ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਕੋਰੋਨਾ ਕਾਰਨ ਵਿਦਿਅਕ ਅਦਾਰੇ ਵਧੇਰੇ ਪ੍ਰਭਾਵਿਤ ਹੋਏ ਹਨ । ਉਥੇ ਹੀ ਸਰਕਾਰ ਵੱਲੋਂ ਸਿੱਖਿਆ ਸੰਸਥਾਵਾਂ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਨਾਲ ਇਨ੍ਹਾਂ ਸਿੱਖਿਅਕ ਸੰਸਥਾਵਾਂ ਵਿੱਚ ਆਉਣ ਵਾਲੇ ਬੱਚਿਆਂ ਅਤੇ ਅਧਿਆਪਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਜਿੱਥੇ ਸਰਕਾਰ ਵੱਲੋਂ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਤਬਦੀਲ ਕੀਤਾ ਜਾ ਰਿਹਾ ਹੈ। ਉਥੇ ਹੀ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੜ੍ਹਾਈ ਵਿੱਚ ਕਈ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸਰਕਾਰ ਵੱਲੋਂ ਵਿੱਦਿਅਕ ਅਦਾਰਿਆਂ ਦੇ ਕੰਮਕਾਜ ਨੂੰ ਹੋਰ ਬਿਹਤਰੀਨ ਢੰਗ ਨਾਲ ਕਰਨ ਵਾਸਤੇ ਕਈ ਬਦਲਾਅ ਕੀਤੇ ਜਾ ਰਹੇ ਹਨ।
ਹੁਣ ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਨੇ ਲੈ ਲਿਆ ਇਹ ਵੱਡਾ ਫੈਸਲਾ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਜਿੱਥੇ ਸਕੂਲਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਨਵੇਂ ਨਿਯਮ ਲਾਗੂ ਕੀਤੇ ਜਾ ਰਹੇ ਹਨ। ਤੇ ਕੁਝ ਪਹਿਲਾਂ ਤੋਂ ਹੀ ਲਾਗੂ ਕੀਤੇ ਗਏ ਨਿਯਮਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ ਤਾਂ ਜੋ ਸਿੱਖਿਆ ਨੂੰ, ਅਤੇ ਦਫ਼ਤਰਾਂ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਸਿੱਖਿਆ ਵਿਭਾਗ ਦੇ ਦਫਤਰਾਂ ਵਿਚ ਇਨਕਮ ਟੈਕਸ ਰਿਟਰਨ ਭਰਨ ਵਾਸਤੇ ਟ੍ਰੇਨਿੰਗ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਇਹ ਟ੍ਰੇਨਿੰਗ 26 ਜੁਲਾਈ ਤੋਂ 28 ਜੁਲਾਈ 2021 ਤੱਕ ਆਨਲਾਈਨ ਦਿੱਤੀ ਜਾਵੇਗੀ। ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 26 ਜੁਲਾਈ ਨੂੰ ਜਲੰਧਰ, ਹੁਸ਼ਿਆਰਪੁਰ, ਤਰਨਤਾਰਨ, ਫਤਹਿਗੜ੍ਹ ਸਾਹਿਬ,ਅੰਮ੍ਰਿਤਸਰ, ਗੁਰਦਾਸਪੁਰ, ਅਤੇ 27 ਜੁਲਾਈ ਨੂੰ ਮੁਕਤਸਰ, ਐਸ. ਏ. ਐਸ.ਨਗਰ,ਫਾਜ਼ਿਲਕਾ, ਫਿਰੋਜ਼ਪੁਰ, ਪਠਾਨਕੋਟ, ਲੁਧਿਆਣਾ, ਫਰੀਦਕੋਟ, ਮੋਗਾ ਦੇ ਕਲਰਕਾਂ ਨੂੰ, ਸਿਖਲਾਈ ਦਿੱਤੀ ਜਾਵੇਗੀ। 28 ਜੁਲਾਈ ਨੂੰ ਰੂਪਨਗਰ, ਕਪੂਰਥਲਾ, ਪਟਿਆਲਾ, ਸ਼ਹੀਦ ਭਗਤ ਸਿੰਘ ਨਗਰ, ਬਠਿੰਡਾ, ਸੰਗਰੂਰ, ਬਰਨਾਲਾ, ਮਾਨਸਾ ਦੇ ਮੁੱਖ ਦਫ਼ਤਰ ਅਤੇ ਖੇਤਰੀ ਦਫ਼ਤਰਾਂ ਦੇ ਸਟਾਫ਼ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ।
ਇਹ ਟ੍ਰੇਨਿੰਗ ਸਵੇਰ 9.30 ਵਜੇ ਸ਼ੁਰੂ ਹੋਇਆ ਕਰੇਗੀ। ਜਿਸ ਬਾਰੇ ਸਾਰੇ ਸਾਰੀ ਜਾਣਕਾਰੀ ਦਿੱਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਦਫ਼ਤਰੀ ਕੰਮ-ਕਾਜ ਨੂੰ ਵਧੀਆ ਤਰੀਕੇ ਨਾਲ ਚਲਾਉਣ ਲਈ ਆਪਣੇ ਕਲਰਕਾਂ ਨੂੰ ਇਨਕਮ ਟੈਕਸ ਰਿਟਰਨ ਭਰਨ ਦੀ ਟ੍ਰੇਨਿੰਗ ਦੇਣ ਦਾ ਫ਼ੈਸਲਾ ਕੀਤਾ ਹੈ। ਇਨਕਮ ਟੈਕਸ ਰਿਟਰਨ ਫਾਈਲ ਕਰਨ ਲਈ ਖੇਤਰੀ ਦਫ਼ਤਰਾਂ, ਸਕੂਲਾਂ, ਸੰਸਥਾਵਾਂ ਦੇ ਕੁੱਲ 2698 ਕਲਰਕਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …