰਕਾਰ ਚ ਮੰਤਰੀਆਂ ਨੂੰ ਮਿਲੇ ਅਹੁਦੇ ਹੁਣ ਇਹ ਲੀਡਰ ਹੋਵੇਗਾ ਖਜਾਨਾ ਮੰਤਰੀ

ਆਈ ਤਾਜ਼ਾ ਵੱਡੀ ਖਬਰ 

ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਅਤੇ ਭਾਜਪਾ ਨੂੰ ਜਿੱਥੇ ਹੋਈਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਇਨ੍ਹਾਂ ਸਾਰੀਆਂ ਰਵਾਇਤੀ ਪਾਰਟੀਆਂ ਨੂੰ ਭਾਰੀ ਹਾਰ ਨਾਲ ਪਿਛੇ ਕਰਕੇ ਆਮ ਆਦਮੀ ਪਾਰਟੀ ਸੱਤਾ ਵਿਚ ਆਪਣਾ ਕਬਜ਼ਾ ਕਰਨ ਵਿੱਚ ਕਾਮਯਾਬ ਰਹੀ ਹੈ। ਜਿਸ ਵੱਲੋਂ ਸੱਤਾ ਸੰਭਾਲਦੇ ਹੀ ਲੋਕਾਂ ਦੀ ਭਲਾਈ ਵਾਸਤੇ ਵੱਡੇ ਵੱਡੇ ਐਲਾਨ ਕਰ ਦਿੱਤੇ ਗਏ ਹਨ ਅਤੇ ਲੋਕਾਂ ਵਿਚ ਖੁਸ਼ੀ ਵੀ ਵੇਖੀ ਜਾ ਰਹੀ ਹੈ। ਉਥੇ ਹੀ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਤੋਂ ਬਹੁਤ ਸਾਰੀਆਂ ਉਮੀਦਾਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਪੰਜਾਬ ਵਿੱਚ ਬਦਲਾਅ ਹੋ ਜਾਵੇਗਾ।

ਹੁਣ ਆਮ ਆਦਮੀ ਪਾਰਟੀ ਵੱਲੋਂ ਜਿਥੇ ਆਪਣੇ ਕੈਬਨਿਟ ਮੰਡਲ ਦਾ ਗਠਨ ਕੀਤਾ ਗਿਆ ਹੈ ਉਥੇ ਹੀ ਵੱਖ ਵੱਖ ਹਲਕੇ ਦੇ ਵਿਧਾਇਕਾਂ ਨੂੰ ਮੰਤਰੀ ਨਿਯੁਕਤ ਕੀਤਾ ਗਿਆ ਹੈ। ਨਿਯੁਕਤ ਕੀਤੇ ਗਏ 10 ਕੈਬਨਿਟ ਮੰਤਰੀਆਂ ਵਿਚ ਅੱਠ ਉਹ ਵਿਧਾਇਕ ਹਨ, ਜੋ ਪਹਿਲੀ ਵਾਰ ਚੋਣਾਂ ਜਿੱਤੇ ਹਨ। ਉਥੇ ਹੀ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਉਨ੍ਹਾਂ ਨੂੰ ਕੈਬਨਿਟ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਅਹਿਮ ਜ਼ਿੰਮੇਵਾਰੀਆਂ ਵੀ ਸੌਂਪੀਆਂ ਹਨ। ਹੁਣ ਇਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ ਜਿੱਥੇ ਚੁਣੇ ਗਏ ਇਨ੍ਹਾਂ ਕੈਬਨਿਟ ਮੰਤਰੀਆਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਮਹਿਕਮੇ ਦਿੱਤੇ ਗਏ ਹਨ।

ਜਿੱਥੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਹੀ ਗ੍ਰਹਿ ਮੰਤਰੀ ਦੇ ਅਹੁਦੇ ਤੇ ਰਹਿਣਗੇ। ਉਥੇ ਹੀ ਉਨ੍ਹਾਂ ਵੱਲੋਂ ਖਜ਼ਾਨਾ ਮੰਤਰੀ ਦਾ ਅਹੁਦਾ ਹਰਪਾਲ ਚੀਮਾ ਨੂੰ ਦਿੱਤਾ ਗਿਆ ਹੈ। ਮੀਤ ਹੇਅਰ ਨੂੰ ਸਿੱਖਿਆ ਮੰਤਰੀ ਨਿਯੁਕਤ ਕੀਤਾ ਗਿਆ ਹੈ। ਸਿੱਧੂ ਮੁਸੇਵਾਲਾ ਨੂੰ ਭਾਰੀ ਵੋਟਾਂ ਦੇ ਫਰਕ ਨਾਲ ਹਰਾਉਣ ਵਾਲੇ ਵਿਧਾਇਕ ਡਾ ਵਿਜੇ ਸਿੰਗਲਾ ਨੂੰ ਸਿਹਤ ਮੰਤਰੀ ਨਿਯੁਕਤ ਕੀਤਾ ਗਿਆ ਹੈ,

ਇਸ ਤੋਂ ਇਲਾਵਾ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ,ਕਾਨੂੰਨ ਤੇ ਟੂਰਿਜ਼ਮ ਮੰਤਰੀ ਹਰਜੋਤ ਬੈਂਸ, ਬਿਜਲੀ ਮੰਤਰੀ ਹਰਭਜਨ ਸਿੰਘ,ਤੇ ਫੂਡ ਐਂਡ ਸਪਲਾਈ ਮੰਤਰੀ ਲਾਲ ਚੰਦ,ਡਾ ਬਲਜੀਤ ਕੌਰ- ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ,ਕੁਲਦੀਪ ਧਾਲੀਵਾਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨਿਯੁਕਤ ਕੀਤਾ ਗਿਆ ਹੈ। ਜਿੰਨਾ ਸਭ ਵੱਲੋਂ ਮਿਲ ਕੇ ਹੁਣ ਮੰਤਰੀ ਮੰਡਲ ਦੇ ਗਠਨ ਦੇ ਅਨੁਸਾਰ ਕੰਮ ਕੀਤੇ ਜਾਣਗੇ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …