ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਸੂਬਿਆਂ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉਥੇ ਹੀ ਪੰਜਾਬ ਵਿੱਚ ਵੀ 2022 ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੁਝ ਸਮਾਂ ਰਹਿ ਗਿਆ ਹੈ ਜਿਸ ਨੂੰ ਦੇਖਦੇ ਹੋਏ,ਸਭ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਜਿੱਤ ਵਾਸਤੇ ਅੱਡੀ ਚੋਟੀ ਦਾ ਜੋਰ ਲਾਇਆ ਜਾ ਰਿਹਾ ਹੈ। ਜਿੱਥੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਚੋਣ ਹਲਕਿਆਂ ਅੰਦਰ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ। ਉੱਥੇ ਹੀ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਕਾਰਨ ਕਈ ਪਾਰਟੀਆਂ ਨੂੰ ਭਾਰੀ ਝਟਕੇ ਵੀ ਲੱਗ ਰਹੇ ਹਨ।
ਹੁਣ ਪੰਜਾਬ ਦੀ ਸਿਆਸਤ ਵਿਚ ਇਹ ਖਿਲਾਰਾ ਪਿਆ ਹੈ ਜਿਥੇ ਕਾਂਗਰਸ ਲਈ ਇਹ ਬੜੀ ਚੰਗੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵਿੱਚ ਅਜੇ ਤੱਕ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕੀਤਾ ਗਿਆ ਹੈ। ਜਿਸ ਵਾਸਤੇ ਬਠਿੰਡੇ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਧਾਇਕ ਰੁਪਿੰਦਰ ਰੂਬੀ ਵੱਲੋਂ ਵੀ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨਣ ਦੀ ਅਪੀਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤੀ ਗਈ ਸੀ।
ਜਿੱਥੇ ਰੁਪਿੰਦਰ ਰੂਬੀ ਨੇ ਆਖਿਆ ਸੀ ਕਿ ਪਾਰਟੀ ਵੱਲੋਂ ਕੀਤੀ ਜਾ ਰਹੀ ਦੇਰੀ ਪਾਰਟੀ ਲਈ ਨੁਕਸਾਨਦਾਇਕ ਹੋ ਸਕਦੀ ਹੈ। ਹੁਣ ਉਨ੍ਹਾਂ ਵੱਲੋਂ ਬੀਤੇ ਦਿਨੀਂ ਆਪਣੇ ਅਹੁਦੇ ਤੋਂ ਅਤੇ ਪਾਰਟੀ ਤੋਂ ਅਸਤੀਫਾ ਦੇ ਦਿਤਾ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਵੀ ਕਰ ਦਿੱਤਾ ਹੈ। ਉਥੇ ਹੀ ਉਨ੍ਹਾਂ ਕਾਂਗਰਸ ਪਾਰਟੀ ਨੂੰ ਅਪੀਲ ਵੀ ਕੀਤੀ ਹੈ ਤੇ ਉਨ੍ਹਾਂ ਨਾਲ ਧੋਖਾ ਨਾ ਕੀਤਾ ਜਾਵੇ ਅਤੇ ਬਠਿੰਡਾ ਦਿਹਾਤੀ ਤੋਂ ਉਨ੍ਹਾਂ ਨੂੰ ਟਿਕਟ ਜ਼ਰੂਰ ਦਿੱਤੀ ਜਾਵੇ।
ਉਨ੍ਹਾਂ ਦੇ ਅਸਤੀਫੇ ਨੂੰ ਲੈ ਕੇ ਜਿੱਥੇ ਹਰਪਾਲ ਚੀਮਾ ਵੱਲੋਂ ਟਵੀਟ ਕੀਤਾ ਗਿਆ ਸੀ ਕਿ ਟਿਕਟ ਨਾ ਮਿਲਣ ਕਾਰਨ ਰੁਪਿੰਦਰ ਰੂਬੀ ਵੱਲੋਂ ਪਾਰਟੀ ਨੂੰ ਛੱਡਿਆ ਜਾ ਰਿਹਾ ਹੈ। ਉਥੇ ਹੀ ਰੂਬੀ ਵੱਲੋਂ ਵੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਚੀਮਾ ਦੀ ਇਸ ਗੱਲ ਦਾ ਜਵਾਬ ਦਿੱਤਾ ਗਿਆ ਹੈ, ਜਿੱਥੇ ਰੂਬੀ ਨੇ ਕਿਹਾ ਹੈ ਕਿ ਉਹ ਉਨ੍ਹਾਂ ਦੇ ਖਿਲਾਫ ਚੋਣ ਲੜ ਕੇ ਦਿਖਾਉਣ। ਉੱਥੇ ਹੀ ਉਨ੍ਹਾਂ ਕਿਹਾ ਹੈ ਕਿ ਜਿਸ ਸਮੇਂ ਉਨ੍ਹਾਂ ਨੂੰ ਭਗਵੰਤ ਮਾਨ ਲਈ ਅਤੇ ਲੋਕਾਂ ਲਈ ਅਵਾਜ਼ ਚੁਕਣੀ ਚਾਹੀਦੀ ਸੀ ਉਸ ਸਮੇਂ ਉਹ ਕਿਉਂ ਨਹੀਂ ਬੋਲੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …