Breaking News

ਪੰਜਾਬ ਦੇ ਮੌਜਦਾ ਹਾਲਾਤਾਂ ਨੂੰ ਦੇਖ ਸਿਹਤ ਮੰਤਰੀ ਬਲਬੀਰ ਸਿੱਧੂ ਵਲੋਂ ਆਇਆ ਇਹ ਤਾਜਾ ਵੱਡਾ ਬਿਆਨ

ਆਈ ਤਾਜਾ ਵੱਡੀ ਖਬਰ

ਸੂਬਾ ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ 15 ਮਈ ਤੱਕ ਤਾਲਾਬੰਦੀ ਕੀਤੀ ਗਈ ਹੈ , ਉੱਥੇ ਹੀ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਜੋ ਸ਼ਾਮ 6 ਵਜੇ ਤੋਂ ਜਾਰੀ ਹੋ ਕੇ ਸਵੇਰੇ 5 ਵਜੇ ਤੱਕ ਰਹਿੰਦਾ ਹੈ। ਉਥੇ ਹੀ ਸੂਬੇ ਦੇ ਲੋਕਾਂ ਦੀ ਸੁਰੱਖਿਆ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਸਮੇਂ ਸਮੇਂ ਤੇ ਕਰੋਨਾ ਸਥਿਤੀ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਂਦੀ ਹੈ। ਉਸ ਤੋਂ ਬਾਅਦ ਹੀ ਅਗਲੀਆਂ ਗਾਈਡਲਾਈਨ ਜਾਰੀ ਕੀਤੀਆਂ ਜਾਂਦੀਆਂ ਹਨ, ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਸੂਬੇ ਵਿਚ ਵਧ ਰਹੇ ਕਰੋਨਾ ਦੇ ਕੇਸ ਸੂਬਾ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ।

ਪੰਜਾਬ ਦੇ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਇਹ ਵੱਡਾ ਤਾਜ਼ਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਵਿਚ ਵਧ ਰਹੇ ਕਰੋਨਾ ਕੇਸਾਂ ਕਾਰਨ ਸਥਿਤੀ ਕਾਫੀ ਚਿੰਤਾਜਨਕ ਬਣੀ ਹੋਈ ਹੈ। ਪੰਜਾਬ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਦੱਸਿਆ ਗਿਆ ਹੈ ਕਿ ਕਾਫ਼ੀ ਮਾਤਰਾ ਵਿੱਚ ਆਕਸੀਜਨ ਅਤੇ ਦਵਾਈਆਂ ਮਰੀਜ਼ਾਂ ਨੂੰ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਜਿਸ ਕਾਰਨ ਅੱਗੇ ਹੁਣ ਤਾਲਾਬੰਦੀ ਲਗਾਉਣ ਦੀ ਜ਼ਰੂਰਤ ਨਹੀਂ ਪਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ ਹਰ ਰੋਜ਼ 2 ਲੱਖ ਵੈਕਸੀਨ ਦੀ ਖੁਰਾਕ ਦੀ ਜਰੂਰਤ ਹੈ ।

ਉਥੇ ਹੀ ਦੱਸਿਆ ਕੇ ਟੀਕੇ ਦੀ ਘਾਟ ਨਹੀਂ ਹੈ। ਉਥੇ ਹੀ ਪਿੰਡਾਂ ਦੇ ਲੋਕ ਟੀਕਾਕਰਨ ਨਹੀਂ ਕਰਵਾਉਣਾ ਚਾਹੁੰਦੇ ,ਉਨ੍ਹਾਂ ਦੱਸਿਆ ਕਿ ਇਸ ਕਾਰਨ ਹੀ ਕੇਸਾਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। ਇਸ ਤਰਾਂ ਹੀ ਬਲਬੀਰ ਸਿੱਧੂ ਨੇ ਕਾਂਗਰਸ ਵਿੱਚ ਚੱਲ ਰਹੇ ਮਤਭੇਦਾਂ ਉਪਰ ਗੱਲਬਾਤ ਕੀਤੀ ਹੈ ਉਨ੍ਹਾਂ ਕਿਹਾ ਕਿ ਇਸ ਬਾਬਤ ਪਾਰਟੀ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਕਰੋਨਾ ਵਾਇਰਸ ਨੂੰ ਲੈ ਕੇ ਉਨ੍ਹਾਂ ਪੇਂਡੂ ਖੇਤਰ ਵਿਚ ਟੀਕਾਕਰਣ ਲਗਾਉਣ ਲਈ ਲੋਕਾਂ ਨੂੰ ਗੁਮਰਾਹ ਕੀਤਾ ਜਾਂਦਾ ਹੈ।

ਜਿਸ ਕਾਰਨ ਪੇਂਡੂ ਖੇਤਰਾਂ ਦੇ ਲੋਕ ਟੀਕਾਕਰਨ ਤੋਂ ਡਰ ਰਹੇ ਹਨ। ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਵੀ ਇਸ ਕਾਰਨ ਹੀ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ ਕਰੋਨਾ ਵੈਕਸੀਨ ਦੀ ਕੋਈ ਵੀ ਸਮੱਸਿਆ ਪੇਸ਼ ਨਹੀਂ ਹੈ ਤੇ ਨਾ ਹੀ ਟਿਕਿਆ ਦੀ ਘਾਟ ਹੈ।

Check Also

ਕੰਪਨੀ ਦਾ ਵਿਗਿਆਪਨ ਦੇਖ ਹਰੇਕ ਹੋ ਰਿਹਾ ਹੈਰਾਨ , ਦਰੱਖਤ ਨੂੰ ਗਲੇ ਲਗਾਉਣ ਦੇ 1500 ਰੁਪਏ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕੰਮ ਨੂੰ ਪ੍ਰਫੁੱਲਤ ਕਰਨ ਦੇ ਲਈ ਵਿਗਿਆਪਨ ਦਾ ਪ੍ਰਚਾਰ …