Breaking News

ਪੰਜਾਬ ਦੇ ਪਿੰਡਾਂ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਆਈ ਵੱਡੀ ਖਬਰ, ਕੀਤਾ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਦੇ ਵਿਕਾਸ ਵਾਸਤੇ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਜਿੱਥੇ ਆਏ ਦਿਨ ਹੀ ਨਵੀਆਂ-ਨਵੀਆਂ ਯੋਜਨਾਵਾਂ ਪੰਜਾਬ ਦੇ ਵਿਕਾਸ ਵਾਸਤੇ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਭਰਪੂਰ ਫਾਇਦਾ ਪੰਜਾਬ ਦੇ ਲੋਕਾਂ ਨੂੰ ਹੋ ਸਕੇ। ਉਥੇ ਹੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਸਥਾਪਤ ਰੱਖਣ ਵਾਸਤੇ ਵੀ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਹਨ, ਜਿਸ ਨਾਲ ਖੁਸ਼ਹਾਲੀ ਨੂੰ ਬਣਾਇਆ ਜਾ ਸਕੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਸਹੁੰ ਚੁੱਕ ਸਮਾਗਮ ਦੇ ਦੌਰਾਨ ਪੰਜਾਬ ਨੂੰ ਫਿਰ ਤੋਂ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਦਾ ਅਹਿਦ ਲਿਆ ਗਿਆ ਸੀ, ਉਥੇ ਹੀ ਉਨ੍ਹਾਂ ਵੱਲੋਂ ਇੱਕ ਤੋਂ ਬਾਅਦ ਇੱਕ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ।

ਹੁਣ ਪੰਜਾਬ ਦੇ ਪਿੰਡਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਵੱਡੀ ਖਬਰ ਆਈ ਹੈ ਜਿੱਥੇ ਇਹ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਚ ਫਿਰ ਤੋਂ ਆਪਸੀ ਭਾਈਚਾਰਕ ਸਾਂਝ ਨੂੰ ਹੁਲਾਰਾ ਦੇਣ ਅਤੇ ਸੱਥ ਕਲਚਰ ਨੂੰ ਜਾਰੀ ਰੱਖਣ ਵਾਸਤੇ ਹੁਣ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਇੱਕ ਵੱਡਾ ਫ਼ੈਸਲਾ ਕੀਤਾ ਗਿਆ ਹੈ। ਉਥੇ ਹੀ ਉਨ੍ਹਾਂ ਦੱਸਿਆ ਕਿ ਹੁਣ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਹੁਲਾਰਾ ਦੇਣ ਲਈ ਸਰਕਾਰ ਵੱਲੋਂ ਲਗਭਗ 8.70 ਲੱਖ ਰੁਪਏ ਦਾ ਖਰਚ ਕੀਤਾ ਜਾਵੇਗਾ ਅਤੇ ਪੇਂਡੂ ਸੱਥ ਬਣਾਉਣ ਦਾ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ ਜਿਥੇ ਇਸ ਖਰਚੇ ਦੇ ਨਾਲ ਸਭ ਦੀ ਉਸਾਰੀ ਕੀਤੀ ਜਾਵੇਗੀ।

ਉਥੇ ਹੀ ਉਨ੍ਹਾਂ ਵੱਲੋਂ ਪੰਜਾਬ ਵਿੱਚ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ 24 ਜੂਨ ਤੱਕ ਮਤਾ ਪਾ ਕੇ ਇਸ ਵਾਸਤੇ ਦੱਸਿਆ ਜਾ ਸਕਦਾ ਹੈ। ਜਿਸ ਦੀ ਜਾਣਕਾਰੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੋਸ਼ਲ ਮੀਡੀਆ ਤੇ ਦਿੱਤੀ ਗਈ ਹੈ ਜਿਥੇ ਉਨ੍ਹਾਂ ਵੱਲੋਂ ਆਪਣੇ ਫੇਸਬੁੱਕ ਪੇਜ ਉਪਰ ਇਕ ਪੋਸਟ ਜਾਰੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿੰਡਾਂ ਚ ਘੱਟ ਰਹੇ ਪਿਆਰ ਅਤੇ ਭਾਈਚਾਰਕ ਸਾਂਝ ਨੂੰ ਹੁਲਾਰਾ ਦੇਣ ਵਾਸਤੇ ਹੀ ਪੇਂਡੂ ਸੱਥ ਬਣਾਉਣ ਦਾ ਪ੍ਰੋਜੈਕਟ ਤਿਆਰ ਕੀਤੇ ਜਾਣ ਦਾ ਫੈਸਲਾ ਸਰਕਾਰ ਵੱਲੋਂ ਕੀਤਾ ਗਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …