ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਅੰਦਰ ਅਮਨ ਅਤੇ ਸ਼ਾਂਤੀ ਸਥਾਪਤ ਰੱਖਣ ਵਾਸਤੇ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਵੀ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾ ਸਕੇ। ਪੰਜਾਬ ਵਿੱਚ ਜਿੱਥੇ ਪਹਿਲਾਂ ਹੀ ਕਈ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਦਾ ਪੰਜਾਬ ਦੇ ਲੋਕਾਂ ਉਪਰ ਗਹਿਰਾ ਅਸਰ ਹੋਇਆ ਹੈ। ਉੱਥੇ ਹੀ ਪੰਜਾਬ ਵਿੱਚ ਜੋ ਦਿਨ ਸਿੱਖ ਇਤਿਹਾਸ ਨਾਲ ਜੁੜੇ ਹੋਏ ਹਨ ਉਹ ਵੀ ਸਿੱਖ ਸੰਗਤ ਵੱਲੋਂ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਉਥੇ ਹੀ ਪੰਜਾਬ ਵਿੱਚ 6 ਜੂਨ ਨੂੰ ਘੱਲੂਘਾਰਾ ਮਨਾਏ ਜਾਣ ਦੀਆਂ ਤਿਆਰੀਆਂ ਜ਼ੋਰ-ਸ਼ੋਰ ਨਾਲ ਸਿੱਖ ਜਥੇਬੰਦੀਆਂ ਵੱਲੋਂ ਕੀਤੀਆਂ ਗਈਆਂ ਹਨ। ਜਿੱਥੇ ਪੰਜਾਬ ਸਰਕਾਰ ਵੱਲੋਂ ਵਿਧਾਇਕਾਂ ਅਤੇ ਹੋਰ ਵੀ ਆਈ ਪੀਜ਼ ਸਖ਼ਸ਼ੀਅਤਾਂ ਦੀ ਸਕਿਓਰਟੀ ਵਿਚ ਕਟੌਤੀ ਕੀਤੀ ਗਈ ਸੀ ਤੇ ਉਸ ਸਿਕਿਓਰਟੀ ਨੂੰ ਸ੍ਰੀ ਅੰਮ੍ਰਿਤਸਰ ਵਿੱਚ ਹਾਈ ਅਲਰਟ ਤੇ ਤੈਨਾਤ ਕੀਤਾ ਗਿਆ ਹੈ।
ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ ਜਿੱਥੇ ਉਨ੍ਹਾਂ ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਦੇ ਨਾਲ ਮੁਲਾਕਾਤ ਕੀਤੀ ਗਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਥੇ ਹੀ ਉਨ੍ਹਾਂ ਵੱਲੋਂ ਬੰਦ ਕਮਰੇ ਦੇ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਮੁਲਾਕਾਤ ਵੀ ਕੀਤੀ ਗਈ ਹੈ। ਜਿੱਥੇ ਪੰਜਾਬ ਦੇ ਅੰਮ੍ਰਿਤਸਰ ਵਿਚ 6 ਜੂਨ ਨੂੰ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ ਉਥੇ ਹੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਵੀ ਕੀਤੇ ਗਏ ਹਨ।
ਜਿਸ ਦਾ ਜ਼ਾਇਜਾ ਲੈਣ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੁਦ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ ਹੈ ਅਤੇ ਸੁਰੱਖਿਆ ਅਤੇ ਹਾਲਾਤਾਂ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ। ਜਿਥੇ 6 ਜੂਨ ਨੂੰ ਅੰਮ੍ਰਿਤਸਰ ਵਿਚ ਬੰਦ ਦਾ ਐਲਾਨ ਕੀਤਾ ਗਿਆ ਹੈ ਉਥੇ ਹੀ ਪੁਲਸ ਦੀ ਹਾਈ ਅਲਰਟ ਤੇ ਤੈਨਾਤੀ ਵੀ ਕੀਤੀ ਗਈ।
ਅੱਜ 5 ਜੂਨ ਨੂੰ ਸ਼ਾਮ ਨੂੰ ਅੰਮ੍ਰਿਤਸਰ ਵਿੱਚ ਆਜ਼ਾਦੀ ਮਾਰਚ ਕੱਢੇ ਜਾਣ ਦਾ ਐਲਾਨ ਵੀ ਸਿੱਖ ਸੰਗਠਨਾਂ ਵੱਲੋਂ ਕੀਤਾ ਗਿਆ ਹੈ। ਇਸ ਲਈ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਵਾਸਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸਖਤੀ ਵਰਤੀ ਜਾ ਰਹੀ ਹੈ। ਉਥੇ ਹੀ ਦਰਬਾਰ ਸਾਹਿਬ ਅਤੇ ਇਸ ਦੇ ਨੇੜੇ ਦੇ ਖੇਤਰਾਂ ਵਿੱਚ ਵੀ ਸੁਰੱਖਿਆ ਨੂੰ ਵਧਾ ਦਿਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …