ਆਈ ਤਾਜ਼ਾ ਵੱਡੀ ਖਬਰ
ਦਸੰਬਰ ਦੇ ਸ਼ੁਰੂ ਹੋਣ ਤੇ ਕੁਝ ਠੰਡ ਦਾ ਅਹਿਸਾਸ ਹੋਣਾ ਸ਼ੁਰੂ ਹੋਇਆ ਹੈ। ਜਿੱਥੇ ਸਵੇਰੇ-ਸ਼ਾਮ ਲੋਕਾਂ ਨੂੰ ਵਧੇਰੇ ਠੰਢ ਦਾ ਅਹਿਸਾਸ ਹੁੰਦਾ ਹੈ ਉਥੇ ਹੀ ਦੁਪਹਿਰ ਦੇ ਸਮੇਂ ਲੋਕਾਂ ਨੂੰ ਗਰਮੀ ਮਹਿਸੂਸ ਹੋਣ ਲੱਗ ਜਾਂਦੀ ਹੈ। ਮੌਸਮ ਦੀ ਤਬਦੀਲੀ ਕਾਰਨ ਜਿੱਥੇ ਲੋਕਾਂ ਨੂੰ ਕਈ ਵਾਰ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ। ਉਥੇ ਹੀ ਅਚਾਨਕ ਮੌਸਮ ਦੀ ਤਬਦੀਲੀ ਕਾਰਨ ਬਹੁਤ ਸਾਰੇ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ। ਜਿੱਥੇ ਇਸ ਨਾਲ ਲੋਕਾਂ ਨੂੰ ਖੁਸ਼ਕ ਮੌਸਮ ਦੇ ਕਾਰਨ ਗਲਾ ਖਰਾਬ ਅਤੇ ਬੁਖਾਰ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ।
ਓਥੇ ਕੀ ਕੁੱਝ ਬਰਸਾਤ ਹੋਣ ਦੇ ਕਾਰਨ ਇਨ੍ਹਾਂ ਬੀਮਾਰੀਆਂ ਤੋਂ ਛੁਟਕਾਰਾ ਮਿਲ ਜਾਵੇਗਾ। ਮੌਸਮ ਵਿਭਾਗ ਵੱਲੋਂ ਵੀ ਸਮੇਂ-ਸਮੇਂ ਤੇ ਮੌਸਮ ਸਬੰਧੀ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ। ਹੁਣ ਪੰਜਾਬ ਦੇ ਮੌਸਮ ਬਾਰੇ ਇਹ ਵੱਡਾ ਅਲਰਟ ਜਾਰੀ ਹੋਇਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ਵਿੱਚ ਕਈ ਜਗ੍ਹਾ ਤੇ ਜਿੱਥੇ ਕੁਝ ਬਰਸਾਤ ਹੋਣ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਸੀ।
ਉਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਚਾਰ ਪੰਜ ਦਿਨਾਂ ਵਿੱਚ ਫਿਰ ਤੋਂ ਠੰਡ ਤੋਂ ਬਚਣ ਦਾ ਅਨੁਮਾਨ ਦੱਸਿਆ ਗਿਆ ਹੈ ਜਿਸ ਨਾਲ ਧੁੰਦ ਪੈਣੀ ਵੀ ਸ਼ੁਰੂ ਹੋ ਜਾਵੇਗੀ। ਇਸ ਵਾਰ ਸ਼ਾਮ ਤੋਂ ਹੋਣ ਵਾਲੀ ਠੰਢ ਨੂੰ ਜਿੱਥੇ ਦੁਪਹਿਰੇ ਨਿਕਲਣ ਵਾਲੀ ਧੁੱਪ ਦੂਰ ਕਰ ਦੇਵੇਗੀ। ਉਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ 8 ਅਤੇ 9 ਦਸੰਬਰ ਨੂੰ ਮੁੜ ਤੋਂ ਅਸਮਾਨ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਵੀ ਦਰਸਾਈ ਗਈ ਹੈ ਜਿਸ ਤੋਂ ਬਾਅਦ ਵੱਡਾ ਬਦਲਾਅ ਮੌਸਮ ਦੇ ਵਿੱਚ 10 ਦਸੰਬਰ ਨੂੰ ਬਦਲਾਅ ਦੇਖਣ ਨੂੰ ਮਿਲੇਗਾ।
ਜਿੱਥੇ ਤਾਪਮਾਨ ਵਿਚ ਗਿਰਾਵਟ ਆਵੇਗੀ ਅਤੇ ਠੰਢ ਵਧ ਜਾਵੇਗੀ। ਐਤਵਾਰ ਨੂੰ ਵੀ ਪੰਜਾਬ ਵਿੱਚ ਸੰਗਰੂਰ, ਮੋਹਾਲੀ, ਫਤਿਹਗੜ ਸਾਹਿਬ ਅਤੇ ਪਟਿਆਲਾ ਦੇ ਵਿਚ ਬਰਸਾਤ ਹੋਣ ਦੇ ਕਾਰਨ ਕਈ ਇਲਾਕਿਆਂ ਵਿਚ ਤਾਪਮਾਨ ਆਮ ਨਾਲੋਂ 3 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਬੀਤੇ ਦੋ ਦਿਨਾਂ ਦੌਰਾਨ ਹੋਈ ਬਰਸਾਤ ਦੇ ਕਾਰਨ ਜਿਥੇ ਸਰਦੀਆਂ ਦੇ ਆਗਾਜ਼ ਦੇ ਕਾਰਨ ਦਸੰਬਰ ਦਾ ਇਹ ਪਹਿਲਾਂ ਮੀਹ ਦਰਜ ਕੀਤਾ ਗਿਆ ਹੈ। ਉੱਥੇ ਹੀ ਇਸ ਦੇ ਨਾਲ ਤਾਪਮਾਨ ਵਿਚ ਵੀ ਗਿਰਾਵਟ ਆਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …