ਮੋਦੀ ਸਰਕਾਰ ਅਚਾਨਕ ਕਰਤਾ ਇਹ ਵੱਡਾ ਐਲਾਨ
ਪੰਜਾਬ ਦੇ ਵਿੱਚ ਪਿਛਲੇ ਕਾਫੀ ਦਿਨਾਂ ਤੋਂ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਲਗਾਤਾਰ ਜਾਰੀ ਹੈ। ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ਤੇ ਕਿਸਾਨਾਂ ਵੱਲੋਂ ਮਾਲ ਗੱਡੀਆ ਲੰਘਣ ਦੀ ਇਜ਼ਾਜ਼ਤ ਦਿੱਤੀ ਗਈ ਸੀ। ਉਥੇ ਕੇਂਦਰ ਸਰਕਾਰ ਤੇ ਰੇਲਵੇ ਵਿਭਾਗ ਵੱਲੋਂ ਮਾਲ ਗੱਡੀਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਇਸ ਲਈ ਰੇਲਵੇ ਵਿਭਾਗ ਨੇ ਸ਼ਰਤ ਰੱਖੀ ਸੀ ਕਿ ਕਿਸਾਨ ਰੇਲਵੇ ਲਾਈਨਾਂ ਨੂੰ ਕਲੀਅਰ ਕਰਨ ਤੇ ਰੇਲ ਗੱਡੀਆਂ ਅਤੇ ਮਾਲ ਗੱਡੀਆਂ ਨੂੰ ਲੰਘਣ ਦਿੱਤਾ ਜਾਵੇ।
ਹੁਣ ਪੰਜਾਬ ਦੇ ਜ਼ਬਰਦਸਤ ਵਿਰੋਧ ਅੱਗੇ ਕੇਂਦਰ ਸਰਕਾਰ ਨਰਮ ਹੋ ਚੁੱਕੀ ਹੈ ਤੇ ਉਸ ਵੱਲੋਂ ਇਕ ਹੋਰ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਭਾਰਤ ਦੇ ਰੇਲ ਮੰਤਰੀ ਪਿਊਸ਼ ਗੋਇਲ ਵਿਚਕਾਰ ਇਸ ਮਾਮਲੇ ਨੂੰ ਲੈ ਕੇ ਚਿੱਠੀਆਂ ਦਾ ਆਦਾਨ-ਪ੍ਰਦਾਨ ਹੋਇਆ ਸੀ।ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਪਟੜੀਆਂ ਤੇ ਚੱਲ ਰਹੇ ਧਰਨਿਆਂ ਕਾਰਨ ਰੇਲ ਮੰਤਰੀ ਨੇ ਪੰਜਾਬ ਸਰਕਾਰ ਤੋਂ ਰੇਲ ਗੱਡੀਆਂ ਦੀ ਸੁਰੱਖਿਆ ਦਾ ਭਰੋਸਾ ਲੈਣਾ ਚਾਹਿਆ ਸੀ।
ਇਹ ਭਰੋਸਾ ਮਿਲਣ ਤੋਂ ਬਾਅਦ ਮਾਲ ਗੱਡੀਆਂ ਦੀ ਆਵਾਜਾਈ ਨੂੰ ਬਹਾਲ ਕੀਤਾ ਜਾ ਸਕਦਾ ਹੈ।ਉੱਤਰੀ ਤੇ ਉੱਤਰੀ ਕੇਂਦਰੀ ਰੇਲਵੇ ਦੇ ਜਨਰਲ ਮੈਨੇਜਰ ਰਾਜੀਵ ਚੌਧਰੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਬਹਾਲ ਹੋਣ ਨਾਲ ਅਰਥ ਵਿਵਸਥਾ ਮੁੜ ਲੀਹ ਤੇ ਆ ਗਈ ਹੈ। ਪੰਜਾਬ ਤੋਂ 50 ਰੇਲ ਗੱਡੀਆਂ ਅਤੇ 21 ਕੰਟੇਨਰ ਰੈਕਸ ਗੱਡੀਆਂ ਰਵਾਨਾ ਹੋਈਆਂ ਹਨ। ਜਦ ਕਿ 26 ਮਾਲ ਗੱਡੀਆਂ ਪੰਜਾਬ ਵੱਲ ਰਵਾਨਾ ਹੋ ਰਹੀਆਂ ਹਨ।
ਮਾਲ ਗੱਡੀਆਂ ਦੀ ਆਵਾਜਾਈ ਨਾਲ ਪੰਜਾਬ , ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਵਿਚ ਸਥਿਤੀ ਆਮ ਹੁੰਦੀ ਜਾ ਰਹੀ ਹੈ।ਕਿਸਾਨਾਂ ਵੱਲੋਂ ਪਹਿਲਾਂ ਹੀ ਮਾਲ ਗੱਡੀਆਂ ਨੂੰ ਨਾ ਰੋਕਣ ਦਾ ਫੈਸਲਾ ਲਿਆ ਗਿਆ ਸੀ, ਤਾਂ ਜੋ ਪੰਜਾਬ ਦੇ ਵਿੱਚ ਕੋਲੇ ਤੇ ਫ਼ਸਲਾਂ ਲਈ ਖਾਦ ਦੀ ਕਮੀ ਨਾ ਹੋਵੇ। ਕਿਸਾਨ ਜਥੇਬੰਦੀਆਂ ਨੇ ਮਾਲ ਗੱਡੀਆਂ ਨੂੰ ਲੰਘਣ ਦੀ ਪਹਿਲਾਂ ਹੀ ਇਜਾਜ਼ਤ ਦੇ ਦਿੱਤੀ ਸੀ।
ਇਸ ਤੋਂ ਇਲਾਵਾ ਸਾਰੀਆਂ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਵੱਲੋਂ ਮਾਲ ਗੱਡੀਆਂ ਨੂੰ ਰੋਕਣ ਤੇ ਇਸ ਦਾ ਵਿਰੋਧ ਕੀਤਾ ਸੀ। ਪੀਟੀਆਈ ਦੀ ਰਿਪੋਰਟ ਮੁਤਾਬਕ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਆਪਣੇ ਰੇਲ ਰੋਕੋ ਅੰਦੋਲਨ ਤਹਿਤ ਮਾਲ ਗੱਡੀਆਂ ਲੰਘਣ ਦੀ ਇਜ਼ਾਜ਼ਤ ਦਿੱਤੀ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …