Breaking News

ਪੰਜਾਬ ਦੇ ਸਿਖਿਆ ਮੰਤਰੀ ਵਲੋਂ ਸਕੂਲਾਂ ਨੂੰ ਬੰਦ ਕਰਨ ਦੇ ਸਬੰਧ ਚ ਹੁਣ ਆਇਆ ਇਹ ਵੱਡਾ ਬਿਆਨ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਕਰੋਨਾ ਸਥਿਤੀ ਨੂੰ ਕਾਬੂ ਹੇਠ ਦੇਖਦੇ ਹੋਏ 2 ਅਗਸਤ ਤੋਂ ਵਿਦਿਅਕ ਅਦਾਰਿਆਂ ਨੂੰ ਖੋਲ੍ਹੇ ਜਾਣ ਦੇ ਆਦੇਸ਼ ਦੇ ਦਿੱਤੇ ਗਏ ਸਨ। ਜਿੱਥੇ ਸਾਰੀਆਂ ਕਲਾਸਾਂ ਦੇ ਬੱਚੇ ਸਕੂਲ ਆ ਰਹੇ ਸਨ। ਉੱਥੇ ਹੀ ਸਾਰੇ ਸਕੂਲਾਂ ਵਿਚ ਅਧਿਆਪਕਾਂ ਨੂੰ ਕੋਰੋਨਾ ਟੀਕਾਕਰਨ ਕਰਵਾਏ ਜਾਣ ਦੇ ਆਦੇਸ਼ ਵੀ ਦਿੱਤੇ ਗਏ ਸਨ ਤਾਂ ਜੋ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਰੋਕਿਆ ਜਾ ਸਕੇ। ਉਥੇ ਹੀ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਕਰੋਨਾ ਕੇਸਾਂ ਉਪਰ ਨਜ਼ਰ ਰੱਖਣ ਲਈ ਸਾਰੇ ਸਕੂਲਾਂ ਵਿੱਚ ਅਧਿਆਪਕਾਂ ਦੀ ਸੂਚੀ ਬਣਾਉਣ ਵਾਸਤੇ ਵੀ ਆਦੇਸ਼ ਲਾਗੂ ਕੀਤੇ ਗਏ ਸਨ। ਜਿਸ ਵਿੱਚ ਆਖਿਆ ਗਿਆ ਸੀ ਕਿ ਸਾਰੇ ਟੀਚਰਾਂ ਦਾ ਟੀਕਾਕਰਨ ਹੋਣਾ ਲਾ-ਜ਼-ਮੀ ਕੀਤਾ ਗਿਆ ਹੈ।

ਉੱਥੇ ਹੀ ਬਹੁਤ ਸਾਰੇ ਸਕੂਲਾਂ ਵਿਚ ਕੋਰੋਨਾ ਦੇ ਕੇਸ ਮੁੜ ਤੋਂ ਸਾਹਮਣੇ ਆ ਰਹੇ ਹਨ। ਹੁਣ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਨੂੰ ਬੰਦ ਕਰਨ ਜਾਂ ਨਾ ਕਰਨ ਦੇ ਸਬੰਧ ਵਿੱਚ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਦੇ ਬਹੁਤ ਸਾਰੇ ਸਕੂਲਾਂ ਵਿੱਚ ਕਰੋਨਾ ਦੇ ਕਈ ਕੇਸ ਸਾਹਮਣੇ ਆਉਣ ਤੋਂ ਬਾਅਦ ਜਿਥੇ ਮਾਪਿਆਂ ਵਿਚ ਫਿਰ ਤੋਂ ਬੱਚਿਆਂ ਨੂੰ ਲੈ ਕੇ ਚਿੰਤਾ ਵੇਖੀ ਜਾ ਰਹੀ ਹੈ। ਉੱਥੇ ਹੀ ਸਕੂਲਾਂ ਨੂੰ ਖੁੱਲੇ ਰੱਖਣ ਜਾਂ ਬੰਦ ਰੱਖਣ ਨੂੰ ਲੈ ਕੇ ਵੀ ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ।

ਸਿੱਖਿਆ ਵਿਭਾਗ ਵੱਲੋਂ ਲਗਾਤਾਰ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਸਕੂਲਾਂ ਉੱਪਰ ਲਗਾਤਾਰ ਨਜ਼ਰ ਬਣਾਈ ਰੱਖਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਸਕੂਲ ਆਉਣ ਵਾਲੇ 18 ਸਾਲ ਤੋਂ ਵਧੇਰੇ ਉਮਰ ਦੇ ਬੱਚਿਆਂ ਦਾ ਕਰੋਨਾ ਦਾ ਟੀਕਾਕਰਨ ਕੀਤਾ ਜਾਣਾ ਵੀ ਲਾਜ਼ਮੀ ਕੀਤਾ ਗਿਆ ਹੈ। ਉਥੇ ਹੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਲੁਧਿਆਣਾ ਦੇ 20 ਬੱਚੇ ਕਰੋਨਾ ਦੀ ਚਪੇਟ ਵਿੱਚ ਆਏ ਸਨ। ਇਸ ਲਈ ਸਕੂਲਾਂ ਨੂੰ ਅਜੇ ਬੰਦ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਨੇ ਲੋਕਾਂ ਵੱਲੋਂ ਸਕੂਲਾਂ ਨੂੰ ਬੰਦ ਕੀਤੇ ਜਾਣ ਜਾਂ ਖੁੱਲ੍ਹੇ ਰੱਖੇ ਜਾਣ ਦੇ ਖ਼ਦਸ਼ੇ ਨੂੰ ਸਪਸ਼ਟ ਕਰ ਦਿੱਤਾ ਹੈ। ਕਿਉਂਕਿ ਬਹੁਤ ਸਾਰੇ ਸਕੂਲਾਂ ਵਿੱਚ ਕਰੋਨਾ ਦੇ ਕੇਸ ਸਾਹਮਣੇ ਆਉਣ ਨਾਲ ਸਕੂਲ ਜਾਣ ਵਾਲੇ ਸਾਰੇ ਬੱਚਿਆਂ ਦੇ ਮਾਪੇ ਗੰਭੀਰ ਚਿੰਤਾ ਵਿਚ ਸਨ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …