ਆਈ ਤਾਜਾ ਵੱਡੀ ਖਬਰ
ਪਿਛਲੇ ਵਰ੍ਹੇ ਤੋਂ ਸ਼ੁਰੂ ਹੋਏ ਕਰੋਨਾ ਕਾਰਨ ਵਿਸ਼ਵ ਭਰ ਵਿਚ ਵਿਦਿਆਰਥੀਆਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਕਾਰਨ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਸਾਰੇ ਵਿਦਿਅਕ ਅਦਾਰਿਆਂ ਨੂੰ ਤਾਲਾ ਬੰਦ ਕਰ ਦਿੱਤਾ ਗਿਆ ਸੀ। ਇਸ ਦੌਰਾਨ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਆਨਲਾਈਨ ਹੀ ਜਾਰੀ ਰੱਖਿਆ ਗਿਆ ਸੀ ਅਤੇ ਬਹੁਤ ਸਾਰੀਆਂ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਵੀ ਆਨਲਾਈਨ ਹੀ ਲਈਆਂ ਜਾ ਰਹੀਆਂ ਸਨ ਪਰ ਬੋਰਡ ਦੀਆਂ ਕਲਾਸਾਂ ਦੀਆਂ ਪ੍ਰੀਖਿਆਵਾਂ ਸਰਕਾਰ ਵੱਲੋਂ ਰੱਦ ਕਰ ਦਿੱਤੀਆਂ ਗਈਆਂ ਸਨ। ਕਰੋਨਾ ਦੇ ਘੱਟ ਰਹੇ ਪ੍ਰਭਾਵ ਦੇ ਚੱਲਦਿਆਂ ਸਰਕਾਰ ਵੱਲੋਂ ਕਈ ਰਾਜਾਂ ਵਿਚ ਸਕੂਲ ਖੋਲਣ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।
ਉਥੇ ਹੀ ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਆਨਲਾਈਨ ਲੈਣ ਬਾਰੇ ਇਕ ਵੱਡੀ ਤਾਜਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਿੱਖਿਆ ਵਿਭਾਗ ਦੇ ਮਾਹਿਰਾਂ ਦੀ ਸਟੇਟ ਟੀਮ ਨੇ ਸਭ ਜ਼ਿਲਿਆਂ ਵਿਚ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟਾਂ ਜਾਰੀ ਕਰ ਦਿੱਤੀਆਂ ਹਨ ਅਤੇ ਅਗਵਾਈ ਲੀਹਾਂ ਵੀ ਅੱਗੇ ਭੇਜ ਦਿੱਤੀਆਂ ਹਨ। ਗੂਗਲ ਫਾਰਮ ਪ੍ਰੀਖਿਆਵਾਂ ਤੋਂ ਇਕ ਦਿਨ ਪਹਿਲਾਂ ਹੀ ਸਟੇਟ ਆਈ ਟੀ ਟੀਮ ਨੂੰ ਡੇਟ ਸ਼ੀਟ ਪ੍ਰਾਪਤ ਹੋਣ ਉਪਰੰਤ ਡੀ ਐਮ ਨੂੰ ਭੇਜੇ ਜਾਣਗੇ, ਜਿਸ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਦੁਆਰਾ ਇੱਕ ਦਿਨ ਪਹਿਲਾਂ ਰਾਤ 8 ਵਜੇ ਤੱਕ ਜ਼ਿਲ੍ਹੇ ਦੀਆਂ ਸੈਟਿੰਗ ਮੁਤਾਬਿਕ ਲਿੰਕ ਬਣਾ ਕੇ ਸਕੂਲ ਦੇ ਸਟਾਫ ਅਤੇ ਮੁਖੀ ਨੂੰ ਦਿੱਤਾ ਜਾਵੇਗਾ। ਪੇਪਰ ਦੇ ਲਿੰਕ ਸਵੇਰ 6 ਵਜੇ ਤੋਂ ਰਾਤ 11 ਵਜੇ ਤੱਕ ਹੀ ਖੁੱਲਣਗੇ।
ਵਿਦਿਆਰਥੀਆਂ ਨੂੰ ਈ ਪੰਜਾਬ ਆਈ ਡੀ ਦੇ ਕੇ ਗੂਗਲ ਸ਼ੀਟ ਭਰਨਾ ਸਮੂਹ ਅਧਿਆਪਕਾਂ ਵੱਲੋਂ ਸਿਖਾਇਆ ਜਾਵੇਗਾ ਅਤੇ ਪ੍ਰੀਖਿਆ ਦੌਰਾਨ ਡੀ ਐਮ, ਸਕੂਲ ਮੁਖੀ ਅਤੇ ਬੀ ਐਮ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਨਾਲ ਰਹਿਣਗੇ। ਸਟੇਟ ਵੱਲੋਂ ਜਾਰੀ ਕੀਤੇ ਗਏ ਡਰਾਈਵ ਲਿੰਕ ਵਿੱਚ ਨਤੀਜਿਆਂ ਦੀ ਜਾਂਚ ਕਰਕੇ ਅਪਲੋਡ ਕਰਨ ਦਾ ਕੰਮ 12 ਘੰਟੇ ਵਿੱਚ ਡੀ ਐੱਮ ਵੱਲੋਂ ਕੀਤਾ ਜਾਵੇਗਾ।
ਅਪ੍ਰੈਲ ਅਤੇ ਮਈ ਮਹੀਨੇ ਦੌਰਾਨ ਲੱਗੀਆਂ ਵਿਦਿਆਰਥੀਆਂ ਦੀਆਂ ਕਲਾਸਾਂ ਦੁਆਰਾ ਬੱਚਿਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਲਈ 5 ਜੁਲਾਈ ਤੋਂ ਆਨਲਾਈਨ ਪ੍ਰੀਖਿਆ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਅਤੇ 5 ਤੋਂ 19 ਜੁਲਾਈ ਤੱਕ ਚੱਲਣ ਵਾਲੀਆਂ ਪ੍ਰੀਖਿਆਵਾਂ ਸਬੰਧੀ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਯੋਜਨਾ ਬਣਾਈ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …