ਆਈ ਤਾਜਾ ਵੱਡੀ ਖਬਰ
ਸਿੱਖਿਆ ਦੇ ਪੱਧਰ ਨੂੰ ਹਮੇਸ਼ਾ ਹੀ ਹਰ ਸਰਕਾਰ ਵੱਲੋਂ ਪਹਿਲ ਦੇ ਆਧਾਰ ‘ਤੇ ਗਿਣਿਆ ਜਾਂਦਾ ਹੈ ਅਤੇ ਇਸ ਵਿਭਾਗ ਦੇ ਵਿੱਚ ਹੋਰ ਨਿਖਾਰ ਲਿਆਉਣ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਵਾਸਤੇ ਕਈ ਯਤਨ ਵੀ ਕੀਤੇ ਜਾਂਦੇ ਹਨ। ਇਸ ਦੌਰਾਨ ਕਈ ਸਿੱਖਿਆ ਨੀਤੀਆਂ ਉੱਪਰ ਵਿਚਾਰ ਕੀਤਾ ਜਾਂਦਾ ਹੈ ਤਾਂ ਜੋ ਸਮੇਂ ਸਮੇਂ ਤੇ ਵਡਮੁੱਲੀ ਜਾਣਕਾਰੀ ਨੂੰ ਵਿਦਿਆਰਥੀਆਂ ਤੱਕ ਪਹੁੰਚਾਇਆ ਜਾ ਸਕੇ।
ਪੰਜਾਬ ਸੂਬੇ ਦੇ ਵਿੱਚ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਇੱਕ ਅਜਿਹੀ ਹੀ ਪਹਿਲ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਵਿਭਾਗ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਖੇ ਹੋਣ ਜਾ ਰਹੀ ਇੱਕ ਆਨ-ਲਾਈਨ ਸਾਇੰਸ ਪ੍ਰਤੀਯੋਗਤਾ ਵਿੱਚ ਹਿੱਸਾ ਲੈਣ ਲਈ ਆਖਿਆ ਹੈ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ।
ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ 28 ਨਵੰਬਰ 2020 ਨੂੰ ਆਯੋਜਿਤ ਕਰਵਾਏ ਜਾ ਰਹੀ ਆਨਲਾਈਨ ਸਾਇੰਸ ਪ੍ਰਤੀਯੋਗਿਤਾ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਸਿੱਖਿਆ ਬੁਲਾਰੇ ਨੇ ਦੱਸਿਆ ਕਿ ਇਸ ਸਾਇੰਸ ਪ੍ਰਤੀਯੋਗਿਤਾ ਦੇ ਵਿੱਚ ਵੱਖ ਵੱਖ ਵਿਦਿਆਰਥੀ ਆਪਣੇ ਨਵੀਨਤਮ ਵਿਚਾਰਾਂ ਅਤੇ ਸਾਇੰਸ ਦੇ ਮਾਡਲ ਨੂੰ ਪ੍ਰਦਰਸ਼ਿਤ ਕਰ ਸਕਦੇ ਹਨ। ਜੇਕਰ ਵਿਦਿਆਰਥੀ ਇਸ ਸਾਇੰਸ ਮੇਲੇ ਦਾ ਹਿੱਸਾ ਬਣਨਾ ਚਾਹੁੰਦੇ ਹਨ ਤਾਂ ਉਹ 22 ਨਵੰਬਰ ਤੱਕ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਰਜਿਸਟ੍ਰੇਸ਼ਨ ਦੀ ਪ੍ਰਤੀ ਵਿਦਿਆਰਥੀ ਜਾਂ ਪ੍ਰਤੀ ਮਾਡਲ ਫੀਸ 100 ਰੁਪਏ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਅਤੇ ਰਜਿਸਟਰ ਕਰਵਾਉਣ ਲਈ ਤੁਸੀਂ www.pgsciencecity.org ‘ਤੇ ਸੰਪਰਕ ਕਰ ਸਕਦੇ ਹੋ। ਇੱਥੇ ਇਹ ਜਾਣਕਾਰੀ ਵੀ ਸਾਂਝੇ ਕਰਦੇ ਹੋਏ ਬੁਲਾਰੇ ਨੇ ਆਖਿਆ ਕਿ ਇਹ ਪ੍ਰਤਿਯੋਗਤਾ ਸਾਰੇ ਵਿਦਿਆਰਥੀਆਂ ਦੇ ਲਈ ਲਾਜ਼ਮੀ ਨਹੀਂ ਹੈ। ਇਸ ਦਾ ਮਕਸਦ ਕੇਵਲ ਵਿਦਿਆਰਥੀਆਂ ਦੇ ਸਿੱਖਿਆ ਸੰਬੰਧੀ ਗਿਆਨ ਵਿੱਚ ਵਾਧਾ ਕਰਨਾ ਹੈ।
ਜੋ ਵਿਦਿਆਰਥੀ ਆਪਣੇ ਮਨ ਨਾਲ ਇਸ ਪ੍ਰਤੀਯੋਗਤਾ ਦਾ ਹਿੱਸਾ ਬਣਨਾ ਚਾਹੁੰਦੇ ਹਨ ਉਹ ਨਿਰਧਾਰਿਤ ਮਿਤੀ ਤੱਕ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਪ੍ਰਤੀਯੋਗਤਾ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀ ਨੂੰ 500 ਰੁਪਏ ਤੋਂ ਲੈ ਕੇ 5,000 ਰੁਪਏ ਦੀ ਨਕਦ ਰਾਸ਼ੀ ਦੇ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ ਅਤੇ ਇਸ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਮੁਹੱਇਆ ਕਰਵਾਏ ਜਾਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …