Breaking News

ਪੰਜਾਬ ਦੇ ਸਕੂਲਾਂ ਬਾਰੇ ਕੇਂਦਰ ਤੋਂ ਆਈ ਇਹ ਵੱਡੀ ਖਬਰ , ਹਰ ਕੋਈ ਹੋ ਰਿਹਾ ਹੈਰਾਨ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦਾ ਕਰਕੇ ਸਾਰੇ ਪਾਸੇ ਹਾਹਾਕਾਰ ਮਚੀ ਹੋਈ ਹੈ। ਇਸ ਵਾਇਰਸ ਦਾ ਕਰਕੇ ਦੇਸ਼ ਵਿਚ ਕਈ ਤਰਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਇਹਨਾਂ ਪਾਬੰਦੀਆਂ ਵਿੱਚੋ ਸਕੂਲਾਂ ਨੂੰ ਬੰਦ ਕਰਣ ਦੀ ਪਾਬੰਦੀ ਵੀ ਸ਼ਾਮਲ ਹੈ। ਇਸ ਵੇਲੇ ਦੀ ਵੱਡੀ ਖਬਰ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਸਕੂਲਾਂ ਦੇ ਬਾਰੇ ਵਿਚ ਆ ਰਹੀ ਹੈ।

ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਕੂਲਾਂ ‘ਚ ਵਿਦਿਆਰਥੀਆਂ ਦੇ ਸਕੂਲ ਛੱਡਣ ਦੀ ਦਰ ‘ਚ ਵਾਧਾ ਹੋਣ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਕੇਂਦਰੀ ਸਿੱਖਿਆ ਮੰਤਰਾਲੇ ਨੇ ਹਾਲ ਹੀ ‘ਚ ਸਕੂਲੀ ਸਿੱਖਿਆ ਮਹਿਕਮੇ ਦੀ ਕਾਰਗੁਜ਼ਾਰੀ ਸਮੀਖਿਆ ਕਰਦੇ ਹੋਏ ਪੰਜਾਬ ‘ਚ ਵਿਦਿਆਰਥੀਆਂ ਦੇ ਸਕੂਲ ਛੱਡਣ ਦੀ ਦਰ ‘ਚ ਹੋ ਰਹੇ ਵਾਧੇ ‘ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।

ਇਨ੍ਹਾਂ ‘ਚ ਪੰਜਾਬ ਦੇ ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹੇ ਮੁੱਖ ਹਨ। ਸੂਬੇ ਦੇ 22 ‘ਚੋਂ 14 ਜ਼ਿਲ੍ਹਿਆਂ ‘ਚ ਮੁੰਡਿਆਂ ਦੇ ਸੈਕੰਡਰੀ ਪੱਧਰ ‘ਤੇ ਸਕੂਲ ਛੱਡਣ ਦੀ ਦਰ 12 ਫ਼ੀਸਦੀ ਦੱਸੀ ਗਈ ਹੈ, ਜਦੋਂ ਕਿ ਫਿਰੋਜ਼ਪੁਰ ‘ਚ ਇਹ ਦਰ 14 ਫ਼ੀਸਦੀ ਅਤੇ ਮੋਗਾ ਜ਼ਿਲ੍ਹੇ ‘ਚ 16 ਫ਼ੀਸਦੀ ਦੱਸੀ ਗਈ ਹੈ। ਵੀਰਵਾਰ ਨੂੰ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਪ੍ਰਵਾਨਿਤ ‘ਸਮੱਗਰ ਸਿੱਖਿਆ ਅਭਿਆਨ’ ਬੋਰਡ ਦੀ ਮੀਟਿੰਗ ਦੇ ਹਵਾਲੇ ਤੋਂ ਇਹ ਪਤਾ ਲੱਗਿਆ ਹੈ ਕਿ ਸੂਬੇ ‘ਚ ਦਲਿਤ ਵਿਦਿਆਰਥੀਆਂ ਦੇ ਸਕੂਲ ਛੱਡਣ ਦੀ ਦਰ 16 ਫ਼ੀਸਦੀ ਹੈ।

ਇਸੇ ਤਰ੍ਹਾਂ ਮਿਡਲ ਤੋਂ ਸੈਕੰਡਰੀ ਪੱਧਰ ‘ਤੇ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ (ਟ੍ਰਾਂਜ਼ੀਸ਼ਨ ਰੇਟ) ਵੀ ਕਾਫ਼ੀ ਘਟੀ ਹੈ, ਜਿਸ ਨੂੰ ਮੰਤਰਾਲੇ ਵੱਲੋਂ ਉਜਾਗਰ ਕੀਤਾ ਗਿਆ ਹੈ। ਸੂਬੇ ਦੇ ਜ਼ਿਲ੍ਹਿਆਂ ‘ਚ ਸੈਕੰਡਰੀ ਤੋਂ ਹਾਇਰ ਸੈਕੰਡਰੀ ਦਾ ਟ੍ਰਾਂਜ਼ੀਸ਼ਨ ਰੇਟ ਬਹੁਤ ਜ਼ਿਆਦਾ ਘੱਟ ਹੈ।

ਸਭ ਤੋਂ ਘੱਟ ਟ੍ਰਾਂਜ਼ੀਸ਼ਨ ਰੇਟ ਤਰਨਤਾਰਨ ਜ਼ਿਲ੍ਹੇ ‘ਚ 55 ਫ਼ੀਸਦੀ, ਜਦੋਂ ਕਿ ਫਿਰੋਜ਼ਪੁਰ ਜ਼ਿਲ੍ਹੇ ‘ਚ 65 ਫ਼ੀਸਦੀ ਪਾਇਆ ਗਿਆ ਹੈ। ਇਸ ਨੂੰ ਮੁੱਖ ਰੱਖਦਿਆਂ ਕੇਂਦਰ ਸਰਕਾਰ ਨੇ ਸੂਬੇ ਨੂੰ ਵਿਦਿਆਰਥੀਆਂ ਦੇ ਸਕੂਲ ਛੱਡਣ ਦੀ ਦਰ ਨੂੰ ਘਟਾਉਣ ਅਤੇ ਟ੍ਰਾਂਜ਼ੀਸ਼ਨ ਰੇਟ ‘ਚ ਸੁਧਾਰ ਲਿਆਉਣ ਲਈ ਕਿਹਾ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …