ਆਈ ਤਾਜ਼ਾ ਵੱਡੀ ਖਬਰ
ਇਸ ਵਾਰ ਗਰਮੀਂ ਜਿੱਥੇ ਦੇਸ਼ ਅੰਦਰ ਸਾਰੇ ਰਿਕਾਰਡ ਤੋੜ ਰਹੀ ਹੈ ਉਥੇ ਹੀ ਲੋਕਾਂ ਨੂੰ ਬਹੁਤ ਸਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਲਗਾਤਾਰ ਕਰਨਾ ਪੈ ਰਿਹਾ ਹੈ ਲੋਕਾਂ ਨੂੰ ਜਿੱਥੇ ਇਸ ਗਰਮੀ ਦੇ ਚਲਦੇ ਹੋਏ ਕਈ ਤਰਾਂ ਦੀਆਂ ਮੁਸ਼ਕਲਾਂ ਆ ਰਹੀਆਂ ਹਨ। ਉਥੇ ਹੀ ਬਿਜਲੀ ਤੇ ਲੱਗਣ ਵਾਲੇ ਕੱਟ ਲੋਕਾਂ ਨੂੰ ਵਧੇਰੇ ਪ੍ਰਭਾਵਿਤ ਕਰ ਰਹੇ ਹਨ। ਬੀਤੇ ਦਿਨੀਂ ਜਿੱਥੇ ਮੌਸਮ ਵਿੱਚ ਆਈ ਕੁਝ ਤਬਦੀਲੀ ਦੇ ਕਾਰਨ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਮਿਲੀ ਸੀ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿਚ ਹੋਈ ਬਾਰਸ਼ ਦੇ ਦੌਰਾਨ ਪਟਿਆਲਾ ਅਤੇ ਜ਼ਿਲ੍ਹਾ ਪਠਾਨਕੋਟ ਦੇ ਵਿੱਚ ਵੀ ਗੜੇਮਾਰੀ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ।
ਉਥੇ ਹੀ ਪਹਾੜਾਂ ਵਿੱਚ ਹੋਈ ਬਰਸਾਤ ਦੇ ਕਾਰਨ ਹੀ ਪੰਜਾਬ ਦੇ ਮੌਸਮ ਵਿਚ ਕਾਫ਼ੀ ਤਬਦੀਲੀ ਆ ਗਈ ਸੀ ਅਤੇ ਲੋਕਾਂ ਨੇ ਕੁਝ ਰਾਹਤ ਮਹਿਸੂਸ ਕੀਤੀ ਉਸ ਤੋਂ ਬਾਅਦ ਇਕ ਵਾਰ ਫਿਰ ਤੋਂ ਹੁਣ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇਸ ਗਰਮੀ ਦੇ ਨਾਲ ਜਿਥੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਟੁੱਟ ਗਏ ਹਨ ਉਥੇ ਹੀ ਇਸ ਗਰਮੀ ਦਾ ਅਸਰ ਪਸ਼ੂ-ਪੰਛੀਆਂ ਅਤੇ ਫ਼ਸਲਾਂ ਉਪਰ ਵੀ ਵੇਖਿਆ ਜਾ ਰਿਹਾ ਹੈ। ਹੁਣ ਪੰਜਾਬ ਦੇ ਮੌਸਮ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਆਉਣ ਵਾਲੇ ਦਿਨਾਂ ਵਿਚ ਜਾਣਕਾਰੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਵੱਲੋਂ ਜਿਥੇ ਸਮੇਂ-ਸਮੇਂ ਤੇ ਆਉਣ ਵਾਲੇ ਮੌਸਮ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਉਥੇ ਹੀ ਹੁਣ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਤਾਪਮਾਨ ਨੂੰ ਵਧੇਰੇ ਦਰਜ ਕੀਤਾ ਗਿਆ ਹੈ ਜਿਸ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਭਾਰੀ ਕਮੀ ਦਾ ਸਾਮਣਾ ਕਰਨਾ ਪਿਆ ਹੈ ਜਿਨ੍ਹਾਂ ਵਿੱਚ ਫਿਰੋਜ਼ਪੁਰ, ਬਠਿੰਡਾ, ਜਲੰਧਰ ਅੰਮ੍ਰਿਤਸਰ ,ਸ਼ਾਮਲ ਹਨ। ਜਿੱਥੇ ਮੁਕਤਸਰ ਸਾਹਿਬ ਜਿਲ੍ਹਾ ਸਭ ਤੋਂ ਵੱਧ ਗਰਮ ਰਿਹਾ ਹੈ ਉਥੇ ਹੀ ਪੰਜਾਬ ਦਾ ਤਾਪਮਾਨ ਵੱਧ ਤੋਂ ਵੱਧ 44.2 ਡਿਗਰੀ ਦਰਜ ਕੀਤਾ ਗਿਆ ਹੈ।
ਮਹਾਂਨਗਰ ਲੁਧਿਆਣਾ ਦੇ ਵਿੱਚ ਵੀ ਗਰਮੀ ਦਾ ਕਹਿਰ ਇਸੇ ਤਰਾ ਜਾਰੀ ਹੈ ਅਤੇ ਰੁਕਣ ਦਾ ਨਾਮ ਨਹੀਂ ਲੈ ਰਿਹਾ। ਉਥੇ ਹੀ ਪੰਜਾਬ ਵਿੱਚ 14 ਮਈ ਤੱਕ ਲੋਕਾਂ ਨੂੰ ਉੱਲੂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ 15 ਮਈ ਤੋਂ ਮੌਸਮ ਵਿੱਚ ਪੱਛਮੀ ਗੜਬੜੀ ਦੇ ਚਲਦੇ ਹੋਏ ਲੋਕਾਂ ਨੂੰ ਕੁਝ ਰਾਹਤ ਮਿਲਣ ਦੀ ਆਸ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …