ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਬੇਰੁਜਗਾਰੀ ਦੇ ਚਲਦੇ ਹਨ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਮੁੱਖਮੰਤਰੀ ਮਾਨ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਹ ਵਿਦੇਸ਼ ਜਾਣ ਵਾਲੇ ਨੌਜਵਾਨਾਂ ਨੂੰ ਪੰਜਾਬ ਵਿਚ ਵੀ ਨੌਕਰੀਆਂ ਮੁੱਹਈਆ ਕਰਵਾਉਣਗੇ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਆਪਣਾ ਘਰ ਛੱਡ ਕੇ ਵਿਦੇਸ਼ਾਂ ਵਿਚ ਜਾਣਾ ਨਾ ਪਵੇ। ਆਮ ਆਦਮੀ ਪਾਰਟੀ ਵੱਲੋਂ ਜਿੱਥੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਇਕ ਤੋਂ ਬਾਅਦ ਇਕ ਲਗਾਤਾਰ ਪੂਰੇ ਕੀਤਾ ਜਾ ਰਿਹਾ ਹੈ।
ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਰਾਹਤਾਂ ਵੀ ਮਿਲੀਆਂ ਹਨ। ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜਗਾਰ ਵੀ ਮੁਹਇਆ ਕਰਵਾਏ ਗਏ ਹਨ। ਹੁਣ ਪੰਜਾਬ ਦੇ ਇਸ ਪਿੰਡ ਵਿੱਚ 29 ਮੁੰਡੇ ਕੁੜੀਆਂ ਇਕੱਠੇ ਹੀ ਅਧਿਆਪਕ ਬਣੇ ਹਨ ਜਿਸ ਦੇ ਸਾਰੇ ਪਾਸੇ ਚਰਚੇ ਹੋ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫਾਜ਼ਿਲਕਾ ਜ਼ਿਲੇ ਦੇ ਅਧੀਨ ਆਉਣ ਵਾਲੇ ਪਿੰਡ ਡੰਗਰਖੇੜਾ ਤੋਂ ਸਾਹਮਣੇ ਆਇਆ ਹੈ।
ਜਿੱਥੇ ਇਹ ਪਿੰਡ ਪਹਿਲਾਂ ਹੀ ਇਸ ਪਿੰਡ ਵਿੱਚ ਵਧੇਰੇ ਅਧਿਆਪਕਾਂ ਦੇ ਹੋਣ ਦੇ ਕਾਰਣ ਚਰਚਾ ਵਿਚ ਬਣਿਆ ਹੋਇਆ ਸੀ ਉਥੇ ਹੀ ਹੁਣ ਇਸ ਪਿੰਡ ਦੇ ਨੌਜਵਾਨ ਮੁੰਡੇ-ਕੁੜੀਆਂ ਸਰਕਾਰ ਵੱਲੋਂ ਕੱਢੀਆਂ ਗਈਆਂ ਟੀ ਟੀ ਅਧਿਆਪਕਾਂ ਦੀਆਂ ਪੋਸਟਾਂ ਦੇ ਵਿੱਚ ਸਰਕਾਰੀ ਨੌਕਰੀ ਹਾਸਲ ਕਰਨ ਵਿਚ ਕਾਮਯਾਬ ਹੋਏ ਹਨ ਉਥੇ ਹੀ ਇਸ ਪਿੰਡ ਦੇ 29 ਮੁੰਡੇ ਕੁੜੀਆਂ ਇਕੱਠੇ ਹੀ ਅਧਿਆਪਕ ਬਣ ਗਏ ਹਨ। ਜਿੱਥੇ ਸਾਰੇ ਅਧਿਆਪਕਾਂ ਦੇ ਇਕ ਵਾਰ ਭਰਤੀ ਹੋਣ ਦੇ ਕਾਰਨ ਤੇ ਪਿੰਡ ਫਿਰ ਤੋਂ ਚਰਚਾ ਵਿਚ ਬਣ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਜਿਥੇ 6635 ਈਟੀਟੀ ਅਧਿਆਪਕਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਜਾਰੀ ਕੀਤੀ ਗਈ ਪਹਿਲੀ ਸੂਚੀ ਵਿੱਚ ਇਸ ਪਿੰਡ ਦੇ 29 ਕੁੜੀਆਂ ਅਧਿਆਪਕ ਬਣ ਗਏ ਹਨ। ਉੱਥੇ ਹੀ ਇਨ੍ਹਾਂ ਸਾਰੇ ਨੌਜਵਾਨਾਂ ਨੂੰ ਸਕੂਲਾਂ ਵਿੱਚ ਮਿਹਨਤ ਅਤੇ ਲਗਨ ਨਾਲ ਬੱਚਿਆਂ ਨੂੰ ਪੜ੍ਹਾਈ ਕਰਵਾਉਣ ਬਾਰੇ ਜਿਲਾ ਸਿਖਿਆ ਅਤੇ ਸਿਖਲਾਈ ਸੰਸਥਾ ਬਰਕੰਦੀ ਸ੍ਰੀ ਮੁਕਤਸਰ ਸਾਹਿਬ ਦੇ ਲੈਕਚਰਾਰ ਅੰਗਰੇਜ਼ੀ ਕਰਮਜੀਤ ਸਿੰਘ ਵੱਲੋਂ ਮੁਬਾਰਕਾਂ ਦਿੱਤੀਆਂ ਗਈਆਂ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …