ਆਈ ਤਾਜਾ ਵੱਡੀ ਖਬਰ
ਜਿਸ ਸਮੇਂ ਤੋਂ ਵਿਸ਼ਵ ਵਿਚ ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਹਾਹਾਕਾਰ ਮਚਾਈ ਹੈ। ਉਸ ਸਮੇਂ ਤੋਂ ਲੈ ਕੇ ਹੁਣ ਤਕ ਇਕ ਤੋਂ ਬਾਅਦ ਇਕ ਲਗਾਤਾਰ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ ਜਿਸਨੇ ਸਾਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕੁਝ ਸਮੇਂ ਤੋਂ ਦੁਨੀਆ ਬਹੁਤ ਸਾਰੀਆਂ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰ ਰਹੀ ਹੈ ਜਿਸ ਵਿੱਚ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਦੁਨੀਆਂ ਵਿੱਚ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਵਿੱਚ ਭੂਚਾਲ ਸਮੁੰਦਰੀ ਤੂਫ਼ਾਨ ,ਹੜ੍ਹ , ਬਰਸਾਤ, ਅਸਮਾਨੀ ਬਿਜਲੀ, ਜੰਗਲੀ ਅੱਗ ,ਅਤੇ ਹੋਰ ਭਿ-ਆ-ਨ-ਕ ਬਿਮਾਰੀਆਂ ਦੇ ਕਾਰਨ ਉਹ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ।
ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕੁਦਰਤੀ ਆਫਤਾਂ ਬਹੁਤ ਸਾਰੇ ਦੇਸ਼ਾਂ ਵਿੱਚ ਤਬਾਹੀ ਦਾ ਮੰਜਰ ਵਿਖਾ ਰਹੀਆਂ ਹਨ। ਜਿੱਥੇ ਇਨਸਾਨ ਵੱਲੋਂ ਕੁਦਰਤ ਵੱਲੋਂ ਰਚੀ ਗਈ ਸ੍ਰਿਸ਼ਟੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉੱਥੇ ਹੀ ਉਸ ਦਾ ਖਮਿਆਜਾ ਉਸ ਨੂੰ ਕਿਸੇ ਨਾ ਕਿਸੇ ਰੂਪ ਵਿਚ ਭੁਗਤਣਾ ਪੈ ਰਿਹਾ ਹੈ। ਹੁਣ ਪੰਜਾਬ ਦੇ ਗਵਾਂਢ ਵਿੱਚ ਆਇਆ ਭੂਚਾਲ,ਜਿਸ ਨਾਲ ਕੰਬੀ ਧਰਤੀ ,ਅਤੇ ਹਾਹਾਕਾਰ ਮੱਚ ਗਈ ਹੈ। ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਆਏ ਦਿਨ ਹੀ ਬਹੁਤ ਸਾਰੀਆਂ ਕੁਦਰਤੀ ਆਫਤਾਂ ਦਸਤਕ ਦੇ ਰਹੀਆਂ ਹਨ ਜਿਸ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।
ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਦੇ ਨਾਲ ਵਸਦੇ ਸੂਬੇ ਜੰਮੂ-ਕਸ਼ਮੀਰ ਵਿਚ ਭੁਚਾਲ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿੱਥੇ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਉਥੇ ਹੀ ਜੰਮੂ-ਕਸ਼ਮੀਰ ਦੇ ਕੱਟੜਾ ਵਿੱਚ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 3.6 ਦੱਸੀ ਗਈ ਹੈ। ਭੂਚਾਲ ਦੇ ਤੇਜ਼ ਝਟਕੇ ਅੱਜ ਸਵੇਰੇ 5:08 ਤੇ ਮਹਿਸੂਸ ਕੀਤੇ ਗਏ ਹਨ। ਜੰਮੂ-ਕਸ਼ਮੀਰ ਦੇ ਸ਼ਹਿਰ ਕੱਟੜਾ ਵਿੱਚ ਆਏ ਇਸ ਭੂਚਾਲ ਨਾਲ ਕਿਸੇ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਅਜੇ ਤੱਕ ਸਾਹਮਣੇ ਨਹੀਂ ਆਈ ਹੈ।
ਮਹਿਸੂਸ ਹੋਣ ਵਾਲੇ ਅੱਜ ਦੇ ਭੁਚਾਲ ਦੇ ਝਟਕਿਆਂ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਉਥੇ ਹੀ ਕੁਝ ਦਿਨ ਪਹਿਲਾਂ ਹੈਤੀ ਵਿਚ ਆਏ ਜ਼ਬਰਦਸਤ ਭੂਚਾਲ ਕਾਰਨ 2 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਗਈ ਸੀ। ਜਿਸ ਨੂੰ ਲੈ ਕੇ ਲੋਕਾਂ ਵਿਚ ਡਰ ਬਣਿਆ ਹੋਇਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …