ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਵਾਪਰੀਆਂ ਘਟਨਾਵਾਂ ਨੂੰ ਠੱਲ ਪਾਉਣ ਵਾਸਤੇ ਸਖਤ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਵਿਚ ਪਿਛਲੇ ਕੁੱਝ ਸਾਲਾਂ ਤੋਂ ਜਥੇ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਹੀ ਬਹੁਤ ਸਾਰੇ ਵੱਖ ਵੱਖ ਖੇਤਰਾਂ ਦੀਆਂ ਹਸਤੀਆਂ ਦੇ ਇਸ ਦੀ ਚਪੇਟ ਵਿੱਚ ਆਉਣ ਕਾਰਨ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਗੈਂਗਸਟਰਾਂ ਵੱਲੋਂ ਜਿਥੇ ਸ਼ਰੇਆਮ ਦਿਨ-ਦਿਹਾੜੇ ਹੀ ਕਈ ਜਗ੍ਹਾ ਤੇ ਗੋਲੀਆਂ ਚਲਾਉਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿੱਥੇ ਕਈ ਹਸਤੀਆਂ ਇਨ੍ਹਾਂ ਦਾ ਸ਼ਿਕਾਰ ਹੋਈਆਂ ਹਨ। ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਗੈਂਗਸਟਰ ਵਿਰੋਧੀ ਟਾਸਕ ਫੋਰਸ ਦਾ ਗਠਨ ਕੀਤਾ ਜਾ ਰਿਹਾ ਹੈ।
ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਚਿੰਤਾ ਪ੍ਰਗਟਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਥੇ ਹੀ ਪਟਿਆਲਾ ਦੇ ਵਿੱਚ ਵੀ ਕਤਲ ਦੀਆਂ ਦੋ ਵਾਰਦਾਤਾਂ ਸਾਹਮਣੇ ਆਈਆਂ ਹਨ। ਇਨ੍ਹਾਂ ਮਾਮਲਿਆਂ ਨੂੰ ਦੇਖ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਾਹਰਾਣੀ ਪ੍ਰਨੀਤ ਕੌਰ ਵੱਲੋ ਇਹ ਹਿੰਸਾ ਦੀਆਂ ਘਟਨਾਵਾਂ ਤੇ ਚਿੰਤਾ ਪ੍ਰਗਟਾਈ ਗਈ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ ਜੋ ਕਿ ਬਹੁਤ ਚਿੰਤਾਜਨਕ ਗੱਲ ਹੈ ਇਸ ਲਈ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਜਿੱਥੇ ਕਤਲ ਦੀਆਂ 2 ਘਟਨਾਵਾਂ ਵਾਪਰੀਆਂ ਹਨ ਉਥੇ ਹੀ ਪੰਜਾਬ ਯੂਨੀਵਰਸਿਟੀ ਦੇ ਕੋਲ ਦੇਰ ਰਾਤ ਦੌਣ ਕਲਾਂ ਕਬੱਡੀ ਕਲੱਬ ਦੇ ਪ੍ਰਧਾਨ ਧਰਮਿੰਦਰ ਦਾ ਉਸ ਸਮੇਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਸਮੇਂ ਉਹ ਦੋ ਧਿਰਾਂ ਵਿਚਕਾਰ ਹੋਏ ਝਗੜੇ ਦਾ ਸਮਝੌਤਾ ਕਰਵਾਉਣ ਲਈ ਆਇਆ ਹੋਇਆ ਸੀ।
ਇਸ ਤਰਾਂ ਇਹ ਜ਼ਮੀਨ ਜਾਇਦਾਦ ਦੇ ਝਗੜੇ ਨੂੰ ਲੈ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ। ਇਨ੍ਹਾਂ ਘਟਨਾਵਾਂ ਨੂੰ ਲੈ ਕੇ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਵੀ ਟਵੀਟ ਕੀਤਾ ਗਿਆ ਸੀ ਕਿ ਇਨ੍ਹਾਂ ਕਤਲ ਦੀਆਂ ਘਟਨਾਵਾਂ ਦੀ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਪਿਛਲੇ 24 ਘੰਟਿਆਂ ਦੌਰਾਨ ਇਹ ਦੋ ਘਟਨਾਵਾਂ ਵਾਪਰੀਆਂ ਹਨ। ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕੀਤੀ ਗਈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …