ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਨੇ ਪੰਜਾਬ ਚ ਹਾਹਾਕਾਰ ਨਚਾ ਕੇ ਰਾਖੀ ਹੋਈ ਹੈ। ਜਿਸ ਦਾ ਕਰਕੇ ਪੰਜਾਬ ਸਰਕਾਰ ਨੇ ਪੰਜਾਬ ਕਈ ਤਰਾਂ ਦੀਆਂ ਪਾਬੰਦੀਆਂ ਲਗਾਈਆਂ ਹੋਈਆਂ ਹਨ। ਇਹਨਾਂ ਪਾਬੰਦੀਆਂ ਵਿਚੋਂ ਇੱਕ ਵੱਡੀ ਪਾਬੰਦੀ ਪੰਜਾਬ ਦੀਆਂ ਦੁਕਾਨਾਂ ਦੇ ਖੁਲਣ ਦੇ ਬਾਰੇ ਵਿਚ ਹੈ। ਜਿਸ ਦੇ ਬਾਰੇ ਵਿਚ ਹੁਣ ਇੱਕ ਵੱਡੀ ਖਬਰ ਆ ਰਹੀ ਹੈ।
ਮੁਹਾਲੀ ਵਪਾਰ ਮੰਡਲ ਨੇ ਪ੍ਰਸ਼ਾਸਨ ਵੱਲੋਂ ਜਾਰੀ ਲੌਕਡਾਊਨ ਦੇ ਨਿਰਦੇਸ਼ਾਂ ਖ਼ਿ ਲਾ ਫ਼ ਖੁੱਲ੍ਹੀ। ਬ ਗਾ ਵ-ਤ। ਕਰਦਿਆਂ ਸ਼ਨੀਵਾਰ ਅਤੇ ਐਤਵਾਰ ਵਾਲੇ ਦਿਨ ਆਪਣੀਆਂ ਦੁਕਾਨਾਂ ਖੋਲ੍ਹਣ ਅਤੇ ਸ਼ਾਮ ਨੂੰ ਸਾਢੇ ਛੇ ਵਜੇ ਦੀ ਬਜਾਏ ਰਾਤੀਂ 9 ਵਜੇ ਤਕ ਦੁਕਾਨਾਂ ਖੋਲ੍ਹਣ ਦਾ ਐਲਾਨ ਕੀਤਾ ਹੈ।
ਵਪਾਰ ਮੰਡਲ ਦੇ ਚੇਅਰਮੈਨ ਸ਼ੀਤਲ ਸਿੰਘ, ਪ੍ਰਧਾਨ ਵਿਨੀਤ ਵਰਮਾ ਅਤੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਨੇ ਉਪਰੋਕਤ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਪੰਜ ਮਹੀਨਿਆਂ ਤੋਂ ਵਪਾਰੀਆਂ ਉੱਤੇ ਇੱਕ ਤੋਂ ਬਾਅਦ ਇੱਕ ਲਗਾਈਆਂ ਜਾਂਦੀਆਂ ਪਾਬੰਦੀਆਂ ਨੇ ਦੁਕਾਨਦਾਰਾਂ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਕਰਨ ਲਈ ਨਿਰਦੇਸ਼ ਤਾਂ ਜਾਰੀ ਕਰ ਦਿੰਦੀ ਹੈ ਪਰ ਕੋਵਿਡ ਕਾਰਨ ਦੁਕਾਨਾਂ ਦੇ ਕਿਰਾਏ ਅਤੇ ਹੋਰ ਖਰਚਿਆਂ ਦੀ ਭਰਪਾਈ ਲਈ ਕੋਈ ਸਹਾਇਤਾ ਨਹੀਂ ਕਰਦੀ।
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਅਤੇ ਪੰਚਕੂਲਾ ਵਿੱਚ ਅਜਿਹੀਆਂ ਕੋਈ ਪਾਬੰਦੀਆਂ ਨਹੀਂ ਹਨ ਤੇ ਮੁਹਾਲੀ ਦੇ ਨੌਕਰੀਪੇਸ਼ਾ ਵਸਨੀਕ ਰਾਤ ਨੂੰ ਖਰੀਦਦਾਰੀ ਲਈ ਚੰਡੀਗੜ੍ਹ ਜਾਂਦੇ ਹਨ, ਜਿਸ ਕਾਰਨ ਮੁਹਾਲੀ ਦੇ ਵਪਾਰ ਉੱਤੇ ਸਿੱਧਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਸਮੁੱਚੇ ਦੁਕਾਨਦਾਰਾਂ ਨਾਲ ਸਲਾਹ ਕਰਕੇ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਕਿਸੇ ਵੀ ਦੁਕਾਨਦਾਰ ਨੂੰ। ਪ੍ਰੇ ਸ਼ਾ -ਨ। ਕੀਤਾ ਤਾਂ ਵਪਾਰੀ ਸੜਕਾਂ ਉੱਤੇ ਆਉਣ ਤੋਂ ਗੁਰੇਜ਼ ਨਹੀਂ ਕਰਨਗੇ।
ਨਿਯਮਾਂ ਦੀ ਊ -ਲੰ ਘ ਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ: ਏਡੀਸੀ
ਮੁਹਾਲੀ ਦੀ ਏਡੀਸੀ (ਜਨਰਲ) ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੈ। ਉਨ੍ਹਾਂ ਕਿਹਾ ਕਿ ਕਰੋਨਾ ਸੰਕਟ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਫ਼ਤਾਵਰੀ ਲੋਕਡਾਊਨ ਲਾਗੂ ਕੀਤਾ ਗਿਆ ਹੈ। ਜੋ ਕੋਈ ਵੀ ਸਰਕਾਰ ਦੀਆਂ ਹਦਾਇਤਾਂ ਅਤੇ ਕੋਵਿਡ-19 ਨਿਯਮਾਂ ਦੀ। ਉ ਲੰ ਘ – ਣਾ। ਕਰਦਾ ਹੈ ਤਾਂ ਉਨ੍ਹਾਂ ਤੇ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਸ਼ਹਿਰ ਦੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅਤੇ ਆਮ ਲੋਕਾਂ ਦੀ ਜਾਨ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਕਿਉਂਕਿ ਕੋਈ ਵੀ। ਲ – ੜਾ – ਈ। ਸਾਂਝੇ ਯਤਨਾਂ ਨਾਲ ਹੀ। ਲ- ੜੀ। ਜਾ ਸਕਦੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …