ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਇੱਕ ਤੋਂ ਬਾਅਦ ਇੱਕ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਨ੍ਹਾਂ ਦਾ ਅਸਰ ਪੰਜਾਬ ਦੇ ਹਾਲਾਤਾਂ ਉਪਰ ਵੀ ਪੈ ਰਿਹਾ ਹੈ ਅਤੇ ਲੋਕਾਂ ਵਿੱਚ ਵੀ ਇਨ੍ਹਾਂ ਘਟਨਾਵਾਂ ਨੂੰ ਲੈ ਕੇ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਾਸਤੇ ਪੁਲਸ ਪ੍ਰਸ਼ਾਸਨ ਨੂੰ ਦੋਸ਼ੀਆਂ ਉਪਰ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਜਿਸ ਨਾਲ ਗੈਰ ਸਮਾਜਿਕ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਉਪਰ ਸ਼ਿਕੰਜਾ ਕੱਸਿਆ ਜਾ ਸਕੇ। ਬੀਤੇ ਦਿਨੀਂ ਪਟਿਆਲਾ ਦੇ ਵਿੱਚ ਵਾਪਰੀ ਹਿੰਸਕ ਝੜਪ ਦੇ ਚਲਦਿਆਂ ਹੋਇਆਂ ਪਟਿਆਲਾ ਵਿੱਚ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ ਜਿਥੇ ਪੁਲਸ ਪ੍ਰਸ਼ਾਸਨ ਕਾਫੀ ਚੌਕੰਨਾ ਹੋਕੇ ਰਹਿ ਰਿਹਾ ਹੈ।
ਜਿੱਥੇ ਪੰਜਾਬ ਸਰਕਾਰ ਵੱਲੋਂ ਵੀ ਜਾਂਚ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਪਤਨੀ ਅਤੇ ਸੰਸਦ ਮੈਂਬਰ ਪਰਨੀਤ ਕੌਰ ਵੱਲੋਂ ਇਹ ਵੱਡੀ ਖਬਰ ਸਾਹਮਣੇ ਹੈ ਤੇ ਉਹ ਇਸ ਕਾਰਨ ਭਾਵੁਕ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਮਹਾਰਾਣੀ ਪਰਨੀਤ ਕੌਰ ਪਟਿਆਲਾ ਵਿਚ ਬੀਤੇ ਕੱਲ ਹੋਈ ਘਟਨਾ ਨੂੰ ਲੈ ਕੇ ਭਾਵੁਕ ਹੋ ਗਏ ਹਨ ਜਿਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੁਝ ਲੋਕਾਂ ਵੱਲੋਂ ਕੀਤੀ ਜਾ ਰਹੀ ਹੈ।
ਉਨ੍ਹਾਂ ਵੱਲੋਂ ਇਸ ਸਥਿਤੀ ਵਾਸਤੇ ਕੁਝ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ ਅਤੇ ਅਜਿਹੇ ਲੋਕਾਂ ਖਿਲਾਫ ਸਖਤੀ ਵਰਤਣ ਵਾਸਤੇ ਵੀ ਆਖਿਆ ਗਿਆ ਹੈ ਉਨ੍ਹਾਂ ਕਿਹਾ ਕਿ ਉਹ ਪਿਛਲੇ 50 ਸਾਲਾਂ ਤੋਂ ਵਧੇਰੇ ਸਮੇਂ ਤੋਂ ਪਟਿਆਲਾ ਦੇ ਵਿੱਚ ਰਹਿ ਰਹੇ ਹਨ। ਜਿੱਥੇ ਪਟਿਆਲਾ ਵਿੱਚ ਸੈਂਕੜੇ ਲੋਕ ਕਈ ਸਾਲਾਂ ਤੋਂ ਆਪਸੀ ਪਿਆਰ ਅਤੇ ਸਦਭਾਵਨਾ ਨਾਲ ਰਹਿ ਰਹੇ ਹਨ।
ਓਥੇ ਹੀ ਬੀਤੇ ਕੱਲ੍ਹ ਵਾਪਰੀ ਘਟਨਾ ਅਤੇ ਦੋ ਧੜਿਆਂ ਦੇ ਵਿਚਕਾਰ ਤਕਰਾਰ ਨੂੰ ਲੈ ਕੇ ਜੋ ਸਥਿਤੀ ਪੈਦਾ ਹੋ ਗਈ ਹੈ , ਉਸਦੇ ਜ਼ਰੀਏ ਕੁਝ ਗ਼ੈਰ-ਸਮਾਜਿਕ ਲੋਕ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਅਤੇ ਸਥਾਨਕ ਪ੍ਰਸ਼ਾਸਨ ਉਪਰ ਗੱਲ ਕਰਦੇ ਹੋਏ ਆਖਿਆ ਹੈ ਕਿ ਦੋਹਾਂ ਟਕਰਾਅ ਵਾਲੇ ਸਨ ਇਕ ਦੂਜੇ ਦੇ ਸਾਹਮਣੇ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਸੀ ਜੋ ਕਿ ਸਾਰੇ ਹਥਿਆਰਾਂ ਨਾਲ ਲੈਸ ਸਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …