ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਜ਼ਾਬਤਾ ਲੱਗ ਚੁੱਕਿਆ ਹੈ । ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਚੋਣਾਂ ਤੋਂ ਪਹਿਲਾਂ ਖਾਸੀਆਂ ਸਰਗਰਮ ਸਿੰਘ ਆ ਰਹੀਆ ਹਨ । ਵੱਡੇ ਵੱਡੇ ਐਲਾਨ ਸਿਆਸੀ ਲੀਡਰਾਂ ਦੇ ਵੱਲੋਂ ਕੀਤੇ ਗਏ ਹਨ । ਇਸ ਵਾਰ ਪੰਜਾਬ ਦੀ ਜਨਤਾ ਦੀ ਵੀ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ , ਕਿਉਂਕਿ ਜਨਤਾ ਇਸ ਵਾਰ ਕੁਝ ਬਦਲਾਅ ਚਾਹੁੰਦੀ ਹੈ । ਪਰ ਦੂਜੇ ਪਾਸੇ ਲਗਾਤਾਰ ਸਿਆਸੀ ਲੀਡਰ ਲਗਾਤਾਰ ਉਨ੍ਹਾਂ ਨੂੰ ਭਰਮਾਉਣ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਹੋਏ ਹਨ । ਵੱਖ ਵੱਖ ਪੁਰਾਣੇ ਮੁੱਦਿਆਂ ਨੂੰ ਲੈ ਕੇ ਸਿਆਸੀ ਲੀਡਰ ਇੱਕ ਦੂਜੇ ਨੂੰ ਘੇਰਨ ਦੇ ਵਿੱਚ ਲੱਗੇ ਹੋਏ ਹਨ ।
ਇਸੇ ਚੱਲਦੇ ਹੁਣ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ। ਕਿਉਂਕਿ ਹੁਣ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਇਕ ਵੱਡੇ ਮਾਮਲੇ ਵਿੱਚ ਨੋਟਿਸ ਜਾਰੀ ਹੋ ਚੁੱਕਿਆ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੁੱਡਾ ਦੀ ਕਮਰਸ਼ੀਅਲ ਜਗ੍ਹਾ ਰੈਜ਼ੀਡੈਂਸ਼ੀਅਲ ਕਰ ਕੇ ਕੌਡੀਆਂ ਦੇ ਭਾਅ ਖ਼ਰੀਦਣ ਸਬੰਧੀ ਜੋ ਮਾਮਲੇ ਦਰਜ ਸਨ । ਉਸ ਤੇ ਆਖਰਕਾਰ ਹੁਣ ਕਾਰਵਾਈ ਸ਼ੁਰੂ ਹੋ ਚੁੱਕੀ ਹੈ ।
ਇਸ ਦਾ ਦਾਅਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਰਦਿਆਂ ਦੱਸਿਆ ਕਿ ਪੁੱਡਾ ਦੀ ਜਗ੍ਹਾ ਨੂੰ ਕੌਡੀਆਂ ਦੇ ਭਾਅ ਖ਼ਰੀਦਣ ਦੇ ਮਾਮਲੇ ਵਿੱਚ ਉਨ੍ਹਾਂ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ਤੇ ਹੁਣ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਨੋਟਿਸ ਕੱਢ ਕੇ ਜਵਾਬ ਮੰਗਿਆ ਗਿਆ ਹੈ ਤੇ ਮਾਮਲੇ ਦੀ ਹੁਣ ਸੁਣਵਾਈ ਚੋਣਾਂ ਤੋਂ ਬਾਅਦ ਯਾਨੀ ਕਿ ਅਠਾਰਾਂ ਫਰਵਰੀ ਨੂੰ ਹੋਵੇਗੀ । ਇਸ ਤੋਂ ਇਲਾਵਾ ਸਿੰਗਲਾ ਨੇ ਕਿਹਾ ਹੈ ਕਿ ਖ਼ਜ਼ਾਨਾ ਮੰਤਰੀ ਦੇ ਅਹੁਦੇ ਦੀ ਦੁਰਵਰਤੋਂ ਕਰ ਕੇ ਜਨਤਾ ਦੀ ਕਮਾਈ ਦੇ ਪੈਸੇ ਨਾਲ ਚੋਂ ਖਿਲਵਾੜ ਹੋਇਆ ਹੈ।
ਉਸ ਦਾ ਜਵਾਬ ਉਨ੍ਹਾਂ ਨੂੰ ਦੇਣਾ ਪਵੇਗਾ । ਨਾਲ ਹੀ ਪੰਜਾਬ ਸਰਕਾਰ ਦੇ ਖਜ਼ਾਨੇ ਦੀ ਦੁਰਵਰਤੋਂ ਦੇ ਖ਼ਜ਼ਾਨੇ ਨੂੰ ਪਹੁੰਚਾਏ ਗਏ ਨੁਕਸਾਨ ਤੇ ਸਜ਼ਾ ਜਦੋਂ ਤਕ ਉਨ੍ਹਾਂ ਨੂੰ ਬਿਨ ਨਹੀਂ ਜਾਂਦੀ ਉਨ੍ਹਾਂ ਕਿਹਾ ਕਿ ਮੈਂ ਆਰਾਮ ਨਾਲ ਨਹੀਂ ਬੈਠਾਂਗਾ । ਉਨ੍ਹਾਂ ਵੱਲੋਂ ਹੁਣ ਇਸ ਮਾਮਲੇ ਸਬੰਧੀ ਸਖ਼ਤ ਕਾਰਵਾਈ ਕਰਨ ਦੀ ਗੱਲ ਵੀ ਆਖੀ ਗਈ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …