ਆਈ ਤਾਜ਼ਾ ਵੱਡੀ ਖਬਰ
ਨਵੀਂ ਬਣੀ ਹੋਈ ਪੰਜਾਬ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕੰਮਾਂ ਨੂੰ ਲੈ ਕੇ ਬਹੁਤ ਸੁਰਖੀਆਂ ਬਟੋਰ ਰਹੀ ਹੈ। ਅਜਿਹੇ ਸਮੇਂ ਦੇ ਵਿੱਚ ਬਹੁਤ ਸਾਰੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਜੁੜ ਕੇ ਸੂਬੇ ਅੰਦਰੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਲਈ ਤਿਆਰ ਬਰ ਤਿਆਰ ਦਿਖਾਈ ਦੇ ਰਹੇ ਹਨ। ਆਮ ਲੋਕ ਹੀ ਨਹੀਂ ਸਗੋਂ ਕਈ ਸਾਬਕਾ ਮੰਤਰੀ ਅਤੇ ਵਿਧਾਇਕ ਵੀ ਭਗਵੰਤ ਮਾਨ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੇ ਵਿਚ ਸਾਥ ਦੇ ਕੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਚਾਹੁੰਦੇ ਹਨ। ਅਜਿਹੇ ਸਮੇਂ ਦੇ ਵਿੱਚ ਹੀ ਹੁਣ ਇਕ ਵੱਡਾ ਧਮਾਕਾ ਹੋ ਸਕਦਾ ਹੈ ਕਿਉਂਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੌਜੂਦਾ ਸਮੇਂ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਇਕ ਮੁਲਾਕਾਤ ਕਰਨ ਜਾ ਰਹੇ ਹਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਕੈਪਟਨ ਉਨ੍ਹਾਂ ਸਾਰੇ ਲੋਕਾਂ ਦੀ ਸੂਚੀ ਭਗਵੰਤ ਮਾਨ ਨੂੰ ਦੇ ਸਕਦੇ ਹਨ ਜਿਨ੍ਹਾਂ ਦੇ ਨਾਮ ਕੈਪਟਨ ਵੱਲੋਂ ਭ੍ਰਿਸ਼ਟਾਚਾਰੀ ਦੀ ਲਿਸਟ ਵਿਚ ਦਰਜ ਕੀਤੇ ਗਏ ਹਨ। ਇਹ ਵੀ ਪਤਾ ਲੱਗਾ ਹੈ ਕਿ ਇਸ ਸੂਚੀ ਦੇ ਵਿੱਚ ਖਾਸ ਤੌਰ ‘ਤੇ ਉਹਨਾਂ ਲੋਕਾਂ ਦੇ ਨਾਮ ਸ਼ਾਮਲ ਹੋ ਸਕਦੇ ਹਨ ਜਿਨ੍ਹਾਂ ਦਾ ਸਬੰਧ ਨਾਜਾਇਜ਼ ਮਾਈਨਿੰਗ ਦੇ ਨਾਲ ਜੁੜਿਆ ਹੋਇਆ ਹੈ।
ਕੈਪਟਨ ਦੀ ਮੁੱਖ ਮੰਤਰੀ ਮਾਨ ਦੇ ਨਾਲ ਹੋਣ ਜਾ ਰਹੀ ਇਸ ਮੀਟਿੰਗ ਨੂੰ ਲੈ ਕੇ ਕਾਂਗਰਸੀ ਖੇਮੇ ਵਿਚ ਭੂਚਾਲ ਆ ਗਿਆ ਹੈ ਕਿਉਂਕਿ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਭ੍ਰਿਸ਼ਟਾਚਾਰ ਦੇ ਨਾਲ ਜੁੜੇ ਹੋਏ ਕਿਸੇ ਵੀ ਇਨਸਾਨ ਨੂੰ ਉਸ ਦੇ ਰੁਤਬੇ ਜਾਂ ਫਿਰ ਤਰਸ ਦੇ ਆਧਾਰ ‘ਤੇ ਨਹੀਂ ਛੱਡਣਗੇ।
ਅਤੇ ਜੇਕਰ ਕੈਪਟਨ ਦੀ ਸੂਚੀ ਭਗਵੰਤ ਮਾਨ ਤੱਕ ਪੁੱਜ ਜਾਂਦੀ ਹੈ ਅਤੇ ਭਗਵੰਤ ਮਾਨ ਉਨ੍ਹਾਂ ਸਾਰੇ ਲੋਕਾਂ ਉਪਰ ਸਖਤ ਐਕਸ਼ਨ ਲੈ ਲੈਂਦਾ ਹੈ ਤਾਂ ਇਸ ਦਾ ਸਿੱਧਾ ਸਾਧਾ ਅਸਰ ਕਈ ਕਾਂਗਰਸੀ ਆਗੂਆਂ ਅਤੇ ਵਿਧਾਇਕਾਂ ਉਪਰ ਪਵੇਗਾ। ਕੈਪਟਨ ਪਹਿਲਾਂ ਹੀ ਆਖ ਚੁੱਕਾ ਹੈ ਕਿ ਜੇਕਰ ਭਗਵੰਤ ਮਾਨ ਭ੍ਰਿਸ਼ਟ ਨੇਤਾਵਾਂ ਦੀ ਸੂਚੀ ਉਨ੍ਹਾਂ ਕੋਲੋਂ ਮੰਗਦੇ ਹਨ ਤਾਂ ਉਹ ਬਿਨਾਂ ਹਿਚਕਿਚਾਹਟ ਦੇ ਉਹ ਸੂਚੀ ਮੁੱਖ ਮੰਤਰੀ ਦੇ ਸਪੁਰਦ ਕਰ ਦੇਣਗੇ ਪਰ ਇਹ ਤਾਂ ਸਮਾਂ ਹੀ ਦੱਸੇਗਾ ਕਿ ਮੁੱਖ ਮੰਤਰੀ ਉਸ ਸੂਚੀ ਦਾ ਕੀ ਕਰਨਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …