ਆਈ ਤਾਜ਼ਾ ਵੱਡੀ ਖਬਰ
ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੇ ਹੀ ਜਿੱਥੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਖਿਆ ਗਿਆ ਸੀ ਕਿ ਉਨ੍ਹਾਂ ਦੇ ਸੱਤਾ ਵਿੱਚ ਆਉਂਦੇ ਹੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਅਸਰ ਇਕ ਮਹੀਨੇ ਦੇ ਅੰਦਰ ਦਿਖਣਾ ਸ਼ੁਰੂ ਹੋ ਜਾਵੇਗਾ। ਉਨ੍ਹਾਂ ਵੱਲੋਂ ਚੋਣਾਂ ਤੋਂ ਪਹਿਲਾਂ ਫਿਰ ਤੋਂ ਰੰਗਲਾ ਪੰਜਾਬ ਬਣਾਏ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ। ਜਿੱਥੇ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਵਿੱਚ ਸਿਹਤ ਸਹੂਲਤਾਂ ਵਧੀਆ ਦਿੱਤੀਆਂ ਜਾਣਗੀਆਂ ਉਥੇ ਹੀ ਵਿੱਦਿਅਕ ਅਦਾਰਿਆਂ ਵਿੱਚ ਬਿਹਤਰ ਪੜ੍ਹਾਈ ਕਰਵਾਈ ਜਾਵੇਗੀ । ਉਨ੍ਹਾਂ ਵੱਲੋਂ ਆਪਣੇ ਮੰਤਰੀ ਮੰਡਲ ਦਾ ਵੀ ਗਠਨ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਵੱਖ ਵੱਖ ਵਿਭਾਗਾਂ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।
ਪੰਜਾਬ ਵਿੱਚ ਕੁਰਪੱਸ਼ਨ ਨੂੰ ਖਤਮ ਕਰਨ ਵਾਸਤੇ ਇੱਥੇ ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਅਜਿਹੇ ਲੋਕਾਂ ਦੀ ਵੀਡੀਓ ਅਤੇ ਰਿਕਾਰਡਿੰਗ ਬਣਾ ਕੇ ਭੇਜ ਦਿੱਤੀ ਜਾਵੇ ਅਤੇ ਅਧਿਕਾਰੀਆਂ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਅੱਜ ਜਿੱਥੇ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ,ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਦੇ ਉੱਪਰ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦੀ ਸਮਾਗਮ ਕਰਵਾਏ ਗਏ ਹਨ। ਉੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਖਿਆ ਗਿਆ ਸੀ ਕਿ ਉਹ 23 ਮਾਰਚ ਨੂੰ ਲੋਕਾਂ ਨੂੰ ਸ਼ਿਕਾਇਤ ਕਰਨ ਵਾਸਤੇ ਆਪਣਾ ਵਟਸਐਪ ਨੰਬਰ ਜਾਰੀ ਕਰਨਗੇ।
ਜਿਸ ਉਪਰ ਲੋਕ ਬਿਨਾਂ ਝਿਜਕ ਤੋਂ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਜਿੱਥੇ ਉਨ੍ਹਾਂ ਵੱਲੋਂ ਜਾਰੀ ਕੀਤਾ ਗਿਆ ਨੰਬਰ 9501-200-200 ਤੇ ਲੋਕ ਉਸ ਸਮੇਂ ਆਪਣੀ ਸ਼ਿਕਾਇਤ ਕਰ ਸਕਣਗੇ ਜਦੋਂ ਉਨ੍ਹਾਂ ਕੋਲੋਂ ਸਰਕਾਰੀ ਦਫ਼ਤਰਾਂ ਵਿੱਚ ਕੋਈ ਵੀ ਰਿਸ਼ਵਤਖੋਰੀ ਜਾਂ ਹਫਤਾਵਸੂਲੀ ਕਰੇਗਾ ਉਸ ਸਮੇਂ ਅਜਿਹੇ ਲੋਕਾਂ ਦੀ ਵੀਡੀਓ ਆਡੀਓ ਰਿਕਾਰਡਿੰਗ ਬਣਾ ਕੇ ਇਸ ਨੰਬਰ ਤੇ ਭੇਜੀ ਜਾਵੇ।
ਪੰਜਾਬ ਵਿਚੋਂ ਕੁਰਪਸ਼ਨ ਨੂੰ ਖ਼ਤਮ ਕੀਤੇ ਜਾਣ ਲਈ ਉਨ੍ਹਾਂ ਵੱਲੋਂ ਚੁੱਕੇ ਗਏ ਇਸ ਕਦਮ ਦੀ ਸਭ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਵੱਲੋਂ ਜਿਥੇ ਸੱਤਾ ਵਿੱਚ ਆਉਂਦੇ ਹੀ ਕੰਮ ਕਰਨੇ ਅਰੰਭ ਕਰ ਦਿੱਤੇ ਗਏ ਹਨ ਉਥੇ ਹੀ ਏਨਾ ਕੁਝ ਦਿਨਾਂ ਦੇ ਵਿੱਚ ਬਹੁਤ ਵੱਡੇ ਵੱਡੇ ਐਲਾਨ ਕੀਤੇ ਗਏ ਹਨ ਜਿਸ ਨਾਲ ਪੰਜਾਬੀਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …