ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਕਰੋਨਾ ਦੇ ਕਾਰਨ ਜਿੱਥੇ ਬਹੁਤ ਲੰਮੇ ਸਮੇਂ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਗਿਆ। ਉਥੇ ਹੀ ਬੀਤੇ 2 ਸਾਲਾਂ ਦੇ ਦੌਰਾਨ ਬੱਚਿਆਂ ਦੀ ਪੜ੍ਹਾਈ ਦਾ ਕਾਫੀ ਨੁਕਸਾਨ ਹੋਇਆ ਹੈ ਜਿੱਥੇ ਬੱਚਿਆਂ ਨੂੰ ਸਕੂਲਾਂ ਵਿੱਚ ਜਾਣ ਤੋਂ ਬੰਦ ਕੀਤਾ ਗਿਆ ਅਤੇ ਉਨ੍ਹਾਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖੀ ਗਈ ਤਾਂ ਜੋ ਬੱਚੇ ਆਪਣੇ ਘਰ ਵਿਚ ਸੁਰੱਖਿਅਤ ਰਹਿ ਸਕਣ ਅਤੇ ਕਰੋਨਾ ਦੀ ਚਪੇਟ ਵਿਚ ਆਉਣ ਤੋਂ ਬਚਾਅ ਹੋ ਸਕੇ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿੱਥੇ ਮੁੜ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਗਿਆ ਹੈ ਅਤੇ ਪਾਬੰਧੀਆਂ ਦੇ ਅਨੁਸਾਰ ਵਿੱਦਿਅਕ ਅਦਾਰਿਆਂ ਵਿਚ ਬੱਚਿਆਂ ਅਤੇ ਅਧਿਆਪਕਾਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਉਥੇ ਹੀ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੇ ਵੀ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।
ਇਸ ਸਮੇਂ ਦੌਰਾਨ ਜਿੱਥੇ ਬੱਚਿਆਂ ਦੀਆਂ ਬਹੁਤ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਕੀਤਾ ਗਿਆ ਉੱਥੇ ਹੀ ਪਹਿਲੀਆ ਪ੍ਰੀਖਿਆਵਾਂ ਦੇ ਅਧਾਰ ਤੇ ਨਤੀਜੇ ਘੋਸ਼ਤ ਕੀਤੇ ਗਏ ਸਨ। ਹੁਣ ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਵਿਦਿਅਕ ਅਦਾਰਿਆਂ ਦੇ ਵਿੱਚ ਸਾਰੀਆਂ ਕਲਾਸਾਂ ਦੇ ਬੱਚੇ ਆ ਰਹੇ ਹਨ ਉਥੇ ਹੀ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਸਬੰਧੀ ਸਮੇਂ ਸਮੇਂ ਤੇ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਿੱਤੀ ਜਾ ਰਹੀ ਹੈ। ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰਵੀਂ ਕਲਾਸ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਸਬੰਧੀ ਵੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ।
ਜਿੱਥੇ ਦਸਵੀਂ ਕਲਾਸ ਦੀਆਂ ਪ੍ਰੀਖਿਆਵਾਂ 29 ਅਪ੍ਰੈਲ ਤੋਂ ਸ਼ੁਰੂ ਹੋ ਰਹੀਆਂ ਹਨ, ਜੋਂ ਕਿ 10 ਮਈ ਤੱਕ ਜਾਰੀ ਰਹਿਣਗੀਆਂ। ਦਸਵੀ ਕਲਾਸ ਦੀਆਂ ਪ੍ਰੀਖਿਆਵਾਂ ਸਵੇਰ ਦੀ ਸਿਫਟ ਵਿਚ ਲਈਆਂ ਜਾਣਗੀਆਂ ਅਤੇ ਪਹਿਲਾ ਪੇਪਰ ਪੰਜਾਬੀ ਏ ਦਾ ਲਿਆ ਜਾਵੇਗਾ। ਇਸ ਤਰਾਂ ਹੀ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ 21 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਅਤੇ ਜੋ 23 ਮਈ ਤੱਕ ਜਾਰੀ ਰਹਿਣਗੇ।
ਜਿਨ੍ਹਾਂ ਵਿੱਚ ਬਾਰ੍ਹਵੀਂ ਕਲਾਸ ਦਾ 21 ਅਪ੍ਰੈਲ ਨੂੰ ਪਹਿਲਾ ਪੇਪਰ ਸਾਇੰਸ ਦਾ ਲਿਆ ਜਾਵੇਗਾ। ਜਿਥੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਪੇਪਰ ਬਾਰੇ ਬਾਅਦ ਵਿੱਚ ਜਾਣਕਾਰੀ ਦਿੱਤੀ ਜਾਵੇਗੀ ਉੱਥੇ ਹੀ ਡੇਟਸ਼ੀਟ ਜਾਰੀ ਹੋਣ ਦੇ ਨਾਲ ਸਕੂਲ ਦੇ ਬੱਚਿਆਂ ਵਿੱਚ ਕਾਫੀ ਖੁਸ਼ੀ ਦੇਖੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …