Breaking News

ਪੰਜਾਬ ਦੇ ਇਸ ਪਿੰਡ ਚ ਵਾਪਰਿਆ ਕਹਿਰ ਸਾਰੇ ਇਲਾਕੇ ਚ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਦਿਨ ਬਦਿਨ ਕਰੋਨਾ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਜਿੱਥੇ ਸੂਬਾ ਸਰਕਾਰ ਵੱਲੋਂ ਕਰੋਨਾ ਦੀ ਰੋਕਥਾਮ ਲਈ ਸੂਬੇ ਵਿਚ 15 ਮਈ ਤੱਕ ਦੀ ਤਾਲਾਬੰਦੀ ਕੀਤੀ ਹੈ ਉਥੇ ਹੀ ਰਾਤ ਦਾ ਕਰਫਿਊ ਲਗਾਤਾਰ ਲਾਗੂ ਹੈ। ਸੂਬਾ ਸਰਕਾਰ ਵੱਲੋਂ ਲੋਕਾਂ ਦਾ ਟੀਕਾਕਰਣ ਵੀ ਲਗਾਤਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਵੱਧ ਪ੍ਰਭਾਵਤ ਹੋਣ ਵਾਲੇ ਖੇਤਰਾਂ ਵਿੱਚ ਕਰੋਨਾ ਟੈਸਟ ਦੀ ਸਮਰੱਥਾ ਨੂੰ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ। ਪਿਛਲੇ ਸਾਲ ਤੋਂ ਸ਼ੁਰੂ ਹੋਈ ਇਸ ਕਰੋਨਾ ਵਿੱਚ ਅਣਗਿਣਤ ਲੋਕਾਂ ਦੀ ਜਾਨ ਜਾ ਚੁੱਕੀ ਹੈ। ਹਸਪਤਾਲਾਂ ਦੇ ਵਿੱਚ ਵੀ ਮਰੀਜ਼ਾਂ ਨੂੰ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਪੰਜਾਬ ਦੇ ਇਸ ਪਿੰਡ ਵਿੱਚ ਕਹਿਰ ਵਾਪਰਿਆ ਹੈ ਜਿੱਥੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਟਾਲਾ ਅਧੀਨ ਆਉਂਦੇ ਘੁਮਾਣ ਦੀ ਮਾਡਲ ਟਾਊਨ ਕਲੋਨੀ ਵਿੱਚ ਇੱਕ ਪ੍ਰੀਵਾਰ ਵਿੱਚ ਕਰੋਨਾ ਦਾ ਕਹਿਰ ਵਰਸਿਆ ਹੈ। ਜਿਸ ਕਾਰਨ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਜਾਣ ਕਾਰਨ ਇਸ ਇਲਾਕੇ ਵਿੱਚ ਕਾਲੋਨੀ ਨੂੰ ਮਾਈਕਰੋ ਕੰਟੇਨਮੈਂਟ ਜੋਨ ਐਲਾਨ ਦਿੱਤਾ ਗਿਆ ਹੈ। ਇਕ ਹੀ ਪਰਿਵਾਰ ਦੇ 3 ਮੈਂਬਰਾਂ ਦੀ ਜਿੱਥੇ ਕਰੋਨਾ ਨਾਲ ਮੌਤ ਹੋ ਗਈ ਹੈ। ਉੱਥੇ ਇਸ ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਹੌਲ ਪਾਇਆ ਜਾ ਰਿਹਾ ਹੈ।

ਸਿਹਤ ਵਿਭਾਗ ਦੀ ਟੀਮ ਵੱਲੋਂ ਬਾਕੀ ਪਰਿਵਾਰਕ ਮੈਂਬਰਾਂ ਅਤੇ ਇਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ। ਇਸ ਘਟਨਾ ਦੀ ਜਾਣਕਾਰੀ ਐਸ ਐਚ ਓ ਜੋਗਿੰਦਰ ਸਿੰਘ ਵੱਲੋਂ ਦਿੱਤੀ ਗਈ ਹੈ। ਗੁਰਦਾਸਪੁਰ ਜ਼ਿਲ੍ਹੇ ਵਿੱਚ ਲਗਾਤਾਰ ਕਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਹੁਣ ਤੱਕ ਜ਼ਿਲ੍ਹੇ ਵਿੱਚ 17,810 ਮਰੀਜ਼ਾਂ ਦੀ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ ਹੈ।

ਇਸ ਸਮੇਂ ਜਿਲ੍ਹੇ ਵਿੱਚ 1720 ਐਕਟਿਵ ਮਰੀਜ਼ ਹਨ ,1500 ਮਰੀਜ਼ਾਂ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਜ਼ਿਲ੍ਹੇ ਵਿੱਚ 24 ਘੰਟਿਆਂ ਦੌਰਾਨ 7 ਮਰੀਜ਼ ਮੌਤ ਦੀ ਚਪੇਟ ਵਿਚ ਆ ਚੁੱਕੇ ਹਨ। 190 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

Check Also

SHO ਵਲੋਂ ਛੁੱਟੀ ਨਾ ਦੇਣ ਦੀ ਜਿੱਦ ਨੇ ਕਾਂਸਟੇਬਲ ਦੀ ਪਤਨੀ ਅਤੇ ਨਵਜਨਮੀ ਬੱਚੀ ਦੀ ਲਈ ਜਾਨ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਕਿ ਜ਼ਿੱਦੀ ਇਨਸਾਨ ਜ਼ਿੰਦਗੀ ‘ਚ ਬਹੁਤ ਜਿਆਦਾ ਮੁਸੀਬਤਾਂ ਝੱਲਦਾ …