Breaking News

ਪੰਜਾਬ ਦੇ ਸਕੂਲਾਂ ਚ 26 ਤੋਂ 28 ਨਵੰਬਰ ਲਈ ਹੋਇਆ ਇਹ ਐਲਾਨ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਦੇਸ਼ ਅੰਦਰ ਮਾਰਚ ਤੋਂ ਹੀ ਵਿੱਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਸਨ। ਜਿਨ੍ਹਾਂ ਨੂੰ ਮੁੜ ਖੋਲਣ ਲਈ ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਨੂੰ ਆਪਣੇ ਹਿਸਾਬ ਨਾਲ ਸਕੂਲ ਖੋਲਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਸਨ। ਸੂਬੇ ਅੰਦਰ ਕਰੋਨਾ ਕੇਸਾਂ ਦੀ ਗਿਣਤੀ ਨੂੰ ਵੇਖਦੇ ਹੋਏ ਅਕਤੂਬਰ ਤੋਂ ਮੁੜ ਵਿਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਗਿਆ ਸੀ। ਜਿਸ ਵਿੱਚ ਨੌਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਸੀ।

ਉੱਥੇ ਹੀ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਅੱਠਵੀਂ ਕਲਾਸ ਤੱਕ ਦੇ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰਖਵਾਈ ਸੀ। ਮਾਪੇ ਅਤੇ ਅਧਿਆਪਕ ਮਿਲਣੀ ਦਾ ਆਯੋਜਨ ਵੀ ਕਰਵਾਇਆ ਸੀ, ਤਾਂ ਜੋ ਬੱਚਿਆਂ ਦੀ ਸਿੱਖਿਆ ਨੂੰ ਨਿਰੰਤਰ ਜਾਰੀ ਰੱਖਿਆ ਜਾ ਸਕੇ। ਹੁਣ ਇੱਕ ਵਾਰ ਫਿਰ ਤੋਂ ਪੰਜਾਬ ਦੇ ਸਕੂਲਾਂ ਲਈ 26 ਤੋਂ 28 ਨਵੰਬਰ ਲਈ ਇਕ ਹੋਰ ਐਲਾਨ ਹੋਇਆ ਹੈ। ਪੰਜਾਬ ਸਕੂਲ ਸਿੱਖਿਆ ਮਹਿਕਮੇ ਵੱਲੋਂ ਕੀਤੇ ਗਏ ਇਸ ਐਲਾਨ ਦੇ ਮੱਦੇਨਜ਼ਰ ਪੰਜਾਬ ਦੇ ਸਭ ਸਕੂਲਾਂ ਵਿੱਚ ਅਧਿਆਪਕ, ਬੱਚਿਆਂ ਦੇ ਮਾਪੇ ਅਤੇ ਪੰਚਾਇਤਾਂ ਦੀ ਮਿਲਣੀ ਲਈ ਆਦੇਸ਼ ਜਾਰੀ ਕੀਤੇ ਗਏ ਹਨ।

ਜਿਸ ਵਿਚ ਬੱਚਿਆਂ ਦੀ ਪੜ੍ਹਾਈ ਦੇ ਉਪਰ ਗੱਲ ਬਾਤ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਪਹਿਲੀ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੇ ਮਾਪੇ ਸ਼ਾਮਲ ਹੋਣਗੇ। ਇਸ ਮੀਟਿੰਗ ਦਾ ਮੁੱਖ ਮੰਤਵ ਬੱਚਿਆਂ ਦੀ ਪੜ੍ਹਾਈ ਦੀ ਕਾਰਗੁਜ਼ਾਰੀ ਨੂੰ ਉਨ੍ਹਾਂ ਦੇ ਮਾਪਿਆਂ ਨਾਲ ਸਾਂਝੇ ਕਰਨਾ ਹੈ। ਤਾਂ ਜੋ ਆਉਣ ਵਾਲੇ ਨਤੀਜਿਆਂ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਇਨ੍ਹਾਂ ਮੀਟਿੰਗਾਂ ਦੌਰਾਨ ਅਧਿਆਪਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ।

ਇਸ ਮੀਟਿੰਗ ਦਾ ਉਦੇਸ਼ ਚਾਲੂ ਸੈਸ਼ਨ ਦੌਰਾਨ ਸਾਲਾਨਾ ਪ੍ਰੀਖਿਆਵਾਂ ਵਿੱਚ ਬੱਚਿਆਂ ਦੇ ਵਧੀਆ ਨਤੀਜੇ ਪ੍ਰਾਪਤ ਕਰਨਾ ਹੈ। ਇਸ ਲਈ ਹੀ ਸਰਕਾਰ ਵੱਲੋਂ ਇਨ੍ਹਾਂ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਅਧਿਆਪਕਾਂ ਨੂੰ ਬੱਚਿਆਂ ਦੇ ਮਾਪਿਆਂ, ਪੰਚਾਇਤ ਮੈਂਬਰਾਂ ਅਤੇ ਹੋਰ ਪਤਵੰਤਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ। ਜਿਸ ਨਾਲ ਬੱਚਿਆਂ ਦੀ ਪੜ੍ਹਾਈ ਵਿੱਚ ਹੋਰ ਸੁਧਾਰ ਅਤੇ ਵਿਕਾਸ ਹੋ ਸਕੇ। ਸ਼ੁਰੂ ਕੀਤੇ ਗਏ ਮਿਸ਼ਨ ਸ਼ਤ ਪ੍ਰਤੀਸ਼ਤ ਨੂੰ ਕਾਮਯਾਬ ਬਣਾਉਣ ਅਤੇ ਬੱਚਿਆਂ ਵਿੱਚ ਪੜ੍ਹਾਈ ਨੂੰ ਹੋਰ ਬੇਹਤਰ ਕਰਨਾ ਹੈ। ਇਹ ਸਭ ਦੇਸ਼ ਅੰਦਰ ਕਰੋਨਾ ਦੀ ਦੂਜੀ ਲਹਿਰ ਦੇ ਸ਼ੁਰੂ ਹੋਣ ਤੇ ਬੱਚਿਆਂ ਦੀ ਪੜ੍ਹਾਈ ਨੂੰ ਮੱਦੇਨਜ਼ਰ ਰੱਖਦੇ ਹੋਏ ਕੀਤਾ ਜਾ ਰਿਹਾ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …