ਆਈ ਤਾਜਾ ਵੱਡੀ ਖਬਰ
ਵਿਦਿਅਕ ਅਦਾਰਿਆਂ ਨੂੰ ਲੈ ਕੇ ਸਰਕਾਰ ਵੱਲੋਂ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਕਰੋਨਾ ਦੇ ਸਮੇਂ ਤੋਂ ਜਿੱਥੇ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ, ਤਾਂ ਜੋ ਵਿਦਿਆਰਥੀਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉੱਥੇ ਹੀ ਸਰਕਾਰ ਵੱਲੋਂ ਅਧਿਆਪਕਾਂ ਨੂੰ ਸਭ ਬੱਚਿਆਂ ਦੀ ਪੜ੍ਹਾਈ ਆਨਲਾਇਨ ਜਾਰੀ ਰੱਖਣ ਦੇ ਆਦੇਸ਼ ਵੀ ਦਿੱਤੇ ਗਏ ਸਨ। ਜਿਸਦੇ ਚਲਦੇ ਸਭ ਬੱਚਿਆਂ ਦੀ ਪੜ੍ਹਾਈ ਤੇ ਪ੍ਰੀਖਿਆਵਾਂ ਆਨਲਾਈਨ ਹੀ ਜਾਰੀ ਰਹੀਆਂ। ਕਰੋਨਾ ਦੇ ਪ੍ਰਭਾਵ ਨੂੰ ਘੱਟ ਹੋਣ ਤੇ ਮੁੜ ਵਿਦਿਅਕ ਅਦਾਰਿਆਂ ਨੂੰ ਖੋਲਿਆ ਗਿਆ ਸੀ।
ਪਰ ਫਿਰ ਤੋਂ ਕੇਸਾਂ ਵਿਚ ਵਾਧੇ ਨੂੰ ਦੇਖਦੇ ਹੋਏ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਜਿੱਥੇ ਬੱਚਿਆਂ ਦੇ ਸਿਲੇਬਸ ਵਿੱਚ ਕਟੌਤੀ ਕੀਤੀ ਗਈ। ਉੱਥੇ ਹੀ ਸਕੂਲਾਂ ਦਾ ਨ-ਵੀ-ਨੀ-ਕ-ਰ-ਨ ਵੀ ਕੀਤਾ ਜਾ ਰਿਹਾ ਹੈ। ਪੰਜਾਬ ਦੇ ਸਕੂਲਾਂ ਦੇ ਬਾਰੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਹੁਣ ਇਹ ਕੰਮ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਵਧਾਉਣ ਲਈ ਅਧਿਆਪਕਾਂ ਨੂੰ ਘਰ ਘਰ ਜਾ ਕੇ ਬੱਚਿਆਂ ਦੇ ਮਾਪਿਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪਿਛਲੇ ਸਾਲ ਵੀ ਕਰੋਨਾ ਦੇ ਦੌਰਾਨ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਵਧੇ ਹਨ।
ਹੁਣ ਸਰਕਾਰੀ ਸਕੂਲਾਂ ਵਿੱਚ 2021-22 ਦੇ ਸੈਸ਼ਨ ਵਾਸਤੇ ਦਾਖ਼ਲੇ ਵਧਾਉਣ ਲਈ ਸਕੂਲ ਸਿੱਖਿਆ ਮਹਿਕਮੇ ਵੱਲੋਂ ਪਹਿਲਾਂ ਹੀ ‘ਇੰ-ਨ-ਰੋ-ਲ-ਮੈਂ-ਟ ਬੂਸਟਰ ਟੀਮਾਂ’ ਦਾ ਗਠਨ ਕੀਤਾ ਜਾ ਚੁੱਕਾ ਹੈ। ਪਿਛਲੇ ਸੈਸ਼ਨ 2020-21 ਦੌਰਾਨ ਵੀ ਮਹਿਕਮੇ ਨੇ ‘ਈਚ ਵਨ, ਬਰਿੰਗ ਵਨ’ ਮੁਹਿੰਮ ਆਰੰਭੀ ਸੀ। ਇਸ ਦੇ ਨਤੀਜੇ ਵਜੋਂ ਪ੍ਰੀ ਪ੍ਰਾਇਮਰੀ ਤੋਂ ਲੈ ਕੇ ਬਾਰ੍ਹਵੀਂ ਤੱਕ ਦਾਖ਼ਲਿਆਂ ਵਿੱਚ 15 ਫ਼ੀਸਦੀ ਦਾ ਰਿਕਾਰਡ ਵਾਧਾ ਹੋਇਆ ਸੀ। ਅਧਿਆਪਕਾਂ ਵੱਲੋਂ ਹੁਣ ਪੰਜ ਪੰਜ ਮਿੰਟ ਦੇ ਸਕਿਟ ਤਿਆਰ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਦਿਖਾ ਕੇ ਬੱਚਿਆਂ ਨੂੰ ਦਾਖ਼ਲੇ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ। ਇਸ ਵਿਚ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਖੁੱਦ ਹੀ ਐਕਟਿੰਗ ਕੀਤੀ ਜਾ ਰਹੀ ਹੈ।
ਉੱਥੇ ਹੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਦੇ ਰਾਹੀਂ ਜਨਤਾ ਨੂੰ ਪਹੁੰਚਾਈਆ ਜਾ ਰਹੀਆਂ ਹਨ। ਨੁੱਕੜ ਨਾਟਕਾਂ ਦੇ ਜ਼ਰੀਏ ਵੀ ਲੋਕਾਂ ਨੂੰ ਬੱਚਿਆਂ ਦੇ ਦਾਖਲਿਆਂ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉੱਥੇ ਹੀ ਸਰਕਾਰ ਵੱਲੋਂ ਸੂਬੇ ਦੇ ਸਭ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਜਾ ਰਿਹਾ ਹੈ। ਸਕਿੱਟਾਂ ਰਾਹੀਂ ਸਰਕਾਰੀ ਸਕੂਲਾਂ ਚ ਅੰਗਰੇਜ਼ੀ ਦੇ ਵਧ ਰਹੇ ਮਿਆਰ ਬਾਰੇ ਵੀ ਵਿਸ਼ੇਸ਼ ਤੌਰ ਤੇ ਪ੍ਰਚਾਰ ਕੀਤਾ ਜਾ ਰਿਹਾ ਹੈ। ਤਾਂ ਜੋ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਦੀ ਵਿਦਿਆ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਹੀ ਦਿੱਤੀ ਜਾ ਸਕੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …