Breaking News

ਪੰਜਾਬ ਦੇ ਕਿਸਾਨਾਂ ਦਾ ਗੁੱਸਾ ਨਹੀਂ ਘਟ ਰਿਹਾ, ਹੁਣ ਕੀਤਾ ਇਹ ਕੰਮ

ਤਾਜਾ ਵੱਡੀ ਖਬਰ

ਪਿਛਲੇ ਮਹੀਨੇ ਤੋਂ ਖੇਤੀ ਕਨੂੰਨਾਂ ਖਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਚ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਮਾਲ ਗੱਡੀਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਜਿਨ੍ਹਾਂ ਸਦਕਾ ਪੰਜਾਬ ਦੇ ਆਰਥਿਕ ਹਲਾਤਾਂ ਵਿੱਚ ਸੁਧਾਰ ਹੋ ਸਕੇ। ਕਿਉਂਕਿ ਪਹਿਲਾਂ ਹੀ ਮਾਲ ਗੱਡੀਆਂ ਦੇ ਨਾ ਆਉਣ ਕਾਰਨ ਪੰਜਾਬ ਨੂੰ ਕਾਫੀ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਮਾਲ ਗੱਡੀਆਂ ਰਾਹੀਂ ਆਉਣ ਵਾਲੀਆਂ ਵਸਤਾਂ ਅਤੇ ਕੋਲੇ ਦੇ ਸਟਾਕ ਵਿਚ ਭਾਰੀ ਕਮੀ ਆਈ ਹੈ।

ਜਿਸ ਦਾ ਸਭ ਤੋਂ ਵੱਧ ਅਸਰ ਬਿਜਲੀ ਵਿਭਾਗ ਤੇ ਪਿਆ ਹੈ। ਹੁਣ ਕੇਂਦਰ ਨੂੰ ਮਾਲ ਗੱਡੀਆਂ ਭੇਜਣ ਦੇ ਲਈ ਕਹਿ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਵੀ ਰੇਲਵੇ ਟਰੈਕ ਤੋਂ ਧਰਨੇ ਖ਼ਤਮ ਕਰ ਦਿੱਤੇ ਗਏ ਹਨ।ਕੇਂਦਰ ਸਰਕਾਰ ਨੇ ਮਾਲ ਗੱਡੀਆਂ ਦੀ ਆਵਾਜਾਈ ਦੇ ਪੁੱਖਤਾ ਸੁਰੱਖਿਆ ਪ੍ਰਬੰਧਾਂ ਦੀ ਮੰਗ ਕੀਤੀ ਸੀ।ਜਿਸ ਮਗਰੋਂ ਕਿਸਾਨਾਂ ਨੇ ਕਈ ਥਾਵਾਂ ਤੇ ਆਪਣਾ ਧਰਨਾ ਰੇਲਵੇ ਟਰੈਕ ਤੋਂ ਚੁੱਕਿਆ ਹੈ ।ਇਸਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਵੀ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ।

ਪਰ ਫਿਰ ਵੀ ਕੇਂਦਰ ਸਰਕਾਰ ਆਪਣੀ ਅੜੀ ਕਾਰਨ ਮਾਲ ਗੱਡੀਆਂ ਨਹੀਂ ਭੇਜ ਰਹੀ।ਜਿਸ ਤੋਂ ਸਾਫ ਪਤਾ ਲੱਗ ਰਿਹਾ ਹੈ ਕਿ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਰੋਸ ਧਰਨਾ ਖਤਮ ਕਰਨ ਲਈ ਮਜਬੂਰ ਕਰ ਰਹੀ ਹੈ। ਉਥੇ ਹੀ ਪੰਜਾਬ ਦੇ ਕਿਸਾਨਾਂ ਦਾ ਗੁੱਸਾ ਹੋਰ ਨਹੀਂ ਘੱਟ ਰਿਹਾ । ਇਸ ਲਈ ਹੁਣ ਕਿਸਾਨਾਂ ਵੱਲੋਂ ਹੋਰ ਕੰਮ ਕੀਤਾ ਗਿਆ ਹੈ। ਪੰਜਾਬ ਵਿੱਚ ਖੇਤੀ ਕਨੂੰਨਾਂ ਦੇ ਵਿਰੋਧ ਨੂੰ ਲੈ ਕੇ ਪੰਜਾਬ ਨਾਲ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਤਕਰੇ ਕਾਰਨ ਕਿਸਾਨ ਜਥੇਬੰਦੀਆਂ ਵਿੱਚ ਗੁੱਸਾ ਲਗਾਤਾਰ ਵਧ ਰਿਹਾ ਹੈ।

ਇਸ ਲਈ ਕਿਸਾਨ ਜਥੇਬੰਦੀਆਂ ਨੇ ਲੁਧਿਆਣਾ ਦੇ ਮਸ਼ਹੂਰ ਐੱਮ ਬੀ ਡੀ ਮਾਲ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਘਿਰਾਉ ਕੀਤਾ ਗਿਆ ਹੈ। ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਰਿਲਾਇੰਸ ਸਟੋਰ ਨੂੰ ਤੁਰੰਤ ਬੰਦ ਕੀਤਾ ਜਾਵੇ। ਪਹਿਲੋਂ ਵੀ ਕਿਸਾਨ ਜਥੇਬੰਦੀਆਂ ਵੱਲੋਂ ਰਿਲਾਇਂਸ ਕੰਪਨੀ ਦੇ ਸਟੋਰਾਂ ਦੇ ਬਾਹਰ ਧਰਨੇ ਲਾਏ ਜਾ ਰਹੇ ਹਨ। ਧਰਨਾ ਦੇ ਰਹੇ ਕਿਸਾਨਾਂ ਨੇ ਦੱਸਿਆ ਕਿ ਮਾਲ ਵਿਚ ਰਿਲਾਇਂਸ ਕੰਪਨੀ ਦਾ ਸਟੋਰ ਹੈ। ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਵੀ ਹਦਾਇਤ ਦਿੱਤੀ ਹੈ ,ਕਿ ਜੇਕਰ ਖੇਤੀ ਕਨੂੰਨਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਕਿਸਾਨ ਜੱਥੇਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …