ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਜਿਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਦੇਸ਼ ਦੇ ਹਾਲਾਤ ਨੂੰ ਵਿਗਾੜਨ ਦੀ ਕੋਸ਼ਿਸ਼ ਕਰਦਿਆਂ ਹੋਇਆਂ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿੱਥੇ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ ਉਪਰ ਵੀ ਅਜਿਹੀਆਂ ਘਟਨਾਵਾਂ ਦਾ ਅਸਰ ਵੀ ਦੇਖਿਆ ਜਾਂਦਾ ਹੈ। ਪੰਜਾਬ ਵਿੱਚ ਜਿੱਥੇ ਸਾਰੇ ਜਾਤ-ਪਾਤ ਧਰਮਾਂ ਦੇ ਲੋਕ ਆਪਸੀ ਪਿਆਰ ਅਤੇ ਮਿਲਵਰਤਨ ਨਾਲ ਰਹਿੰਦੇ ਹਨ। ਉਥੇ ਹੀ ਕੁਝ ਫਿਰਕਾਪ੍ਰਸਤ ਲੋਕਾਂ ਵੱਲੋਂ ਇਸ ਪਿਆਰ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਹੈ। ਜਿਸ ਦੇ ਚਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਧਰਮ ਦੇ ਨਾਂ ਤੇ ਵੰਡੀਆ ਪਾਉਣ ਦਾ ਕੰਮ ਕੀਤਾ ਜਾਂਦਾ ਹੈ।
ਪੰਜਾਬ ਵਿਚ ਜਿਥੇ ਬੀਤੇ ਮਹੀਨਿਆ ਦੇ ਵਿਚ ਵਿਧਾਨ ਸਭਾ ਚੋਣਾਂ ਹੋ ਚੁੱਕੀਆਂ ਹਨ ਅਤੇ ਹੁਣ ਹੋਰ ਸੂਬਿਆਂ ਦੇ ਵਿੱਚ ਵੀ ਚੋਣਾਂ ਹੋਣ ਜਾ ਰਹੀਆਂ ਹਨ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਵੱਡੀ ਖਬਰ ਦੇ ਕਾਰਣ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਦੇਸ਼ ਧਰਮਸ਼ਾਲਾ ਵਿੱਚ ਵਿਧਾਨ ਸਭਾ ਦੀਆਂ ਦੀਵਾਰਾਂ ਤੇ ਖਾਲਿਸਤਾਨੀ ਲਿਖਿਆ ਹੋਇਆ ਸੀ ਅਤੇ ਉਥੇ ਹੀ ਵਿਧਾਨ ਸਭਾ ਦੇ ਗੇਟ ਤੇ ਖਾਲਿਸਤਾਨੀ ਝੰਡਾ ਵੀ ਲਗਾਇਆ ਗਿਆ ਹੈ।
ਇਸ ਘਟਨਾ ਨੂੰ ਲੈ ਕੇ ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ ਅਤੇ ਸ਼ਰਾਰਤੀ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਵੀ ਕੀਤੀ। ਕਿਉਂਕਿ ਜਿੱਥੇ ਹੁਣ ਹਿਮਾਚਲ ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਉੱਥੇ ਹੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਇਹ ਵੀ ਆਖਿਆ ਜਾ ਰਿਹਾ ਹੈ ਕਿ ਇਹ ਹਰਕਤ ਕੁਝ ਪੰਜਾਬ ਦੇ ਆਉਣ ਵਾਲੇ ਟੂਰਿਸਟ ਵੱਲੋਂ ਵੀ ਕੀਤੀ ਜਾ ਸਕਦੀ ਹੈ।
ਇਸ ਗੱਲ ਬਾਰੇ ਅਜੇ ਕੋਈ ਵੀ ਸਪੱਸ਼ਟੀਕਰਣ ਨਹੀਂ ਮਿਲਿਆ ਹੈ ਕਿ ਇਹ ਝੰਡੇ ਵਿਧਾਨ ਸਭਾ ਦੇ ਗੇਟ ਉੱਪਰ ਕਿਸ ਵੱਲੋਂ ਲਗਾਏ ਗਏ ਸਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੀ ਅਪੀਲ ਕੀਤੀ ਗਈ ਹੈ। ਇਸ ਘਟਨਾ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਜਿੱਥੇ ਇਨ੍ਹਾਂ ਝੰਡੀਆਂ ਨੂੰ ਹਟਾ ਦਿੱਤਾ ਗਿਆ ਹੈ।। ਉੱਥੇ ਹੀ ਵਿਧਾਨ ਸਭਾ ਦੇ ਮੇਨ ਗੇਟ ਉਪਰ ਵੀ ਐਤਵਾਰ ਨੂੰ ਸਥਾਨਕ ਲੋਕਾਂ ਵੱਲੋਂ ਕਾਲੇ ਝੰਡੇ ਲੱਗਣ ਦੀ ਸੂਚਨਾ ਦਿੱਤੀ ਗਈ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …