ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਲਈ ਜਿੱਥੇ ਸਾਰੀਆਂ ਹੀ ਪਾਰਟੀਆਂ ਵੱਲੋਂ ਅੱਡੀ-ਚੋਟੀ ਦਾ ਜ਼ੋਰ ਲਗਾਇਆ ਗਿਆ ਸੀ ਉਥੇ ਹੀ ਵੱਖ-ਵੱਖ ਪਾਰਟੀਆਂ ਵਿਚ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਗਈਆਂ ਸਨ। ਪੰਜਾਬ ਅੰਦਰ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿਚ ਜਿਥੇ ਆਮ ਆਦਮੀ ਪਾਰਟੀ ਬਹੁਮਤ ਹਾਸਲ ਕਰਨ ਵਿਚ ਕਾਮਯਾਬ ਰਹੀ ਹੈ ਉਥੇ ਹੀ ਰਵਾਇਤੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਚੋਣਾਂ ਤੋਂ ਬਾਅਦ ਵਿੱਚ ਇੱਥੇ ਬਹੁਤ ਸਾਰੀਆਂ ਪਾਰਟੀਆਂ ਅਤੇ ਕਈ ਵਿਧਾਇਕਾਂ ਤੇ ਪਾਰਟੀ ਵਰਕਰਾਂ ਵੱਲੋਂ ਵੀ ਆਪਣੀ ਪਾਰਟੀ ਨੂੰ ਛੱਡ ਕੇ ਦੂਜਿਆਂ ਵਿੱਚ ਜਾਣ ਦਾ ਸਿਲਸਿਲਾ ਅਜੇ ਤੱਕ ਵੀ ਵੇਖਿਆ ਜਾ ਰਿਹਾ ਹੈ ਉਥੇ ਹੀ ਵੱਖ ਵੱਖ ਪਾਰਟੀਆਂ ਦੇ ਨਾਲ ਜੁੜੀਆਂ ਹੋਈਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕਾਂਗਰਸ ਤੋਂ ਵੱਖ ਹੋ ਕੇ ਆਪਣੀ ਵੱਖਰੀ ਪਾਰਟੀ ਦਾ ਗਠਨ ਕੀਤਾ ਗਿਆ ਸੀ ਅਤੇ ਭਾਜਪਾ ਨਾਲ ਮਿਲ ਕੇ ਚੋਣਾਂ ਲੜੀਆਂ ਸਨ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ ਲਗਾ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਹੁਣ ਪੰਜਾਬ ਦੇ ਚਾਰ ਜਿਲਿਆ ਵਿੱਚ ਨਗਰ ਨਿਗਮ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਜਿਨ੍ਹਾਂ ਵਿਚੋਂ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ ਸ਼ਾਮਲ ਹਨ।
ਉਥੇ ਹੀ ਹੁਣ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਾਰਟੀ ਨੂੰ ਇੱਕ ਵੱਡਾ ਝਟਕਾ ਦਿੱਤਾ ਗਿਆ ਹੈ। ਜਿੱਥੇ ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਪਾਰਟੀ ਪੀ ਪੀ ਐਸ ਸੀ ਦੇ ਨਾਲ ਮਿਲ ਕੇ ਨਗਰ ਨਿਗਮ ਦੀਆਂ ਹੋਣ ਵਾਲੀਆਂ ਇਨ੍ਹਾਂ ਚਾਰ ਜ਼ਿਲ੍ਹਿਆਂ ਵਿਚ ਹਿੱਸਾ ਲਵੇਗੀ ਅਤੇ 2024 ਦੀਆਂ ਆਮ ਚੋਣਾਂ ਪੰਜਾਬ ਵਿੱਚ ਸਥਿਰ ਅਤੇ ਮਜ਼ਬੂਤ ਸਰਕਾਰ ਦੀ ਹੋਂਦ ਨੂੰ ਕਾਇਮ ਰੱਖਣ ਲਈ ਉਨ੍ਹਾਂ ਵੱਲੋਂ ਆਪਣੀ ਹੀ ਪਾਰਟੀ ਵੱਲੋਂ ਆਪਣੇ ਦਮ ਤੇ ਚੋਣਾਂ ਲੜੀਆਂ ਜਾਣਗੀਆਂ ਅਤੇ ਕਿਸੇ ਨਾਲ ਕੋਈ ਵੀ ਗਠਜੋੜ ਨਹੀਂ ਕੀਤਾ ਜਾਵੇਗਾ।
ਜਿੱਥੇ ਉਨ੍ਹਾਂ ਨੇ ਕਿਹਾ ਹੈ ਕਿ ਉਹਨਾਂ ਦੀ ਪਾਰਟੀ ਵੱਲੋਂ ਹੁਣ ਜਨਤਾ ਦੇ ਵਿਚਕਾਰ ਆ ਕੇ ਸੰਗਰੂਰ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਜਿੱਥੇ ਕੁਝ ਦਿਨ ਪਹਿਲਾਂ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਪੰਜਾਬ ਲੋਕ ਕਾਂਗਰਸ ਪਾਰਟੀ ਬਾਰੇ ਬਿਆਨ ਦਿੱਤਾ ਗਿਆ ਸੀ ਕਿ ਉਹਨਾਂ ਦੀ ਪਾਰਟੀ ਭਾਜਪਾ ਅਤੇ ਪੀ ਐਲ ਸੀ ਨਾਲ ਮਿਲ ਕੇ ਚੋਣਾਂ ਲੜੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …