ਆਈ ਤਾਜ਼ਾ ਵੱਡੀ ਖਬਰ
ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਂਦੇ ਹੀ ਜਿੱਥੇ ਭਰਿਸ਼ਟਾਚਾਰ ਨੂੰ ਠੱਲ ਪਾਉਣ ਵਾਸਤੇ ਸਰਕਾਰ ਵੱਲੋਂ ਬਹੁਤ ਸ਼ਲਾਘਾਯੋਗ ਕਦਮ ਚੁੱਕੇ ਗਏ ਹਨ ਉਥੇ ਹੀ ਆਏ ਦਿਨ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਮਾਨ ਸਰਕਾਰ ਦੀ ਰਾਡਾਰ ਤੇ- ਇਸ ਘਪਲੇ ਚ ਨਾਮ ਜੁੜ ਰਿਹਾ , ਜਿਸ ਬਾਰੇ ਤਾਜ਼ਾ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਹੁਤ ਸਾਰੇ ਵਿਧਾਇਕਾਂ ਤੇ ਮੰਤਰੀਆਂ ਦੇ ਉੱਪਰ ਸ਼ਿਕੰਜ਼ਾ ਕੱਸਿਆ ਗਿਆ ਹੈ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਨਾਮ ਤੇ ਵੱਖ ਵੱਖ ਦੋਸ਼ਾਂ ਦੇ ਤਹਿਤ ਕਈ ਮੰਤਰੀ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ ਵਿੱਚ ਬੰਦ ਹਨ ਉਥੇ ਹੀ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਆ ਗਏ ਹਨ।
ਜਿੱਥੇ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਕ ਵੱਡੇ ਘਪਲੇ ਵਿਚ ਨਾਮ ਜੁੜ ਰਿਹਾ ਹੈ ਉਥੇ ਹੀ ਉਹ ਵੀ ਰਾਡਾਰ ਤੇ ਆ ਗਏ ਹਨ। ਦੱਸ ਦੇਈਏ ਕਿ ਇਸ ਸਮੇਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਮਾਮਲੇ ਦੀ ਜਾਂਚ ਕਰਵਾਏ ਜਾਣ ਦੀ ਗੱਲ ਆਖੀ ਗਈ ਹੈ। ਕਿਉਂਕਿ ਹੁਣ ਪੰਜਾਬ ਦੇ ਖੇਤੀਬਾੜੀ ਵਿਭਾਗ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਦਿੱਤੀਆਂ ਮਸ਼ੀਨਾਂ ਦੀ ਵੰਡ ‘ਚ 150 ਕਰੋੜ ਰੁਪਏ ਦਾ ਘਪਲਾ ਹੋਣ ਦੀ ਸੰਭਾਵਨਾ ਜਤਾਈ ਗਈ ਹੈ।
ਇਸ ਮਾਮਲੇ ਸਬੰਧੀ ਜਿੱਥੇ ਕੈਪਟਨ ਅਮਰਿੰਦਰ ਸਿੰਘ ਤੋਂ ਵਿਜੀਲੈਂਸ ਵੱਲੋਂ ਪੁੱਛਗਿਛ ਵੀ ਕੀਤੀ ਜਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਮਸ਼ੀਨਾਂ ਦੀ ਵੰਡ ਦਾ ਘਪਲਾ ਉਸ ਸਮੇਂ ਹੋਇਆ ਸੀ ਜਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਨ। ਉਨ੍ਹਾਂ ਦੇ ਕਾਰਜਕਾਲ ਦੇ ਦੌਰਾਨ ਹੀ ਮਸ਼ੀਨਾਂ ਖ਼ਰੀਦੀਆਂ ਗਈਆਂ ਸਨ ਅਤੇ ਵੰਡ ਕੀਤੀ ਗਈ ਸੀ।
ਦੱਸ ਦੇਈਏ ਕਿ ਖੇਤੀਬਾੜੀ ਮੰਤਰੀ ਵੱਲੋਂ ਮੰਤਰੀ ਦੱਸਿਆ ਗਿਆ ਹੈ ਕਿ 16 ਅਗਸਤ, 2022 ਤੱਕ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਗਈਆਂ 83986 ਮਸ਼ੀਨਾਂ ਵਿੱਚੋਂ 79295 ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾ ਚੁੱਕੀ ਹੈ, ਜੋ ਕਿ ਕੁੱਲ ਦਾ 94.4 ਫੀਸਦੀ ਹੈ। ਪੰਜਾਬ ਸਰਕਾਰ ਵੱਲੋਂ ਕਈ ਮਾਮਲਿਆਂ ਨੂੰ ਲੈ ਕੇ ਲਗਾਤਾਰ ਅਜਿਹੇ ਲੋਕਾਂ ਦੇ ਖ਼ਿਲਾਫ਼ ਸ਼ਿਕੰਜਾ ਕੱਸਿਆ ਗਿਆ ਹੈ ਜਿਨ੍ਹਾਂ ਦੇ ਕਾਰਜਕਾਲ ਦੌਰਾਨ ਅਜਿਹੇ ਘਪਲੇ ਹੋਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …