Breaking News

ਪੰਜਾਬ ਦੇ ਵਿਦਿਆਰਥੀਆਂ ਲਈ ਹੁਣ ਪੰਜਾਬ ਸਰਕਾਰ ਨੇ ਜਾਰੀ ਕੀਤਾ ਇਹ ਹੁਕਮ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਲਈ ਕਈ ਆਦੇਸ਼ ਜਾਰੀ ਕੀਤੇ ਗਏ ਹਨ। ਤਾਂ ਜੋ ਵਿਦਿਆਰਥੀਆਂ ਨੂੰ ਕਰੋਨਾ ਦੇ ਕਹਿਰ ਤੋਂ ਬਚਾਇਆ ਜਾ ਸਕੇ। ਕੁਝ ਦਿਨਾਂ ਤੋਂ ਵੱਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਵਿਦਿਆਰਥੀਆਂ ਦੇ ਮਾਪੇ ਚਿੰ-ਤਾ ਵਿੱਚ ਹਨ। ਪੰਜਾਬ ਦੇ ਵਿਦਿਆਰਥੀਆਂ ਲਈ ਹੁਣ ਪੰਜਾਬ ਸਰਕਾਰ ਵੱਲੋਂ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬੱਚਿਆਂ ਦੀਆਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਵਿੱਚ ਮੁੜ ਸੋਧ ਕਰਕੇ ਨਵੀਂ ਪ੍ਰੀਖਿਆਵਾਂ ਸਬੰਧੀ ਸੂਚੀ ਜਾਰੀ ਕੀਤੀ ਗਈ ਹੈ।

ਸਰਕਾਰ ਵੱਲੋਂ ਜਿਥੇ 13 ਮਾਰਚ ਤੋਂ ਬੱਚਿਆਂ ਦੇ ਸਕੂਲ ਆਉਣ ਉਪਰ ਰੋਕ ਲਗਾ ਦਿੱਤੀ ਗਈ ਸੀ। ਤੇ ਮੁੜ ਪੰਜਾਬ ਸਰਕਾਰ ਵੱਲੋਂ ਬੋਰਡ ਦੀਆਂ ਕਲਾਸਾਂ ਦੀਆਂ ਪ੍ਰੀਖਿਆਵਾਂ 15 ਮਾਰਚ ਤੋਂ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਪ੍ਰੀਖਿਆਵਾਂ ਲਏ ਜਾਣ ਲਈ ਸਮਾਂ ਸਾਰਨੀ ਵੀ ਜਾਰੀ ਕੀਤੀ ਗਈ ਸੀ। ਜਿਸ ਵਿਚ ਮੁੜ ਤੋਂ ਸੋਧ ਕਰਕੇ ਜਾਰੀ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅੰਮ੍ਰਿਤਸਰ, ਕੰਵਲਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅੰਮ੍ਰਿਤਸਰ, ਰਜੇਸ਼ ਸਰਮਾ,

ਹਰਭਗਵੰਤ ਸਿੰਘ, ਰੇਖਾ ਮਹਾਜਨ ਉਪ ਜ਼ਿਲ੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸੋਧੀ ਹੋਈ ਡੇਟ ਸ਼ੀਟ ਅਨੁਸਾਰ ਸਵੇਰ ਦਾ ਸੈਸ਼ਨ ਸਵੇਰੇ 9.00 ਵਜੇ ਤੋਂ ਦੁਪਹਿਰ 12.00 ਵਜੇ ਤੱਕ ਹੋਵੇਗਾ ਅਤੇ 20 ਮਿੰਟ ਦੀ ਬਰੇਕ ਉਪਰੰਤ ਬਾਅਦ ਦੁਪਹਿਰ 12.20 ਤੋਂ 3.20 ਤੱਕ ਸ਼ਾਮ ਦਾ ਸ਼ੈਸਨ ਹੋਵੇਗਾ। ਸੈਕੰਡਰੀ ਸਕੂਲਾਂ ਦੇ ਛੇਵੀਂ ਅਤੇ ਗਿਆਰਵੀਂ ਜਮਾਤਾਂ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸਵੇਰ ਦੇ ਸੈਸ਼ਨ ਦੌਰਾਨ 9.00 ਵਜੇ ਤੋਂ 12.00 ਵਜੇ ਤੱਕ ਹੋਵੇਗੀ ਜਦਕਿ ਸੱਤਵੀਂ ਅਤੇ ਨੌਵੀਂ ਜਮਾਤਾਂ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸ਼ਾਮ ਦੇ ਸੈਸ਼ਨ ਦੌਰਾਨ ਬਾਅਦ ਦੁਪਹਿਰ 12.20 ਤੋਂ 3.20 ਵਜੇ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਦੇ ਤੀਜੀ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸਵੇਰ ਦੇ ਸੈਸ਼ਨ ਦੌਰਾਨ 9.00 ਵਜੇ ਤੋਂ 12.00 ਵਜੇ ਤੱਕ ਹੋਵੇਗੀ ਜਦਕਿ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸ਼ਾਮ ਦੇ ਸੈਸ਼ਨ ਦੌਰਾਨ ਬਾਅਦ ਦੁਪਹਿਰ 12.20 ਤੋਂ 3.20 ਵਜੇ ਤੱਕ ਹੋਵੇਗੀ। ਇਸ ਦੌਰਾਨ ਕੋਰੋਨਾ ਪਾਜ਼ੇਟਿਵ ਦੀ ਵਜ੍ਹਾ ਨਾਲ

ਪ੍ਰੀਖਿਆ ਨਾ ਦੇ ਸਕਣ ਵਾਲੇ ਵਿਦਿਆਰਥੀਆਂ ਦੀ ਪ੍ਰੀਖਿਆ ਬਾਅਦ ਵਿਚ ਨਵਾਂ ਪ੍ਰਸ਼ਨ ਪੱਤਰ ਜਾਰੀ ਕਰਕੇ ਲਈ ਜਾਵੇਗੀ। ਜਾਰੀ ਕੀਤੀਆਂ ਹਦਾਇਤਾਂ ਦੇ ਅਨੁਸਾਰ ਕਮਰਿਆਂ ਅੰਦਰ ਲੱਗੇ ਡੈਸਕਾਂ ਉੱਪਰ ਸਿਰਫ਼ ਇਕ ਹੀ ਵਿਦਿਆਰਥੀਆਂ ਬਿਠਾਇਆ ਜਾਵੇਗਾ ਜੇਕਰ ਵਿਦਿਆਰਥੀਆਂ ਦੀ ਗਿਣਤੀ ਅਨੁਸਾਰ ਡੈਸਕ ਘਟਦੇ ਹਨ ਤਾਂ ਵਿਦਿਆਰਥੀਆਂ ਨੂੰ ਨਿਰਧਾਰਤ ਦੂਰੀ `ਤੇ ਟਾਟ ਆਦਿ ਉੱਪਰ ਬਰਾਂਡਿਆਂ ਜਾ ਖੁੱਲ੍ਹੇ ਵਿਚ ਬਿਠਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਬੱਚਿਆਂ ਨੂੰ ਆਪਣੀ ਸਟੇਸ਼ਨਰੀ ਸਮਾਂ ਅਤੇ ਪੀਣ ਵਾਲੇ ਪਾਣੀ ਦੀ ਬੋਤਲ ਵੀ ਆਪ ਲਿਆਉਣ ਲਈ ਆਦੇਸ਼ ਦਿੱਤੇ ਗਏ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …