ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਇਸ ਸਮੇਂ ਸਿਆਸਤ ਪੂਰੀ ਤਰਾ ਗਰਮਾਈ ਹੋਈ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਨੂੰ ਮਜਬੂਤ ਕੀਤਾ ਜਾ ਰਿਹਾ ਹੈ ਅਤੇ ਅਗਲੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਨੂੰ ਲੈ ਕੇ ਕਈ ਤਰਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ ਤਾਂ ਜੋ ਵੋਟਰਾਂ ਨੂੰ ਭਰਮਾਇਆ ਜਾ ਸਕੇ। ਜਿੱਥੇ ਸੂਬਾ ਸਰਕਾਰ ਵੱਲੋਂ ਆਏ ਦਿਨ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਭਾਜਪਾ ਨਾਲ ਗਠਜੋੜ ਟੁੱਟ ਜਾਣ ਤੋਂ ਬਾਅਦ ਹੁਣ ਬਸਪਾ ਨਾਲ ਗਠਜੋੜ ਕੀਤਾ ਗਿਆ ਹੈ।
ਜਿਸ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਉਥੇ ਹੀ ਆਮ ਆਦਮੀ ਪਾਰਟੀ ਵਿੱਚ ਵੀ ਮੁੱਖ ਮੰਤਰੀ ਦੇ ਦਾਅਵੇਦਾਰ ਲਈ ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵੀ ਜਿੱਥੇ ਆਪਣੀ ਪਾਰਟੀ ਨੂੰ ਮਜ਼ਬੂਤ ਕਰਵਾਉਣ ਲਈ ਉਨ੍ਹਾਂ ਦੇ ਪੁੱਤਰ ਵੱਲੋਂ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਕੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ ਉਥੇ ਹੀ ਹੁਣ ਤੀਜੇ ਮੋਰਚੇ ਦੇ ਗਠਨ ਦੀ ਕਵਾਇਤ ਦੇ ਵਿਚਕਾਰ 25 ਸਤੰਬਰ ਨੂੰ ਹਰਿਆਣਾ ਦੇ ਜੀਂਦ ਵਿੱਚ ਇਕ ਮੰਚ ਤੇ ਮੀਟਿੰਗ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜਿੱਥੇ ਹਰਿਆਣਾ ਵਿਚ ਇੰਡੀਅਨ ਨੈਸ਼ਨਲ ਲੋਕ ਦਲ ਦੇ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਆਪਣੀ ਰਿਹਾਈ ਹੋਣ ਤੋਂ ਬਾਅਦ ਫਿਰ ਤੋਂ ਸਰਗਰਮ ਹੋਏ ਨਜ਼ਰ ਆ ਰਹੇ ਹਨ। ਜਿੱਥੇ ਉਨ੍ਹਾਂ ਵੱਲੋਂ ਵੱਖ-ਵੱਖ ਮੰਤਰੀਆਂ ਨੂੰ ਕੀਤੀ ਜਾਣ ਵਾਲੀ ਇਸ ਵਿਸ਼ਾਲ ਰਾਜਨੀਤਿਕ ਰੈਲੀ ਵਿੱਚ ਸੱਦਾ ਦਿੱਤਾ ਗਿਆ ਹੈ।
ਉੱਥੇ ਹੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਮੁੜ ਤੋਂ ਇਕ ਮੰਚ ਤੇ ਇਕੱਠੀਆਂ ਹੋ ਜਾਣਗੀਆਂ ਜਿਨ੍ਹਾਂ ਵਿੱਚ ਨੈਸ਼ਨਲ ਕਾਨਫਰੰਸ ਦੇ ਨੇਤਾ ਫਾਰੂਕ ਅਬਦੁੱਲਾ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੋਂ ਇਲਾਵਾ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ, ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਪ੍ਰਧਾਨ ਮੰਤਰੀ ਐਚ ਡੀ ਦੇਵਗੌੜਾ, ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ,ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਆਦਿ ਸਭ ਨੂੰ ਸੱਦਾ ਦਿੱਤਾ ਗਿਆ ਹੈ। ਜੋ 25 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਹਿੱਸਾ ਲੈਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …